ਸਿੰਘ ਰਾਸ਼ੀ ਵਾਲੇ ਖਾਣ-ਪੀਣ ਦਾ ਕਰਨ ਪਰਹੇਜ਼ ਅਤੇ ਡਿਗਣ ਤੋਂ ਬਚਣ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

04/08/2024 4:17:00 AM

ਮੇਖ : ਜਨਰਲ ਤੌਰ ’ਤੇ ਸਿਤਾਰਾ ਕਮਜ਼ੋਰ, ਇਸ ਲਈ ਉਲਝਣਾਂ-ਝਗੜਿਆਂ, ਪੇਚੀਦਗੀਆਂ ਦੇ ਉਭਰਨ ਸਿਮਟਣ ਦਾ ਖਤਰਾ ਬਣਿਆ ਰਹੇਗਾ, ਮਨ ਵੀ ਅਪਸੈੱਟ ਜਿਹਾ ਰਹੇਗਾ।

ਬ੍ਰਿਖ : ਵਪਾਰ, ਕਾਰੋਬਾਰ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਾਰੋਬਾਰੀ ਸਕੀਮਾਂ ਵੀ ਆਪਣੇ ਟਾਰਗੈੱਟ ਵਲ ਅੱਗੇ ਵਧ ਸਕਦੀਆਂ ਹਨ।

ਮਿਥੁਨ : ਰਾਜ ਦਰਬਾਰ ’ਚ ਜਾਣ ਜਾਂ ਕਿਸੇ ਅਫਸਰ ਨਾਲ ਮਿਲਣ ਲਈ ਸਮਾਂ ਚੰਗਾ, ਤੁਹਾਡੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣੀ ਜਾਵੇਗੀ।

ਕਰਕ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਰੁਚੀ ਰਹੇਗੀ।

ਸਿੰਘ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਚੀਜ਼ਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਡਿਗਣ-ਫਿਸਲਣ ਦਾ ਵੀ ਡਰ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਤਬੀਅਤ ’ਚ ਜ਼ਿੰਦਾਦਿਲੀ, ਰੰਗੀਨੀ ਬਣੀ ਰਹੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ।

ਤੁਲਾ : ਵੈਰ-ਵਿਰੋਧ ਕਰ ਕੇ ਮਨ ਕੁਝ ਪ੍ਰੇਸ਼ਾਨ ਰਹਿ ਸਕਦਾ ਹੈ, ਕਿਸੇ ਮਹਿਲਾ ਦੀ ਵਿਰੋਧੀ ਕੈਂਪ ’ਚ ਮੌਜੂਦਗੀ ਤਬੀਅਤ ਨੂੰ ਕੁਝ ਅਪਸੈੱਟ ਰੱਖੇਗੀ।

ਬ੍ਰਿਸ਼ਚਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇੇ ’ਤੇ ਹਾਵੀ ਪ੍ਰਭਾਵੀ ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ : ਕਿਸੇ ਜਾਇਦਾਦੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇ ਸਕਦੀ ਹੈ, ਮਾਣ-ਸਨਮਾਨ ਬਣਿਆ ਰਹੇਗਾ।

ਮਕਰ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਦੀ ਤਾਕਤ ਬਣੀ ਰਹੇਗੀ, ਸ਼ਤਰੂ ਵੀ ਆਪ ਅੱਗੇ ਠਹਿਰਣ ਦੀ ਹਿੰਮਤ ਨਾ ਰੱਖਣਗੇ।

ਕੁੰਭ : ਕੋਚਿੰਗ, ਟੀਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ, ਡਿਜ਼ਾਈਨਿੰਗ ਦਾ ਕੰਮ ਕਰਨ ਵਾਲਿਆਂ ਨੂੰ ਕੰਮਕਾਜੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ।

ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸੇ ਦਾ ਅਸਰ ਰਹੇਗਾ।

8 ਅਪ੍ਰੈਲ 2024, ਸੋਮਵਾਰ

ਚੇਤ ਵਦੀ ਤਿੱਥੀ ਮੱਸਿਆ (ਰਾਤ 11.51 ਤੱਕ) ਅਤੇ ਮਗਰੋਂ ਤਿਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਮੀਨ ’ਚ

ਚੰਦਰਮਾ   ਮੀਨ ’ਚ 

ਮੰਗਲ     ਕੁੰਭ ’ਚ

ਬੁੱਧ        ਮੇਖ ’ਚ

ਗੁਰੂ       ਮੇਖ ’ਚ

ਸ਼ੁੱਕਰ     ਮੀਨ ’ਚ

ਸ਼ਨੀ      ਕੁੰਭ ’ਚ

ਰਾਹੂ      ਮੀਨ ’ਚ                                                    

ਕੇਤੂ      ਕੰਨਿਆ ’ਚ 

ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 19 (ਚੇਤ), ਹਿਜਰੀ ਸਾਲ 1445, ਮਹੀਨਾ: ਰਮਜ਼ਾਨ, ਤਰੀਕ : 28, ਸੂਰਜ ਉਦੇ ਸਵੇਰੇ 6.12 ਵਜੇ, ਸੂਰਜ ਅਸਤ ਸ਼ਾਮ 6.48 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਸਵੇਰੇ 10.13 ਤੱਕ) ਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਏਂਦਰ (ਸ਼ਾਮ 6.14 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਲਰੇ 10.13 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ  ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੇਤ ਮੱਸਿਆ, ਸੋਮਵਤੀ ਮੱਸਿਆ, ਤੀਰਥ ਸ਼ਨਾਨ, ਮਹਾਤਮ (ਹਰਿਦੁਆਰ, ਸ਼੍ਰੀ ਪ੍ਰਯਾਗਰਾਜ), ਬਿਕ੍ਰਮੀ ਸੰਮਤ 2080 ਪੂਰਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

 

 

 

 

 

 

 


Harpreet SIngh

Content Editor

Related News