ਕੁੰਭ ਰਾਸ਼ੀ ਵਾਲਿਆਂ ਨੂੰ ਦੁਸ਼ਮਣਾਂ ਕਰ ਸਕਦੇ ਹਨ ਪਰੇਸ਼ਾਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

03/20/2024 3:12:02 AM

ਮੇਖ : ਕੋਰਟ ਕਚਹਿਰੀ, ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦਾ ਯਤਨ-ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਖ : ਕਿਸੇ ਵੱਡੇ ਆਦਮੀ ਦੇ ਸੁਪੋਰਟਿਵ-ਹਮਦਰਦਾਨਾ ਰੁਖ ਕਰ ਕੇ ਆਪ ਦੀ ਕੋਈ ਲਟਕਦੀ ਚਲੀ ਆ ਰਹੀ ਸਮੱਸਿਆ ਹੱਲ ਹੋ ਸਕਦੀ ਹੈ, ਕੰਮਕਾਜੀ ਮਾਮਲਿਆਂ ਦੀ ਦਸ਼ਾ ਠੀਕ ਰਹੇਗੀ

ਮਿਥੁਨ : ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ, ਪੈਟ੍ਰੋਲੀਅਮ ਆਦਿ ਉਤਪਾਦਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ।

ਕਰਕ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਅਸਾਨ ਦਿਸੇਗਾ, ਸਫਰ ਦੀ ਚਾਹਤ ਰਹੇਗੀ।

ਸਿੰਘ : ਧਿਆਨ ਰੱਖੋ ਕਿ ਕਿਸੇ  ਉਲਝਣ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ- ਵਿਗੜ ਨਾ ਜਾਵੇ, ਲਿਖਣ-ਪੜ੍ਹਨ ਦਾ ਕੰਮ ਵੀ ਅੱਖਾਂ ਖੋਲ੍ਹ ਕੇ ਕਰਨਾ ਚਾਹੀਦਾ ਹੈ।

ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਫਰੂਟਫੁੱਲ ਰਹੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚ ਪੇਸ਼ ਆ ਰਹੀ ਕੋਈ ਰੁਕਾਵਟ- ਮੁਸ਼ਕਿਲ ਵੀ ਹਟੇਗੀ।

ਤੁਲਾ : ਰਾਜ ਦਰਬਾਰ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਵੀ ਮਿਹਰਬਾਨ ਅਤੇ ਕੰਸੀਡ੍ਰੇਟ ਰਹਿਣਗੇ, ਸ਼ਤਰੂ ਵੀ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

ਧਨ : ਸਿਹਤ ਅਤੇ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਨਾ ਤਾਂ ਸਫਰ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਜਿਹੀ ਸੋਚ-ਅਪਰੋਚ ਰਹੇਗੀ।

ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦੇ ਉਭਰਨ ਕਰ ਕੇ ਫਿਕਰ ਪ੍ਰੇਸ਼ਾਨੀ ਦਾ ਮਾਹੌਲ ਵੀ ਬਣਿਆ ਰਹੇਗਾ, ਕੋਈ ਨਵੀਂ ਕੋਸ਼ਿਸ਼ ਜਾਂ ਪ੍ਰੋਗਰਾਮ ਵੀ ਸ਼ੁਰੂ ਕਰਨਾ ਸਹੀ ਨਾ ਰਹੇਗਾ।

ਮੀਨ : ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਅਤੇ ਉਸ ਦੀ ਮਦਦ ਨਾਲ ਕੋਈ ਪੇਚੀਦਾ ਬਣੀ ਸਮੱਸਿਆ ਸੁਲਝਣ ਦੇ ਨੇੜੇ ਪਹੁੰਚੇਗੀ।

20 ਮਾਰਚ 2024, ਬੁੱਧਵਾਰ

ਫੱਗਣ ਸੁਦੀ ਤਿੱਥੀ ਇਕਾਦਸ਼ੀ (20-21 ਮੱਧ ਰਾਤ 2.23 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ                   ਮੀਨ ’ਚ

ਚੰਦਰਮਾ               ਕਰਕ ’ਚ 

ਮੰਗਲ                 ਕੁੰਭ ’ਚ

ਬੁੱਧ                    ਮੀਨ ’ਚ

ਗੁਰੂ                    ਮੇਖ ’ਚ

ਸ਼ੁੱਕਰ                  ਕੁੰਭ ’ਚ

ਸ਼ਨੀ                   ਕੁੰਭ ’ਚ

ਰਾਹੂ                   ਮੀਨ ’ਚ                                                    

ਕੇਤੂ                   ਕੰਨਿਆ ’ਚ 

ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ: 1945, ਮਿਤੀ : 30 (ਫੱਗਣ), ਹਿਜਰੀ ਸਾਲ 1445, ਮਹੀਨਾ : ਰਮਜ਼ਾਨ, ਤਰੀਕ : 9, ਸੂਰਜ ਉਦੇ ਸਵੇਰੇ 6.35 ਵਜੇ, ਸੂਰਜ ਅਸਤ ਸ਼ਾਮ 6.35 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ  (ਰਾਤ 10.38 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਅਤਿਗੰਡ (ਸ਼ਾਮ ਪੰਜ ਵਜੇ ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ  (ਦੁਪਹਿਰ 1.23 ਤੋਂ ਲੈ ਕੇ 20-21 ਮੱਧ ਰਾਤ 2.23 ਤੱਕ), ਰਾਤ 10.38 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ  12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ :ਆਮਲਕੀ ਇਕਾਦਸ਼ੀ ਵਰਤ, ਉੱਤਰ ਗੋਲ ਸ਼ੁਰੂ , ਰਾਸ਼ਟਰੀ  ਸ਼ਕ ਸੰਮਤ 1945 ਸਮਾਪਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News