ਮਿਥੁਨ, ਸਿੰਘ ਤੇ ਧਨ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

04/14/2024 2:52:21 AM

ਮੇਖ : ਵੱਡੇ ਲੋਕਾਂ ਨਾਲ ਮੇਲ ਮਿਲਾਪ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਇੰਸਟੂਰਮੈਂਟਲ ਰਹਿ ਸਕਦਾ ਹੈ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।

ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪ੍ਰਾਪਰਟੀ ਦੇ ਕਿਸੇ ਕੰਮ ’ਚ ਮਿਹਨਤ ਦੇ ਅਨੁਕੂਲ ਸਫਲਤਾ ਨਾ ਮਿਲੇਗੀ।

ਕਰਕ : ਕਿਉਂਕਿ ਸਮਾਂ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਕਿਸੇ ਵੀ ਕੰਮ ਕੋਸ਼ਿਸ਼ ਨੂੰ ਅੱਗੇ ਨਾ ਵਧਾਓ।

ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਪ੍ਰੋਗਰਾਮਿੰਗ-ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ ਹੈ, ਕੰਮਕਾਜੀ ਭੱਜ-ਦੌੜ ਵੀ ਚੰਗਾ ਨਤੀਜਾ ਦੇ ਸਕਦੀ ਹੈ।

ਕੰਨਿਆ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਵੀ ਆਪ ਦੇ ਪ੍ਰਤੀ ਸਾਫਟ-ਸੁਪੋਰਟਿਵ, ਹਮਦਰਦਾਨਾ ਰੁਖ ਰੱਖਣਗੇ।

ਤੁਲਾ : ਧਾਰਮਿਕ-ਸਮਾਜਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਆਪ ਦੀ ਕੋਈ ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਸਫਰ ’ਚ ਆਪਣੇ ਸਾਮਾਨ ਦਾ ਵੀ ਧਿਆਨ ਰੱਖੋ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਵੀ ਤਾਲਮੇਲ ਸਦਭਾਅ ਬਣਿਆ ਰਹੇਗਾ।

ਮਕਰ : ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕੁੰਭ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਸਹਿਯੋਗ ਦੇਵੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋ ਸਕਦੀ ਹੈ।

ਮੀਨ : ਕੋਰਟ ਕਚਹਿਰੀ ਨਾਲ ਜੁੜ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨਾ ਸਹੀ ਰਹੇਗਾ, ਮਾਣ-ਸਨਮਾਨ ਵੀ ਬਣਿਆ ਰਹੇਗਾ ਪਰ ਤਬੀਅਤ ’ਚ ਤੇਜ਼ੀ।

 

14 ਅਪ੍ਰੈਲ 2024, ਐਤਵਾਰ

ਚੇਤ ਸੁਦੀ ਤਿੱਥੀ ਛੱਠ (ਪੁਰਵ ਦੁਪਹਿਰ 11.44 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮੇਖ ’ਚ

ਚੰਦਰਮਾ      ਮਿਥੁਨ  ’ਚ 

ਮੰਗਲ        ਕੁੰਭ ’ਚ

ਬੁੱਧ           ਮੀਨ ’ਚ

ਗੁਰੂ           ਮੇਖ ’ਚ

ਸ਼ੁੱਕਰ        ਮੀਨ ’ਚ

ਸ਼ਨੀ          ਕੁੰਭ ’ਚ

ਰਾਹੂ          ਮੀਨ ’ਚ

ਕੇਤੂ          ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 25 (ਚੇਤ), ਹਿਜਰੀ ਸਾਲ 1445, ਮਹੀਨਾ: ਸ਼ਵਾਲ, ਤਰੀਕ : 4, ਸੂਰਜ ਉਦੇ ਸਵੇਰੇ 6.05 ਵਜੇ, ਸੂਰਜ ਅਸਤ ਸ਼ਾਮ 6.52 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (14-15 ਮੱਧ ਰਾਤ 1.35 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਅਤਿਗੰਡ (ਰਾਤ 11.33 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ  ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਡਾਕਟਰ ਅੰਬੇਡਕਰ ਜਯੰਤੀ, ਵਿਸ਼ੂ (ਕੇਰਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

 

Harpreet SIngh

This news is Content Editor Harpreet SIngh