ਮੇਖ ਤੇ ਕਰਕ ਰਾਸ਼ੀ ਵਾਲਿਆਂ ਲਈ ਕੰਮਕਾਜੀ ਸਿਤਾਰਾ ਚੰਗਾ, ਬਾਕੀ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

05/02/2024 3:50:02 AM

ਮੇਖ : ਸਿਤਾਰਾ ਦੁਪਹਿਰ ਤਕ ਸਰਕਾਰੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਫਿਰ ਬਾਅਦ ’ਚ ਸਮਾਂ ਕਾਰੋਬਾਰੀ ਕੰਮਾਂ ਲਈ ਵਧਿਆ ਬਣੇਗਾ।
ਬ੍ਰਿਖ : ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਆਪ ਦੀ ਪੈਠ-ਦਨਦਨਾਹਟ ਬਣੀ ਰਹੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਮਿਥੁਨ :  ਦੁਪਹਿਰ ਤਕ ਸਮਾਂ ਪੇਟ ਨੂੰ ਅਪਸੈੱਟ ਅਤੇ ਮਨ ਨੂੰ ਟੈਂਸ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਦੇ ਰਸਤੇ ਖੁੱਲ੍ਹਣਗੇ।
ਕਰਕ : ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਠੀਕ ਰਹੇਗਾ।
ਸਿੰਘ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਸ਼ਤਰੂ ਆਪ ਨੂੰ ਪ੍ਰੇਸ਼ਾਨ ਕਰਦੇ ਰਹਿਣਗੇ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਦੇ ਹਾਲਾਤ  ਰੱਖਣਗੇ।
ਕੰਨਿਆ : ਸਿਤਾਰਾ ਦੁਪਹਿਰ ਤਕ ਬਿਹਤਰ, ਆਪ ਦਾ ਕਦਮ ਬੜ੍ਹਤ ਵੱਲ ਰਹੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਆਪੋਜ਼ਿਟ ਹਾਲਾਤ ਬਣਨਗੇ।
ਤੁਲਾ : ਜਨਰਲ ਤੌਰ ’ਤੇ ਸਿਤਾਰਾ  ਸਟ੍ਰਾਂਗ, ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰੱਖੇਗਾ  ਅਤੇ ਬਿਹਤਰੀ ਦੇ ਹਾਲਾਤ ਬਣਨਗੇ।
ਬ੍ਰਿਸ਼ਚਕ : ਦੁਪਹਿਰ ਤਕ ਹਿੰਮਤ, ਉਤਸ਼ਾਹ ਸ਼ਕਤੀ ਬਣੀ ਰਹੇਗੀ, ਕੰਮਕਾਜੀ ਤੌਰ ’ਤੇ ਆਪ ਐਕਟਿਵ ਰਹੋਗੇ, ਫਿਰ ਬਾਅਦ ’ਚ ਸਮਾਂ ਸਫਲਤਾ ਵਾਲਾ ਬਣੇਗਾ।
ਧਨ : ਦੁਪਹਿਰ ਤਕ ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਭੱਜਦੌੜ ਅਤੇ ਵਿਅਸਤਾ ਬਣੀ ਰਹੇਗੀ।
ਮਕਰ  : ਕਾਰੋਬਾਰੀ ਮੋਰਚੇ ’ਤੇ ਸਥਿਤੀ ਬਿਹਤਰ, ਜਨਰਲ ਤੌਰ ’ਤੇ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਕਿਸੇ ਨਾ ਕਿਸੇ ਪੰਗੇ ਦੇ ਉਭਰਨ ਦਾ ਡਰ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮੀਨ : ਸਿਤਾਰਾ ਦੁਪਹਿਰ ਤਕ ਲਾਭ ਵਾਲਾ, ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਬਾਅਦ ’ਚ ਸਮਾਂ ਉਲਝਣਾਂ, ਪੇਚੀਦਗੀਆਂ ਵਾਲਾ,  ਮਨ ਵੀ ਡਿਸਟਰਬ ਜਿਹਾ ਰਹੇਗਾ।

2 ਮਈ 2024, ਵੀਰਵਾਰ
ਵਿਸਾਖ ਵਦੀ ਤਿੱਥੀ ਨੌਮੀ (2-3 ਮੱਧ ਰਾਤ 1.54 ਤੱਕ) ਅਤੇ ਮਗਰੋਂ ਤਿੱਥੀ ਦਸਮੀ। 
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ          ਮੇਖ ’ਚ 
ਚੰਦਰਮਾ      ਮਕਰ ’ਚ  
ਮੰਗਲ        ਮੀਨ ’ਚ
ਬੁੱਧ            ਮੀਨ ’ਚ
ਗੁਰੂ           ਬ੍ਰਿਖ ’ਚ 
ਸ਼ੁੱਕਰ         ਮੇਖ ’ਚ 
ਸ਼ਨੀ          ਕੁੰਭ ’ਚ
ਰਾਹੂ          ਮੀਨ ’ਚ  
ਕੇਤੂ          ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 20 , ਰਾਸ਼ਟਰੀ ਸ਼ਕ ਸੰਮਤ: 1946, ਮਿਤੀ : 12 (ਵਿਸਾਖ), ਹਿਜਰੀ ਸਾਲ 1445, ਮਹੀਨਾ : ਸ਼ਵਾਲ, ਤਰੀਕ: 22, ਸੂਰਜ ਉਦੇ ਸਵੇਰੇ 5.46 ਵਜੇ, ਸੂਰਜ ਅਸਤ ਸ਼ਾਮ 7.04 ਵਜੇ (ਜਲੰਧਰ ਟਾਈਮ), ਨਕਸ਼ੱਤਰ: ਧਨਿਸ਼ਠਾ (2-3 ਮੱਧ ਰਾਤ 1.49 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਸ਼ੁਕਲ (ਸ਼ਾਮ 5.19 ਤੱਕ) ਅਤੇ ਮਗਰੋਂ ਯੋਗ  ਬ੍ਰਹਮ, ਚੰਦਰਮਾ : ਮਕਰ ਰਾਸ਼ੀ ’ਤੇ (ਬਾਅਦ ਦੁਪਹਿਰ 2.33 ਤਕ)ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ, (ਬਾਅਦ ਦੁਪਹਿਰ 2.33 ’ਤੇ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Inder Prajapati

Content Editor

Related News