ਬ੍ਰਿਸ਼ਚਕ ਰਾਸ਼ੀ ਵਾਲੇ ਖਾਣ-ਪੀਣ ਦਾ ਕਰਨ ਪਰਹੇਜ਼, ਬਾਕੀ ਵੀ ਦੇਖੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ

04/15/2024 2:17:15 AM

ਮੇਖ : ਹਿੰਮਤ, ਉਤਸ਼ਾਹ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਸਿਤਾਰਾ ਆਪ ਨੂੰ ਕੰਮਕਾਜੀ ਤੌਰ ’ਤੇ ਐਕਟਿਵ ਵੀ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ, ਸਮੱਸਿਆ ਵੀ ਹਟ ਸਕਦੀ ਹੈ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਕੋਸ਼ਿਸ਼ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਸਫਲਤਾ ਜ਼ਰੂਰ ਮਿਲੇਗੀ।

ਕਰਕ : ਖਰਚਿਆਂ ਦਾ ਜ਼ੋਰ, ਅਰਥ ਦਸ਼ਾ ਕੁਝ ਤੰਗ ਰੱਖ ਸਕਦਾ ਹੈ, ਇਸ ਲਈ ਸੋਚ ਸਮਝ ਕੇ ਅਤੇ ਪਲਾਨਿੰਗ ਨਾਲ ਖਰਚ ਕਰਨਾ ਸਹੀ ਰਹੇਗਾ।

ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਕੰਨਿਆ : ਸਮਾਂ ਸਫਲਤਾ ਅਤੇ ਇੱਜ਼ਤ-ਮਾਣ ਦੇਣ ਵਾਲਾ, ਮੁਸ਼ਕਲਾਂ ’ਤੇ ਵੀ ਆਪ ਦਾ ਕੰਟਰੋਲ ਵਧੇਗਾ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

ਤੁਲਾ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।

ਬ੍ਰਿਸ਼ਚਕ : ਸਿਤਾਰਾ ਪੇਟ ਲਈ ਕਮਜ਼ੋਰ, ਬੇਤੁਕੇ ਖਾਣ-ਪੀਣ ਤੋਂ ਪਰਹੇਜ਼ ਕਰੋ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ।

ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਹਰ ਮਾਮਲੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਸੋਚ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ : ਮਨ ਟੈਂਸ, ਅਸ਼ਾਂਤ ਅਤੇ ਡਿਸਟਰਬ ਜਿਹਾ ਰਹੇਗਾ, ਸ਼ਤਰੂ ਵੀ ਆਪ ਦੇ ਖਿਲਾਫ ਆਪਣੀਆਂ ਸ਼ਰਾਰਤਾਂ ’ਚ ਲੱਗੇ ਰਹਿਣਗੇ।

ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਉਦੇਸ਼, ਮਨੋਰਥ ਹੱਲ ਹੋਣਗੇ, ਕੰਮਕਾਜੀ ਦਸ਼ਾ ਤਸੱਲੀਬਖਸ਼ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਮੀਨ : ਸਿਤਾਰਾ ਸਫਲਤਾ, ਇੱਜ਼ਤ-ਮਾਣ ਦੇਣ, ਦੁਸ਼ਮਣਾਂ ਨੂੰ ਕਮਜ਼ੋਰ ਰੱਖਣ ਅਤੇ ਹਰ ਫਰੰਟ ’ਤੇ ਬਿਹਤਰੀ ਕਰਨ ਵਾਲਾ ਹੋਵੇਗਾ।

15 ਅਪ੍ਰੈਲ 2024, ਸੋਮਵਾਰ

ਚੇਤ ਸੁਦੀ ਤਿੱਥੀ ਸਪਤਮੀ (ਦੁਪਹਿਰ 12.12 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ          ਮੇਖ ’ਚ

ਚੰਦਰਮਾ       ਮਿਥੁਨ ’ਚ 

ਮੰਗਲ        ਕੁੰਭ ’ਚ

ਬੁੱਧ           ਮੀਨ ’ਚ

ਗੁਰੂ          ਮੇਖ ’ਚ

ਸ਼ੁੱਕਰ        ਮੀਨ ’ਚ

ਸ਼ਨੀ         ਕੁੰਭ ’ਚ

ਰਾਹੂ        ਮੀਨ ’ਚ                                                    

ਕੇਤੂ        ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 26 (ਚੇਤ), ਹਿਜਰੀ ਸਾਲ 1445, ਮਹੀਨਾ: ਸ਼ਵਾਲ, ਤਰੀਕ : 5, ਸੂਰਜ ਉਦੇ ਸਵੇਰੇ 6.03 ਵਜੇ, ਸੂਰਜ ਅਸਤ ਸ਼ਾਮ 6.52 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਨਰਵਸੁ (15-16 ਮੱਧ ਰਾਤ 3.06 ਤੱਕ) ਅਤੇ ਮਗਰੋਂ ਨਕਸ਼ੱਤਰ ਪੁਖ, ਯੋਗ : ਸੁਕਰਮਾ (ਰਾਤ 11.08 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਮਿਥੁਨ ਰਾਸ਼ੀ ’ਤੇ (ਰਾਤ 8.39 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਦੁਪਹਿਰ 12.12 ਤੋਂ ਲੈ ਕੇ 15-16 ਮੱਧ ਰਾਤ 12.49 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਹਿਮਾਚਲ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News