ਮੇਖ ਤੇ ਬ੍ਰਿਖ ਰਾਸ਼ੀ ਸਣੇ ਇਨ੍ਹਾਂ ਲਈ ਸਿਤਾਰਾ ਵਪਾਰ ਲਾਭ ਵਾਲਾ, ਬਾਕੀ ਜਾਣੋ ਆਪਣੀ ਰਾਸ਼ੀ ਦਾ ਹਾਲ

04/13/2024 1:21:23 AM

ਮੇਖ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਤੌਰ ’ਤੇ ਆਪ ਦੀ ਐਕਟਿਵਨੈੱਸ ਵਧੇਗੀ। 
ਬ੍ਰਿਖ : ਸਿਤਾਰਾ ਕੰਮਕਾਜੀ ਕੰਮਾਂ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਵੈਸੇ ਵੀ ਹਰ ਫ੍ਰੰਟ ’ਤੇ ਆਪ ਹਾਵੀ-ਪ੍ਰਭਾਵੀ ਵਿਜਈ ਰਹੋਗੇ। 
ਮਿਥੁਨ : ਸਿਤਾਰਾ ਦੁਪਹਿਰ ਤੱਕ ਨੁਕਸਾਨ ਵਾਲਾ, ਆਪਣੇ ਆਪ ਨੂੰ ਪੰਗਿਆਂ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਹਰ ਮੌਰਚੇ ’ਤੇ ਜਨਰਲ ਹਾਲਾਤ ਸੁਧਰਨਗੇ। 
ਕਰਕ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ’ਚ ਸਫਲਤਾ ਦੇਣ ਅਤੇ ਹਾਵੀ-ਪ੍ਰਭਾਵੀ ਵਾਲਾ ਪਰ ਬਾਅਦ ’ਚ ਸਮਾਂ ਪ੍ਰਤੀਕੂਲ ਅਤੇ ਮੁਸ਼ਕਲਾਂ ਵਾਲੇ ਹਾਲਾਤ ਬਣਾ ਸਕਦਾ ਹੈ। 
ਸਿੰਘ : ਸਿਤਾਰਾ ਦੁਪਹਿਰ ਤੱਕ ਸਫਲਤਾ ਦੇਣ ਅਤੇ ਇੱਜ਼ਤਮਾਣ ਵਧਾਉਣ ਵਾਲਾ ਪਰ ਬਾਅਦ ’ਚ ਸਮਾਂ ਟੂਰਿੰਗ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ। 
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਉਦੇਸ਼ਾਂ, ਮਨੋਰਥਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਲਿਹਾਜ਼ ਕਰਨਗੇ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ। 
ਤੁਲਾ : ਸਿਤਾਰਾ ਦੁਪਹਿਰ ਤੱਕ ਪੇਟ ਅਤੇ ਤਬੀਅਤ ਨੂੰ ਅਪਸੈੱਟ ਰੱਖਣ ਵਾਲਾ ਪਰ ਬਾਅਦ ’ਚ ਟੈਨਸ਼ਨ ਘਟੇਗੀ ਅਤੇ ਹਰ ਫ੍ਰੰਟ ’ਤੇ ਬਿਹਤਰੀ ਦੇ ਹਾਲਾਤ ਬਣਨਗੇ। 
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਸਫਲਤਾ ਦੇਣ ਅਤੇ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ ਪਰ ਬਾਅਦ ’ਚ ਪੇਟ ’ਚ ਵਿਗਾੜ ਰਹਿ ਸਕਦਾ ਹੈ। 
ਧਨ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਕਿਸੇ ਨਾ ਕਿਸੇ ਝਮੇਲੇ-ਪ੍ਰੇਸ਼ਾਨੀ ਦੇ ਉਭਰਨ ਦਾ ਡਰ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ। 
ਮਕਰ : ਸਿਤਾਰਾ ਦੁਪਹਿਰ ਤੱਕ ਬਿਹਤਰ, ਹਰ ਮੋਰਚੇ ’ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ ਪਰ ਬਾਅਦ ’ਚ ਕੋਈ ਨਾ ਕੋਈ ਮਾਨਸਿਕ ਪ੍ਰੇਸ਼ਾਨੀ ਉਭਰਦੀ ਸਿਮਟਦੀ ਰਹੇਗੀ। 
ਕੁੰਭ : ਦੁਪਹਿਰ ਤੱਕ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਬਾਅਦ ’ਚ ਵੀ ਹਾਲਾਤ ਬਿਹਤਰ ਰਹਿਣਗੇ। 
ਮੀਨ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਐਕਟਿਵ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਚੇਤ ਸੁਦੀ ਤਿੱਥੀ ਪੰਚਮੀ (ਦੁਪਹਿਰ 12.01 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ               ਮੀਨ ’ਚ 
ਚੰਦਰਮਾ           ਬ੍ਰਿਖ  ’ਚ  
ਮੰਗਲ             ਕੁੰਭ ’ਚ
ਬੁੱਧ                 ਮੀਨ ’ਚ
ਗੁਰੂ                ਮੇਖ ’ਚ 
ਸ਼ੁੱਕਰ             ਮੀਨ ’ਚ
ਸ਼ਨੀ              ਕੁੰਭ ’ਚ
ਰਾਹੂ              ਮੀਨ ’ਚ                                                     
ਕੇਤੂ              ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 24 (ਚੇਤ), ਹਿਜਰੀ ਸਾਲ 1445, ਮਹੀਨਾ: ਸ਼ਵਾਲ, ਤਰੀਕ : 3, ਸੂਰਜ ਉਦੇ ਸਵੇਰੇ 6.06 ਵਜੇ, ਸੂਰਜ ਅਸਤ ਸ਼ਾਮ 6.51 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (13-14 ਮੱਧ ਰਾਤ 12.49 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸ਼ੋਭਨ (13-14 ਮੱਧ ਰਾਤ 12.34 ਤੱਕ)) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਦੁਪਹਿਰ 12.44 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ  ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬਿਕ੍ਰਮੀ ਵਿਸਾਖ ਸੰਕ੍ਰਾਂਤੀ, ਸੂਰਜ ਰਾਤ 9.04 (ਜਲੰਧਰ ਟਾਈਮ) ’ਤੇ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਮੇਲਾ ਵਿਸਾਖੀ, ਨਾਗ ਪੰਚਮੀ, ਸਕੰਦ ਛੱਠ, ਮੇਲਾ ਵਿਸ਼ੂ ਅਤੇ ਰਾਜਗੜ੍ਹ (ਸਿਰਮੌਰ ਹਿਮਾਚਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 

Inder Prajapati

This news is Content Editor Inder Prajapati