ਤੁਲਾ ਰਾਸ਼ੀ ਵਾਲਿਆਂ ਦੀ ਕੋਰਟ- ਕਚਹਿਰੀ ਦੇ ਮਾਮਲਿਆਂ ''ਚ ਹੋਵੇਗੀ ਬਿਹਤਰ ਸੁਣਵਾਈ, ਬਾਕੀ ਵੀ ਦੇਖੋ ਆਪਣੀ ਰਾਸ਼ੀ

05/01/2024 2:38:29 AM

ਅੱਜ ਦਾ ਰਾਸ਼ੀਫਲ

ਮੇਖ : ਰਾਜ ਦਰਬਾਰ ਨਾਲ ਜੁੜੇ ਕਿਸੇ ਕੰਮ ਲਈ ਯਤਨ ਕਰਨ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ-ਕੀਰਤਨ ਸੁਣਨ ’ਚ ਰੁਚੀ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਲਿਖਣ-ਪੜ੍ਹਨ ਦਾ ਕੰਮ ਵੀ ਅੱਖਾਂ ਖੋਲ੍ਹ ਕੇ ਕਰਨਾ ਸਹੀ ਰਹੇਗਾ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ।

ਸਿੰਘ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਨੁਕਸਾਨ ਪਹੁੰਚਾਉਣ ਦੀ ਉਨ੍ਹਾਂ ਦੀ ਤਾਕਤ ਦੀ ਘੱਟ ਕੀਮਤ ਲਗਾਓ।

ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਤੁਲਾ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ : ਵੱਡੇ ਲੋਕ ਮੰਗ ਕਰਨ ’ਤੇ ਆਪ ਨੂੰ ਸਹਿਯੋਗ ਦੇ ਸਕਦੇ ਹਨ, ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ, ਅਰਥ ਦਸ਼ਾ ਵੀ ਸੰਤੋਖਜਨਕ ਰਹੇਗੀ।

ਧਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ, ਹਾਰਡ ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਕਰ  :  ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ।

ਕੁੰਭ : ਸਮਾਂ ਉਲਝਣਾਂ, ਪੇਚੀਦਗੀਆਂ, ਪੰਗਿਆਂ ਵਾਲਾ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਮੀਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਉਨ੍ਹਾਂ ਨੂੰ ਸੰਵਾਰਨ ਵਾਲਾ, ਉਂਝ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

1 ਮਈ 2024, ਬੁੱਧਵਾਰ
ਵਿਸਾਖ ਵਦੀ ਤਿੱਥੀ ਅਸ਼ਟਮੀ (1-2 ਮਈ ਮੱਧ ਰਾਤ 4.02 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ         ਮੇਖ ’ਚ 
ਚੰਦਰਮਾ     ਮਕਰ ’ਚ  
ਮੰਗਲ       ਮੀਨ ’ਚ
ਬੁੱਧ           ਮੀਨ ’ਚ
ਗੁਰੂ          ਮੇਖ ’ਚ 
ਸ਼ੁੱਕਰ        ਮੇਖ ’ਚ 
ਸ਼ਨੀ         ਕੁੰਭ ’ਚ
ਰਾਹੂ         ਮੀਨ ’ਚ                                                     
ਕੇਤੂ         ਕੰਨਿਆ ’ਚ  
ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ: 1946, ਮਿਤੀ : 11 (ਵਿਸਾਖ), ਹਿਜਰੀ ਸਾਲ 1445, ਮਹੀਨਾ : ਸ਼ਵਾਲ, ਤਰੀਕ: 21, ਸੂਰਜ ਉਦੇ ਸਵੇਰੇ 5.47 ਵਜੇ, ਸੂਰਜ ਅਸਤ ਸ਼ਾਮ 7.03 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼੍ਰਵਣ (1-2 ਮੱਧ ਰਾਤ 3.11 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸ਼ੁੱਭ  (ਰਾਤ 8.01 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਲੇਬਰ ਡੇ, ਮਿਹਨਤ ਦਿਵਸ, ਮਈ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News