ਕਰਕ ਰਾਸ਼ੀ ਵਾਲੇ ਕੋਈ ਜ਼ਰੂਰੀ ਕੰਮ ਹੱਥ ''ਚ ਨਾ ਲੈਣ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

04/30/2024 2:21:48 AM

ਮੇਖ : ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ।

ਬ੍ਰਿਖ : ਪੁਰਵ ਦੁਪਹਿਰ ਤੱਕ ਖਾਣ-ਪੀਣ ਦਾ ਧਿਆਨ ਰੱਖੋ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।

ਮਿਥੁਨ : ਪੁਰਵ ਦੁਪਹਿਰ ਤੱਕ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ।

ਕਰਕ : ਸਿਤਾਰਾ ਪੁਰਵ ਦੁਪਹਿਰ ਤੱਕ ਠੀਕ ਨਹੀਂ, ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ ਹੈ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਸਿੰਘ : ਸਿਤਾਰਾ ਜਨਰਲ ਤੌਰ ’ਤੇ ਬਿਹਤਰ, ਧਾਰਮਿਕ ਕੰਮਾਂ ’ਚ ਰੁਚੀ, ਉਦੇਸ਼ ਮਨੋਰਥ ਹੱਲ ਹੋਣਗੇ, ਕੰਮਕਾਜੀ ਦਸ਼ਾ ਸੰਤੋਖਜਨਕ।

ਕੰਨਿਆ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਐਕਟਿਵ ਅਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਆਪ ਨੂੰ ਹਿੰਮਤੀ, ਉਤਸ਼ਾਹੀ ਬਣਾਈ ਰੱਖੇਗਾ, ਫਿਰ ਬਾਅਦ ’ਚ ਸਫਲਤਾ ਦਾ ਸਕੋਪ ਵਧ ਸਕਦਾ ਹੈ।

ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤੱਕ ਅਰਥ ਦਸ਼ਾ ਬਿਹਤਰ ਰੱਖੇਗਾ, ਫਿਰ ਬਾਅਦ ’ਚ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।

ਧਨ : ਸਿਤਾਰਾ ਕਾਰੋਬਾਰੀ ਕੰਮਾਂ, ਕੰਮਕਾਜੀ ਟੂਰਿੰਗ ’ਚ ਲਾਭ ਦੇਣ ਵਾਲਾ ਪਰ ਕੋਈ ਵੀ ਸਰਕਾਰੀ ਯਤਨ ਅਣਮੰਨੇ ਮਨ ਨਾਲ ਨਹੀਂ ਕਰਨਾ ਚਾਹੀਦਾ।

ਮਕਰ : ਸਿਤਾਰਾ ਪੁਰਵ ਦੁਪਹਿਰ ਤੱਕ ਕਮਜ਼ੋਰ, ਇਸ ਲਈ ਆਪਣੇ ਆਪ ਨੂੰ ਪੰਗਿਆਂ, ਝਮੇਲਿਆਂ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਕੁੰਭ : ਸਿਤਾਰਾ ਪੁਰਵ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਝਮੇਲਿਆਂ ਵਾਲਾ ਹੋਵੇਗਾ।

ਮੀਨ : ਸਿਤਾਰਾ ਪੁਰਵ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤ-ਮਾਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।

30 ਅਪ੍ਰੈਲ 2024, ਮੰਗਲਵਾਰ
ਵਿਸਾਖ ਵਦੀ ਤਿੱਥੀ ਛੱਠ (ਸਵੇਰੇ 7.06 ਤੱਕ) ਅਤੇ ਮਗਰੋਂ ਤਿੱਥੀ ਸਪਤਮੀ (ਜਿਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ           ਮੇਖ ’ਚ 
ਚੰਦਰਮਾ       ਧਨ ’ਚ  
ਮੰਗਲ         ਮੀਨ ’ਚ
ਬੁੱਧ            ਮੀਨ ’ਚ
ਗੁਰੂ           ਮੇਖ ’ਚ 
ਸ਼ੁੱਕਰ         ਮੇਖ ’ਚ 
ਸ਼ਨੀ          ਕੁੰਭ ’ਚ
ਰਾਹੂ          ਮੀਨ ’ਚ                                                     
ਕੇਤੂ          ਕੰਨਿਆ ’ਚ  
ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 10 (ਵਿਸਾਖ), ਹਿਜਰੀ ਸਾਲ 1445, ਮਹੀਨਾ: ਸ਼ਵਾਲ, ਤਰੀਕ : 20, ਸੂਰਜ ਉਦੇ ਸਵੇਰੇ 5.48 ਵਜੇ, ਸੂਰਜ ਅਸਤ ਸ਼ਾਮ 7.03 ਵਜੇ (ਜਲੰਧਰ ਟਾਈਮ), ਨਕਸ਼ੱਤਰ: ਉੱਤਰਾਖਾੜਾ (30 ਅਪ੍ਰੈਲ-1 ਮਈ ਮੱਧ ਰਾਤ 4.09 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਸਾਧਿਯ (ਰਾਤ 10.24 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਧਨ ਰਾਸ਼ੀ ’ਤੇ (ਸਵੇਰੇ 10.37 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 7.06 ਤੋਂ ਲੈ ਕੇ ਸ਼ਾਮ 6.26 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News