ਮੀਨ ਰਾਸ਼ੀ ਵਾਲੇ ਦੁਸ਼ਮਣ ਦੀਆਂ ਨਜ਼ਰਾਂ ''ਤੇ ਰੱਖਣ ਨਜ਼ਰ, ਬਾਕੀ ਵੀ ਦੇਖੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ

04/18/2024 3:14:14 AM

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਤੌਰ ’ਤੇ ਆਪ ਐਕਟਿਵ ਰਹੋਗੇ, ਵੈਸੇ ਕੰਮਕਾਜੀ ਦਸ਼ਾ ਵੀ ਠੀਕ-ਠਾਕ ਰਹੇਗੀ।

ਕਰਕ : ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਆਪ ਦੀ ਕੰਮਕਾਜੀ ਪ੍ਰੋਗਰਾਮਿੰਗ-ਪਲਾਨਿੰਗ ਕੁਝ ਅੱਗੇ ਵਧੇਗੀ ਪਰ ਢਈਆ ਸਿਹਤ ਨੂੰ ਕੁਝ ਅਪਸੈੱਟ ਰੱਖਣ ਵਾਲਾ ਹੈ।

ਸਿੰਘ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਡਿੱਗਣ-ਫਿਸਲਣ ਦਾ ਡਰ ਬਣਿਆ ਰਹੇਗਾ।

ਕੰਨਿਆ : ਜਨਰਲ ਸਿਤਾਰਾ ਕਮਜ਼ੋਰ, ਉਲਝਣਾਂ-ਝਮੇਲਿਆਂ-ਪੇਚੀਦਗੀਆਂ ਉਭਰ ਕੇ ਆਪ ਦੀ ਬਣੀ-ਬਣਾਈ ਪਲਾਨਿੰਗ ਨੂੰ ਅਸਤ-ਵਿਅਸਤ ਕਰ ਸਕਦੀ ਹੈ।

ਤੁਲਾ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ : ਸਿਤਾਰਾ ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਦੁਸ਼ਮਣਾਂ ਦੀ ਆਪ ਅੱਗੇ ਕੋਈ ਖਾਸ ਪੇਸ਼ ਨਾ ਚਲ ਸਕੇਗੀ।

ਧਨ : ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ, ਅਰਥ ਦਸ਼ਾ ਸੰਤੋਖਜਨਕ ਰਹੇਗੀ, ਜਨਰਲ ਹਾਲਾਤ ਵੀ ਬਿਹਤਰ ਚੱਲਣਗੇ।

ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਜਮ ਨਾਲ ਕਰਨਾ ਸਹੀ ਰਹੇਗਾ, ਵੈਸੇ ਕੰਮਕਾਜੀ ਦਸ਼ਾ ਠੀਕ-ਠਾਕ ਰਹੇਗੀ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਧਾਕ ਬਣੀ ਰਹੇਗੀ।

ਮੀਨ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ, ਮਨ ਵੀ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਸਫਰ ਟਾਲ ਦਿਓ।

18 ਅਪ੍ਰੈਲ 2024, ਵੀਰਵਾਰ

ਚੇਤ ਸੁਦੀ ਤਿੱਥੀ ਦਸਮੀ (ਸ਼ਾਮ 5.32 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ          ਮੇਖ ’ਚ

ਚੰਦਰਮਾ      ਕਰਕ ’ਚ 

ਮੰਗਲ         ਕੁੰਭ ’ਚ

ਬੁੱਧ            ਮੀਨ ’ਚ

ਗੁਰੂ            ਮੇਖ ’ਚ

ਸ਼ੁੱਕਰ          ਮੀਨ ’ਚ

ਸ਼ਨੀ           ਕੁੰਭ ’ਚ

ਰਾਹੂ           ਮੀਨ ’ਚ                                                    

ਕੇਤੂ           ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 29 (ਚੇਤ), ਹਿਜਰੀ ਸਾਲ 1445, ਮਹੀਨਾ: ਸ਼ਵਾਲ, ਤਰੀਕ : 8, ਸੂਰਜ ਉਦੇ ਸਵੇਰੇ 6.00 ਵਜੇ, ਸੂਰਜ ਅਸਤ ਸ਼ਾਮ 6.54 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਸ਼ਲੇਖਾ (ਸਵੇਰੇ 7.57 ਤਕ) ਅਤੇ ਮਗਰੋਂ ਨਕੱਸ਼ਤਰ ਮੱਘਾ, ਯੋਗ : ਗੰਡ (18-19 ਮੱਧ ਰਾਤ 12.43 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਕਰਕ ਰਾਸ਼ੀ ’ਤੇ (ਸਵੇਰੇ 7.57  ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 7.57 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਅਤੇ ਮਗਰੋਂ ਮੱਘਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ,ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News