ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ, ਨਾ ਫਸਣ ਕਿਸੇ ਦੀ ਜ਼ਿੰਮੇਵਾਰੀ ''ਚ, ਬਾਕੀ ਵੀ ਦੇਖੋ ਆਪਣੀ ਰਾਸ਼ੀ
Wednesday, Apr 24, 2024 - 03:17 AM (IST)
ਮੇਖ : ਆਰਥਿਕ ਅਤੇ ਕਾਰੋਬਾਰੀ ਮੋਰਚੇ ’ਤੇ ਸਥਿਤੀ ਬਿਹਤਰ, ਆਪ ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
ਬ੍ਰਿਖ : ਟੈਂਸ, ਕਮਜ਼ੋਰ, ਡਾਵਾਂਡੋਲ ਮਨ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਦਾ ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਾ ਰਹੇਗਾ।
ਮਿਥੁਨ : ਧਾਰਮਿਕ ਸਮਾਜਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਆਪ ਆਪਣੀ ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾ ਸਕਦੇ ਹੋ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਜ਼ਮੀਨੀ ਕੰਮਾਂ ਨੂੰ ਨਿਪਟਾਉਣ ਲਈ ਆਪ ਯਤਨਸ਼ੀਲ ਅਤੇ ਉਤਸ਼ਾਹਿਤ ਰਹੋਗੇ ਪਰ ਚੱਲ ਰਿਹਾ ਢਈਆ ਆਪ ਨੂੰ ਅਪਸੈੱਟ-ਪ੍ਰੇਸ਼ਾਨ ਰੱਖਣ ਵਾਲਾ ਹੋਵੇਗਾ।
ਸਿੰਘ : ਆਪ ਆਪਣੇ ਹਿੰਮਤੀ ਅਤੇ ਉਤਸ਼ਾਹੀ ਮਨ ਕਰ ਕੇ ਹਰ ਕੰਮ ਨੂੰ ਹੱਥ ’ਚ ਲੈਣ ਲਈ ਤਿਆਰ ਨਜ਼ਰ ਆਓਗੇ, ਕੰਮਕਾਜੀ ਤੌਰ ’ਤੇ ਵੀ ਆਪ ਐਕਟਿਵ ਰਹੋਗੇ।
ਕੰਨਿਆ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ : ਕਿਉਂਕਿ ਸਿਤਾਰਾ ਨੁਕਸਾਨ, ਪ੍ਰੇਸ਼ਾਨੀ ਵਾਲਾ ਹੈ, ਇਸ ਲਈ ਲਿਖਣ-ਪੜ੍ਹਨ ਦੇ ਕੰਮ ’ਚ ਐਕਟਿਵ ਰਹੋ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਸੰਵਾਰਨ ਵਾਲਾ, ਵੈਸੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।
ਮਕਰ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਆਪ ਦੇ ਪ੍ਰਤੀ ਅਫਸਰਾਂ ਦੇ ਰੁਖ ’ਚ ਨਰਮੀ ਰਹੇਗੀ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਅਤੇ ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ।
ਮੀਨ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਵਾਈ ਵਸਤਾਂ ਅਤੇ ਪਾਣੀ ਦੀ ਵਰਤੋਂ ਸੀਮਾ ’ਚ ਰਹਿ ਕੇ ਕਰੋ।
24 ਅਪ੍ਰੈਲ 2024, ਬੁੱਧਵਾਰ
ਵਿਸਾਖ ਸੁਦੀ ਤਿੱਥੀ ਏਕਮ (ਪੂਰਾ ਦਿਨ ਰਾਤ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਤੁਲਾ ’ਚ
ਮੰਗਲ ਮੀਨ ’ਚ
ਬੁੱਧ ਮੀਨ ’ਚ
ਗੁਰੂ ਮੇਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 4 (ਵਿਸਾਖ), ਹਿਜਰੀ ਸਾਲ 1445, ਮਹੀਨਾ: ਸ਼ਵਾਲ, ਤਰੀਕ : 14, ਸੂਰਜ ਉਦੇ ਸਵੇਰੇ 5.54 ਵਜੇ, ਸੂਰਜ ਅਸਤ ਸ਼ਾਮ 6.58 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸਵਾਤੀ (24-25 ਮੱਧ ਰਾਤ 12.41 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸਿੱਧੀ (24 ਅਪ੍ਰੈਲ ਦਿਨ ਰਾਤ ਅਤੇ 25 ਨੂੰ ਸਵੇਰੇ 5.05 ਤੱਕ) ਅਤੇ ਮਗਰੋਂ ਯੋਗ ਵਿਅਤੀਘਾਤ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਵਿਸਾਖ ਵਦੀ ਪੱਖ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)