ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ ਸਰਕਾਰੀ ਕੰਮਾਂ ''ਚ ਮਿਲੇਗੀ ਸਫ਼ਲਤਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

04/28/2024 2:20:51 AM

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਮਾਣ-ਸਨਮਾਨ ਦੀ ਪ੍ਰਾਪਤੀ। 
ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਲਿਖਣ-ਪੜ੍ਹਨ ਦੇ ਮਾਮਲੇ ’ਚ ਵੀ ਕੋਤਾਹੀ ਨਾ ਵਰਤੋ। 
ਮਿਥੁਨ : ਵਪਾਰ ਅਤੇ ਕੰਮਕਾਜ ਦੀ ਸਥਿਤੀ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ-ਸੌਹਾਰਦ ਬਣਿਆ ਰਹੇਗਾ। 
ਕਰਕ : ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਆਪ ਨੂੰ ਨਾ ਤਾਂ ਉਨ੍ਹਾਂ ਨੂੰ ਲਿਫਟ ਦੇਣੀ ਚਾਹੀਦੀ ਹੈ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ। 
ਸਿੰਘ : ਜਨਰਲ ਸਿਤਾਰਾ ਮਜ਼ਬੂਤ, ਇਰਾਦਿਆਂ ’ਚ ਸਫਲਤਾ ਮਿਲੇਗੀ, ਆਪ ਨੂੰ ਆਪਣੀ ਪਲਾਨਿੰਗ ਅਤੇ ਪ੍ਰੋਗਰਾਮਿੰਗ ਨੂੰ ਵਧਾਉਣ ’ਚ ਵਿਜੇ ਮਿਲੇਗੀ।
ਕੰਨਿਆ : ਜਾਇਦਾਦੀ ਕੰਮਾਂ-ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਵੈਸੇ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਤੁਲਾ : ਕਿਸੇ ਸੱਜਣ ਮਿੱਤਰ ਦੀ ਮਦਦ ਦੇ ਕਾਰਨ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲਣ ਦੀ ਆਸ। 
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਮੈਡੀਸਨ, ਇੰਟੀਰੀਅਰ ਡੈਕੋਰੇਸ਼ਨ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪ ਕੰਮਾਂ ’ਚ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਵੀ ਕੰਮ ਲਈ ਯਤਨ ਕਰੋਗੇ ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ। 
ਮਕਰ : ਉਲਝਣਾਂ, ਝਮੇਲਿਆਂ, ਪੇਚੀਦਗੀਆਂ ਜਾਗਦੀਆਂ ਰਹਿ ਸਕਦੀਆਂ ਹਨ, ਇਸ ਲਈ ਕਿਸੇ ਵੀ ਨਵੇਂ ਕੰਮ ਜਾਂ ਪ੍ਰੋਗਰਾਮ ਨੂੰ ਹੱਥ ’ਚ ਨਾ ਲੈਣਾ ਸਹੀ ਰਹੇਗਾ। 
ਕੁੰਭ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ। 
ਮੀਨ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਵੀ ਮਿਹਰਬਾਨ ਅਤੇ ਕੰਸੀਡਰੇਟ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ। 

28 ਅਪ੍ਰੈਲ 2024,ਐਤਵਾਰ

ਵਿਸਾਖ ਸੁਦੀ ਤਿੱਥੀ ਚੌਥ (ਸਵੇਰੇ 8.22 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਮੇਖ ’ਚ 
ਚੰਦਰਮ     ਧਨ ’ਚ  
ਮੰਗਲ      ਮੀਨ ’ਚ
ਬੁੱਧ          ਮੀਨ ’ਚ
ਗੁਰੂ         ਮੇਖ ’ਚ 
ਸ਼ੁੱਕਰ      ਮੀਨ ’ਚ
ਸ਼ਨੀ       ਕੁੰਭ ’ਚ
ਰਾਹੂ       ਮੀਨ ’ਚ                                                     
ਕੇਤੂ       ਕੰਨਿਆ ’ਚ  
ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 16 ਰਾਸ਼ਟਰੀ ਸ਼ਕ ਸੰਮਤ: 1946, ਮਿਤੀ : 8 (ਵਿਸਾਖ),ਹਿਜਰੀ ਸਾਲ 1445, ਮਹੀਨਾ: ਸ਼ਵਾਲ, ਤਰੀਕ : 18, ਸੂਰਜ ਉਦੇ ਸਵੇਰੇ 5.50 ਵਜੇ, ਸੂਰਜ ਅਸਤ ਸ਼ਾਮ 7.01 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (28 ਅਪ੍ਰੈਲ ਦਿਨ ਰਾਤ ਅਤੇ 29 ਨੂੰ ਸਵੇਰੇ 4.49 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ :  ਸ਼ਿਵ (28-29 ਮੱਧ ਰਾਤ 2.06 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), 28 ਅਪ੍ਰੈਲ ਦਿਨ ਰਾਤ ਅਤੇ 29 ਨੂੰ ਸਵੇਰੇ 4.49 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ  ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਤੀ ਅਨੁਸਈਆ ਜਯੰਤੀ, ਮੇਲਾ, ਪਿਪਲ ਜਾਤਰ (ਕੁੱਲੂ, ਹਿਮਾਚਲ) ਸ਼ੁਰੂ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


Harpreet SIngh

Content Editor

Related News