ਸਿੰਘ ਤੇ ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਬਾਕੀ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
Saturday, Apr 20, 2024 - 03:18 AM (IST)
 
            
            ਮੇਖ : ਜਨਰਲ ਸਿਤਾਰਾ ਸਟ੍ਰਾਂਗ, ਭੱਜਦੌੜ ਕਰਨ ’ਤੇ ਆਪ ਦੀ ਕੋਈ ਸਕੀਮ ਕੁਝ ਅੱਗੇ ਵਧ ਸਕਦੀ ਹੈ, ਮਨ ਸਫਰ ਲਈ ਰਾਜ਼ੀ ਰਹੇਗਾ। 
ਬ੍ਰਿਖ : ਕੋਰਟ ਕਚਹਿਰੀ ਜਾਂ ਪ੍ਰਾਪਰਟੀ ਦੇ ਕੰਮਾਂ ਨੂੰ ਆਪ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਨਿਪਟਾ ਸਕੋਗੇ, ਸ਼ਤਰੂ ਵੀ ਆਪਣੇ ਆਪ ਨੂੰ ਕਮਜ਼ੋੋਰ-ਬੇਵੱਸ ਜਿਹਾ ਪਾਉਣਗੇ। 
ਮਿਥੁਨ  : ਕੰਮਕਾਜੀ ਭੱਦਦੌੜ ਅਤੇ ਵਿਅਸਤਤਾ ਫਰੂਟਫੁਲ ਰਹੇਗੀ, ਆਪ ਦਾ ਕੋਈ ਉਲਝਿਆ ਰੁਕਿਆ ਕੰਮ ਵੀ ਆਪਣੇ ਟਾਰਗੈੱਟ ਨੇੜੇ ਪਹੁੰਚ ਸਕਦਾ ਹੈ। 
ਕਰਕ : ਸਿਤਾਰਾ ਕੰਮਕਾਜੀ ਕੰਮਾਂ ’ਚ ਲਾਭ ਦੇਣ ਅਤੇ ਕਾਰੋਬਾਰੀ ਕੋਸ਼ਿਸ਼ ਨੂੰ ਅੱਗੇ ਵਧਾਉਣ ਵਾਲਾ ਪਰ ਢਈਆ ਕੁਝ ਅਪਸੈੱਟ ਜ਼ਰੂਰ ਰੱਖਣ ਵਾਲਾ ਹੈ। 
ਸਿੰਘ : ਕਾਰੋਬਾਰੀ ਦਸ਼ਾ ਚੰਗੀ, ਕਾਰੋਬਾਰੀ ਟੂਰਿੰਗ ਲਈ ਸਮਾਂ ਬਿਹਤਰ ਪਰ ਸੁਭਾਅ ’ਚ ਗੁੱਸਾ ਆਪ ਨੂੰ ਕੁਝ ਪ੍ਰੇਸ਼ਾਨ ਜ਼ਰੂਰ ਰੱਖੇਗਾ। 
ਕੰਨਿਆ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪ ਨੂੰ ਕੋਈ ਵੀ ਕੰਮ ਜਲਦਬਾਜ਼ੀ ’ਚ ਤਿਆਰੀ ਦੇ ਬਗੈਰ ਸ਼ੁਰੂ ਨਹੀਂ ਕਰਨਾ ਚਾਹੀਦਾ, ਡਿਗਣ ਫਿਸਲਣ ਦਾ ਵੀ ਡਰ।
ਤੁਲਾ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਿਲ ਰਸਤੇ ’ਚੋਂ ਹੱਟ ਸਕਦੀ ਹੈ। 
ਬ੍ਰਿਸ਼ਚਕ : ਜਿਹੜੇ ਕੰਮ ਲਈ ਕੋਸ਼ਿਸ਼ ਕਰੋਗੇ,ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਸ਼ਤਰੂ ਉਭਰਨਗੇ ਤਾਂ ਜ਼ਰੂਰ ਪਰ ਉਹ ਆਪ ਦਾ ਕੁਝ ਵਿਗਾੜ ਨਾ ਸਕਣਗੇ। 
ਧਨ : ਸਿਤਾਰਾ ਆਪ ਨੂੰ ਉੱਚ ਮਨੋਬਲ ਕਰ ਕੇ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਤੇਜ ਪ੍ਰਭਾਵ ਬਣਿਆ ਰਹੇਗਾ।
ਮਕਰ  :  ਖਾਣ-ਪੀਣ ਅਤੇ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ, ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ, ਪਾਣੀ ਦੀ ਵਰਤੋਂ ਸੀਮਾ ’ਚ ਰਹਿ ਕੇ ਕਰੋ। 
ਕੁੰਭ : ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫ੍ਰੰਟ ’ਤੇ ਪੈਠ ਤਾਂ ਬਣੀ ਰਹੇਗੀ ਪਰ ਤਬੀਅਤ ’ਚ ਕੁਝ ਤੇਜ਼ੀ ਰਹੇਗੀ। 
ਮੀਨ : ਆਮ ਹਾਲਾਤ ਨੂੰ ਅਨੁਕੂਲ ਬਣਾਉਣ ਅਤੇ ਵਿਰੋਧੀਆਂ ਨਾਲ ਟਕਰਾਅ ਟਾਲਣ ਦਾ ਤੁਸੀਂ ਯਤਨ ਤਾਂ ਕਰੋਗੇ ਪਰ ਆਪ ਨੂੰ ਸਫਲਤਾ ਨਾ ਮਿਲੇਗੀ। 
20 ਅਪ੍ਰੈਲ 2024, ਸ਼ਨੀਵਾਰ
ਚੇਤ ਸੁਦੀ ਤਿੱਥੀ ਦੁਆਦਸ਼ੀ (ਰਾਤ 10.42 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ               ਮੀਨ ’ਚ 
ਚੰਦਰਮਾ           ਸਿੰਘ ’ਚ  
ਮੰਗਲ             ਕੁੰਭ ’ਚ
ਬੁੱਧ                 ਮੀਨ ’ਚ
ਗੁਰੂ                ਮੇਖ ’ਚ 
ਸ਼ੁੱਕਰ              ਮੀਨ ’ਚ
ਸ਼ਨੀ               ਕੁੰਭ ’ਚ
ਰਾਹੂ               ਮੀਨ ’ਚ                                                     
ਕੇਤੂ               ਕੰਨਿਆ ’ਚ  
ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 8 ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 31(ਚੇਤ), ਹਿਜਰੀ ਸਾਲ 1445, ਮਹੀਨਾ: ਸ਼ਵਾਲ, ਤਰੀਕ : 10, ਸੂਰਜ ਉਦੇ ਸਵੇਰੇ 5.58 ਵਜੇ, ਸੂਰਜ ਅਸਤ ਸ਼ਾਮ 6.56 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਦੁਪਹਿਰ 2.04 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ : ਧਰੁਵ (20-21 ਮੱਧ ਰਾਤ 2.47 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਸਿੰਘ ਰਾਸ਼ੀ ’ਤੇ (ਰਾਤ 8.51 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ  ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਵਿਸ਼ਨੂੰ ਦਮਨ ਉਤਸਵ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            