ਬ੍ਰਿਸ਼ਚਕ ਤੇ ਮਕਰ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
Sunday, Mar 31, 2024 - 02:18 AM (IST)
ਮੇਖ : ਕਿਉਂਕਿ ਪੇਟ ’ਚ ਗੜਬੜੀ ਦਾ ਡਰ ਰਹੇਗਾ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋੋ ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਫੈਮਿਲੀ ਫ੍ਰੰਟ ’ਤੇ ਕੁਝ ਨਾ ਕੁਝ ਤਣਾਤਣੀ, ਮਾਨਸਿਕ ਡਿਸਟਰਬੈਂਸ ਰਹਿ ਸਕਦੀ ਹੈ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਮਿਥੁਨ : ਡਰੇ ਡਰੇ ਮਨ ਅਤੇ ਡਾਵਾਂਡੋਲ ਸੋਚ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਜਾਂ ਉਸ ਨੂੰ ਉਸ ਦੇ ਟਾਰਗੈੱਟ ਤੱਕ ਲੈ ਜਾਣ ’ਚ ਮੁਸ਼ਕਲ ਮਹਿਸੂਸ ਕਰੋਗੇ।
ਕਰਕ : ਗਲਤ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਕਿਸੇ ਨਾ ਕਿਸੇ ਰੁਕਾਵਟ ਮੁਸ਼ਕਲ ਨਾਲ ਵੀ ਆਪ ਨੂੰ ਨਿਪਟਣਾ ਪੈ ਸਕਦਾ ਹੈ।
ਸਿੰਘ : ਜ਼ਮੀਨੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਕੋਈ ਵੀ ਜਾਇਦਾਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ, ਵੱਡੇ ਲੋਕਾਂ ਦੇ ਰੁਖ ’ਚ ਸਖਤੀ ਅਤੇ ਨਾਰਾਜ਼ਗੀ ਦਿਸੇਗੀ।
ਕੰਨਿਆ : ਆਪ ਕੰਮਕਾਜੀ ਤੌਰ ’ਤੇ ਐਕਟਿਵ ਤਾਂ ਰਹੋਗੇ ਪਰ ਕੰਮਕਾਜੀ ਐਕਟੀਵਿਟੀ ਬੇ-ਅਸਰ ਰਹੇਗੀ, ਘਟੀਆ ਸਾਥੀਆਂ ਵੱਲੋਂ ਪ੍ਰੇਸ਼ਾਨੀ ਰਹਿਣ ਦਾ ਡਰ।
ਤੁਲਾ : ਕਾਰੋਬਾਰੀ ਲੈਣ ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ ਕਿਉਂਕਿ ਆਪ ਦੀ ਕਿਸੇ ਪੇਮੈਂਟ ਦੇ ਫਸਣ ਦਾ ਡਰ ਰਹੇਗਾ, ਅਰਥ ਸਥਿਤੀ ਵੀ ਕਮਜ਼ੋਰ ਰਹੇਗੀ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮਨ ਡਰਿਆ ਡਰਿਆ ਅਤੇ ਘਬਰਾਇਆ ਜਿਹਾ ਮਹਿਸੂਸ ਕਰੇਗਾ, ਸੋਚ ’ਤੇ ਨੈਗੇਟੀਵਿਟੀ ਰਹੇਗੀ।
ਧਨ : ਸਿਤਾਰਾ ਖਰਚਿਆਂ ਨੂੰ ਵਧਾਉਣ ਵਾਲਾ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਚਾਹੀਦਾ ਹੈ, ਧਨ ਹਾਨੀ ਦਾ ਵੀ ਡਰ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਹਰ ਫ੍ਰੰਟ ’ਤੇ ਬਿਹਤਰੀ ਵਾਲੇ ਹਾਲਾਤ ਬਣਾਉਣ ਵਾਲਾ, ਇਰਾਦਿਆਂ ’ਚ ਸਫਲਤਾ ਮਿਲੇਗੀ।
ਕੁੰਭ : ਸਿਤਾਰਾ ਸਰਕਾਰੀ ਕੰਮਾਂ ਲਈ ਕਮਜ਼ੋਰ, ਇਸ ਲਈ ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਨਹੀਂ ਲੈਣਾ ਚਾਹੀਦਾ, ਮਨ ਡਰਿਆ ਡਰਿਆ ਰਹੇਗਾ।
ਮੀਨ : ਕਿਉਂਕਿ ਸਮਾਂ ਉਲਝਣਾਂ ਪ੍ਰੇਸ਼ਾਨੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵੀਂ ਕੋਸ਼ਿਸ਼ ਸ਼ੁਰੂ ਕਰੋ ਅਤੇ ਨਾ ਹੀ ਮਨ ਨੂੰ ਬੇਕਾਰ ਕੰਮਾਂ ਵੱਲ ਭਟਕਣ ਦਿਓ।
31 ਮਾਰਚ 2024, ਐਤਵਾਰ
ਚੇਤ ਵਦੀ ਤਿੱਥੀ ਛੱਠ (ਰਾਤ 9.32 ਤੱਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕੁੰਭ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 11 (ਚੇਤ), ਹਿਜਰੀ ਸਾਲ 1445, ਮਹੀਨਾ: ਰਮਜ਼ਾਨ, ਤਰੀਕ : 20, ਸੂਰਜ ਉਦੇ ਸਵੇਰੇ 6.21 ਵਜੇ, ਸੂਰਜ ਅਸਤ ਸ਼ਾਮ 6.43 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਰਾਤ 10.57 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਵਿਅਤੀਪਾਤ (ਰਾਤ 9.53 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ ( ਰਾਤ 10.57 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ 9.32 ’ਤੇ), ਰਾਤ 10.57 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਏਕਨਾਥ ਛੱਠ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)