ਮੇਖ ਤੇ ਸਿੰਘ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਰਹੇਗੀ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
Friday, Apr 05, 2024 - 03:13 AM (IST)
ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਜਨਰਲ ਤੌਰ ’ਤੇ ਹਰ ਮੋਰਚੇ ’ਤੇ ਬਿਹਤਰੀ ਦੇ ਹਾਲਾਤ ਰਹਿਣਗੇ।
ਬ੍ਰਿਖ : ਕਿਸੇ ਰਾਜਕੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕਾਂ ’ਚ ਵੀ ਆਪ ਦੀ ਪੈਠ, ਧਾਕ ਬਣੀ ਰਹੇਗੀ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਤੇਜ ਪ੍ਰਭਾਅ ਬਣਿਆ ਰਹੇਗਾ, ਇਰਾਦਿਆਂ ’ਚ ਵੀ ਮਜ਼ਬਤੀ ਰਹੇਗੀ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਅਹਿਤਿਆਤ ਨਾਲ ਕਰਨਾ ਚਾਹੀਦਾ ਹੈ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ-ਚੰਗੀ, ਕੋਸ਼ਿਸ਼ਾਂ-ਮਨੋਰਥਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮੇਲਜੋਲ ਸਦਭਾਅ ਬਣਿਆ ਰਹੇਗਾ।
ਕੰਨਿਆ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ ਕਿਉਂਕਿ ਉਹ ਆਪ ਦੇ ਖਿਲਾਫ ਯਤਨਸ਼ੀਲ ਰਹਿਣਗੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਸੰਤਾਨ ਦਾ ਸਹਿਯੋਗੀ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੰਵਾਰਨ ’ਚ ਮਦਦ ਦੇ ਸਕਦਾ ਹੈ, ਆਪ ਜਨਰਲ ਤੌਰ ’ਤੇ ਹਾਵੀ-ਪ੍ਰਭਾਵੀ ਰਹੋਗੇ।
ਬ੍ਰਿਸ਼ਚਕ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਅਫਸਰ ਆਪ ਦੀ ਗੱਲ ਐਕਟਿਵ ਰਹਿ ਕੇ ਸੁਣਨਗੇ।
ਧਨ : ਵੱਡੇ ਲੋਕਾਂ ਨਾਲ ਮੇਲ-ਜੋਲ ਫਰੂਟਫੁੱਲ ਰਹੇਗਾ ਤਾਂ ਵੀ ਕੋਈ ਸਰਕਾਰੀ ਕੋਸ਼ਿਸ਼ ਕਮਜ਼ੋਰ ਮਨ ਨਾਲ ਨਾ ਕਰੋ, ਜਿਹੜਾ ਯਤਨ ਕਰੋ, ਪੂਰਾ ਜ਼ੋਰ ਲਗਾ ਕੇ ਕਰੋ।
ਮਕਰ : ਵ੍ਹੀਕਲਜ਼ ਦੀ ਸੇਲ-ਪਰਚੇਜ਼ ਜਾਂਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਮੀਨ : ਨੁਕਸਾਨ ਦਾ ਡਰ, ਲੈਣ-ਦੇਣ ਕਰਦੇ ਸਮੇਂ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਪ੍ਰੇਸ਼ਾਨੀ ਵੀ ਰਹੇਗੀ।
5 ਅਪ੍ਰੈਲ 2024, ਸ਼ੁੱਕਰਵਾਰ
ਚੇਤ ਵਦੀ ਤਿੱਥੀ ਇਕਾਦਸ਼ੀ (ਦੁਪਹਿਰ 1.29 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮਕਰ ’ਚ
ਮੰਗਲ ਕੁੰਭ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 16 (ਚੇਤ), ਹਿਜਰੀ ਸਾਲ 1445, ਮਹੀਨਾ: ਰਮਜ਼ਾਨ, ਤਰੀਕ : 25, ਸੂਰਜ ਉਦੇ ਸਵੇਰੇ 6.15 ਵਜੇ, ਸੂਰਜ ਅਸਤ ਸ਼ਾਮ 6.46 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸਨਿਸ਼ਠਾ (ਸ਼ਾਮ 6.07 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਸਾਧਿਯ (ਸਵੇਰੇ 9.55 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਮਕਰ ਰਾਸ਼ੀ ’ਤੇ (ਸਵੇਰੇ 7.13 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਸਵੇਰੇ 7.13 ’ਤੇ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪਾਮ ਮੋਚਨੀ ਇਕਾਦਸ਼ੀ ਵਰਤ, ਜਮਾਤੁਲ ਵਿਦਾ (ਮੁਸਲਿਮ), ਸ਼੍ਰ੍ਰੀ ਜਗਜੀਵਨ ਰਾਮ ਜਯੰਤੀ, ਸਮਤਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)