ਸਿੰਘ ਰਾਸ਼ੀ ਵਾਲੇ ਆਪਣੇ ਖ਼ਰਚੇ 'ਤੇ ਰੱਖਣ ਕਾਬੂ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

04/17/2024 4:00:47 AM

ਅੱਜ ਦਾ ਰਾਸ਼ੀਫਲ

ਮੇਖ : ਪ੍ਰਾਪਰਟੀ ਦੇ ਕੰਮਾਂ ਲਈ ਤੁਹਾਡੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਦੁਸ਼ਮਣ ਤੁਹਾਡੇ ਅੱਗੇ ਠਹਿਰ ਨਹੀਂ ਸਕਣਗੇ। ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਖ : ਕਿਸੇ ਵੱਡੇ ਆਦਮੀ ਤੋਂ ਉਸ ਦਾ ਸਹਿਯੋਗ ਪਾਉਣ ਲਈ, ਜੇ ਤੁਸੀਂ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਤੁਹਾਡੀ ਗੱਲ ਧਿਆਨ ਨਾਲ ਸੁਣੇਗਾ।

ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਤੁਹਾਡੀ ਭੱਜਦੌੜ ਚੰਗਾ ਨਤੀਜਾ ਦੇਵੇਗੀ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਕੋਸ਼ਿਸ਼ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰੀ ਹੋਵੇਗੀ, ਤਬੀਅਤ ’ਚ ਜ਼ਿੰਦਾਦਿਲੀ ਅਤੇ ਰੰਗੀਨੀ ਰਹੇਗੀ।

ਸਿੰਘ : ਬੇਸ਼ਕ ਖਰਚ ਜ਼ਿਆਦਾਤਰ ਜਾਇਜ਼ ਕੰਮਾਂ ’ਤੇ ਹੋਵੇਗਾ, ਫਿਰ ਵੀ ਖਰਚਿਆਂ ’ਤੇ ਕਾਬੂ ਰੱਖੋ, ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਧਿਆਨ ਰੱਖੋ ਕਿ ਤੁਹਾਡੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਕੰਨਿਆ : ਡ੍ਰਿੰਕਸ, ਕੈਮੀਕਲਸ, ਰੰਗ-ਰੋਗਨ, ਇੰਪਰੋਟ-ਐਕਸਪੋਰਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।

ਤੁਲਾ : ਕਿਸੇ ਅਫਸਰ ਦੇ ਸਾਫਟ ਰੁਖ ਕਰਕੇ ਤੁਹਾਡਾ ਕੋਈ ਉਲਝਿਆ-ਰੁਕਿਆ ਕੰਮ ਕੁਝ ਅੱਗੇ ਵਧ ਸਕਦਾ ਹੈ, ਵੈਸੇ ਵੀ ਹਰ ਫਰੰਟ ’ਚ ਤੁਸੀਂ ਪ੍ਰਭਾਵੀ ਰਹੋਗੇ।

ਬ੍ਰਿਸ਼ਚਕ : ਯਤਨ ਕਰਨ ’ਤੇ ਤੁਹਾਡੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਮੁਸ਼ਕਿਲ ਹਟੇਗੀ, ਦੁਸ਼ਮਣ ਕਮਜ਼ੋਰ ਰਹਿਣਗੇ, ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਧਿਆਨ।

ਧਨ : ਵਾਈ ਵਸਤਾਂ ਦੀ ਖਾਣ-ਪੀਣ ’ਚ ਵਰਤੋਂ ਘੱਟ ਕਰੋ, ਠੰਡੀਆਂ ਵਸਤਾਂ ਤੋਂ ਵੀ ਪਰਹੇਜ਼ ਰੱਖੋ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ।

ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਤੁਹਾਨੂੰ ਆਪਣੇ ਯਤਨਾਂ ’ਚ ਸਫ਼ਲਤਾ ਮਿਲੇਗੀ, ਆਪਣੇ ਜ਼ਿੰਦਾਦਿਲ ਹੁੰਦੇ ਮਨ ’ਤੇ ਕਾਬੂ ਰੱਖੋ।

ਕੁੰਭ : ਦੁਸ਼ਮਣ ਕੈਂਪ ’ਚ ਕਿਸੇ ਮਹਿਲਾ ਦੀ ਮੌਜੂਦਗੀ ਤੁਹਾਡੀ ਟੈਨਸ਼ਨ ਪ੍ਰੇਸ਼ਾਨੀ ਨੂੰ ਵਧਾ ਸਕਦੀ ਹੈ, ਨਾ ਤਾਂ ਸਫ਼ਰ ਕਰੋ ਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਮੀਨ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਤੁਹਾਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਸਕੀਮਾਂ-ਪ੍ਰੋਗਰਾਮ ਵੀ ਸਫਲ ਹੋਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

17 ਅਪ੍ਰੈਲ 2024, ਬੁੱਧਵਾਰ

ਚੇਤ ਸੁਦੀ ਤਿੱਥੀ ਨੌਮੀ (ਬਾਅਦ ਦੁਪਹਿਰ 3.15 ਤੱਕ) ਅਤੇ ਮਗਰੋਂ ਤਿੱਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ            ਮੇਖ 'ਚ

ਚੰਦਰਮਾ        ਕਰਕ 'ਚ

ਮੰਗਲ          ਕੁੰਭ 'ਚ

ਬੁੱਧ              ਮੀਨ 'ਚ

ਗੁਰੂ             ਮੇਖ 'ਚ

ਸ਼ੁੱਕਰ           ਮੀਨ 'ਚ

ਸ਼ਨੀ            ਕੁੰਭ 'ਚ

ਰਾਹੂ            ਮੀਨ 'ਚ

ਕੇਤੂ            ਕੰਨਿਆ 'ਚ

ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 28 (ਚੇਤ), ਹਿਜਰੀ ਸਾਲ 1445, ਮਹੀਨਾ: ਸ਼ਵਾਲ, ਤਰੀਕ : 7, ਸੂਰਜ ਉਦੇ ਸਵੇਰੇ 6.01 ਵਜੇ, ਸੂਰਜ ਅਸਤ ਸ਼ਾਮ 6.54 ਵਜੇ (ਜਲੰਧਰ ਟਾਈਮ), ਨਕਸ਼ੱਤਰ ਅਸ਼ਲੇਖਾ (ਪੂਰਾ ਦਿਨ ਰਾਤ), ਯੋਗ : ਸੂਲ (ਰਾਤ 11.51 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ ਕਰਕ ਰਾਸ਼ੀ 'ਤੇ (ਪੂਰਾ ਦਿਨ ਰਾਤ),ਪੂਰਾ ਦਿਨ ਰਾਤ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂ ਕਾਲ ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਨੌਮੀ, ਨਵਰਾਤਰੇ ਸਮਾਪਤ, ਸ੍ਰੀ ਰਾਮਨੌਮੀ, ਸ੍ਰੀ ਮਹਾਂਤਰਾ ਜਯੰਤੀ।
-ਪ੍ਰੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ


Harpreet SIngh

Content Editor

Related News