ਕਰਕ ਤੇ ਸਿੰਘ ਰਾਸ਼ੀ ਵਾਲਿਆਂ ਲਈ ਕਾਰੋਬਾਰੀ ਦਸ਼ਾ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
Saturday, Mar 23, 2024 - 03:56 AM (IST)

ਮੇਖ : ਸਟ੍ਰਾਂਗ ਸਿਤਾਰੇ ਕਰ ਕੇ ਆਪ ਆਪਣੇ ਕਿਸੇ ਉਲਝੇ ਕੰਮ ਨੂੰ ਸੁਲਝਾਉਣ, ਸੰਵਾਰਨ ’ਚ ਸਫਲ ਰਹੋਗੇ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਬ੍ਰਿਖ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਵੱਡੇ ਲੋਕਾਂ ’ਚ ਲਿਹਾਜ਼ਦਾਰੀ ਬਣੀ ਰਹਿ ਸਕਦੀ ਹੈ।
ਮਿਥੁਨ : ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕਾਂ ਦੇ ਰੁਖ ’ਤੇ ਭਰੋਸਾ ਕਰ ਲੈਣਾ ਸਹੀ ਰਹੇਗਾ।
ਕਰਕ : ਕਾਰੋਬਾਰੀ ਕੰਮਾਂ ’ਚ ਸਫਲਤਾ ਮਿਲੇਗੀ, ਕਾਰੋਬਾਰੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ, ਛੋਟੀ ਕੰਮਕਾਜੀ ਟੂਰਿੰਗ ਵੀ ਲਾਭ ਦੇਵੇਗੀ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਕੰਨਿਆ : ਖਰਚਿਆਂ ਕਰ ਕੇ ਅਰਥ ਤੰਗੀ ਮਹਿਸੂਸ ਹੋ ਸਕਦੀ ਹੈ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਸਹੀ ਰਹੇਗਾ, ਨੁਕਸਾਨ, ਧਨ-ਹਾਨੀ ਦਾ ਡਰ।
ਤੁਲਾ : ਕੰਮਕਾਜੀ ਕੰਮਾਂ ਨੂੰ ਅਟੈਂਡ ਕਰਨ, ਕਿਸੇ ਕਾਰੋਬਾਰੀ ਸਮੱਸਿਆ ਨੂੰ ਡੀਲ ਕਰਨ, ਕਾਰੋਬਾਰੀ ਟੂਰਿੰਗ ਕਰਨ ਲਈ ਸਮਾਂ ਚੰਗਾ।
ਬ੍ਰਿਸ਼ਚਕ : ਰਾਜਕੀ ਕੰਮਾਂ ਨੂੰ ਹੱਥ ’ਚ ਲੈਣ ’ਤੇ ਸਫਲਤਾ ਦਾ ਸਕੋਪ ਨਜ਼ਰ ਆਉਂਦਾ ਹੈ, ਅਫਸਰ ਵੀ ਆ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਧਨ : ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈਜੇ ਕੋਈ ਕੋਸ਼ਿਸ਼ ਕਰੋਗੇ ਤਾਂ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਮਕਰ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਕਰਨ ਤੋਂ ਬਚੋ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ -ਇਰਾਦਿਆਂ ’ਚ ਸਫਲਤਾ, ਮਨ ਸਫਰ ਲਈ ਰਾਜ਼ੀ ਰਹੇਗਾ।
ਮੀਨ : ਡਰੇ-ਡਰੇ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਅਤੇ ਉਸ ਨੂੰ ਅੱਗੇ ਵਧਾਉਣ ਤੋਂ ਬਚੋਗੇ।
23 ਮਾਰਚ 2024, ਸ਼ਨੀਵਾਰ
ਫੱਗਣ ਵਦੀ ਤਿੱਥੀ ਤਰੋਦਸ਼ੀ (ਸਵੇਰੇ 7.18 ਤੱਕ) ਅਤੇ ਮਗਰੋਂ ਤਿਥੀ ਚੌਦਸ। ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਸਿੰਘ ’ਚ
ਮੰਗਲ ਮਕਰ ’ਚ
ਬੁੱਧ ਕੁੰਭ ’ਚ
ਗੁਰੂ ਮੇਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 3 (ਚੇਤ), ਹਿਜਰੀ ਸਾਲ 1445, ਮਹੀਨਾ: ਰਮਜ਼ਾਨ, ਤਰੀਕ : 12, ਸੂਰਜ ਉਦੇ ਸਵੇਰੇ 6.32 ਵਜੇ, ਸੂਰਜ ਅਸਤ ਸ਼ਾਮ 6.37 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਪੂਰਾ ਦਿਨ ਰਾਤ), ਯੋਗ : ਸ਼ੂਲ (ਸ਼ਾਮ 7.34 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਹੇਸ਼ਵਰ ਵਰਤ, ਸ਼ਹੀਦ-ਏ-ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਬਲਿਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)