ਧਨ ਰਾਸ਼ੀ ਵਾਲਿਆਂ ਦੀ ਹਿੰਮਤ ਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

05/04/2024 4:52:15 AM

ਮੇਖ : ਸਿਤਾਰਾ ਸ਼ਾਮ ਤੱਕ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਨੁਕਸਾਨ ਦਾ ਡਰ ਰਹੇਗਾ।
ਬ੍ਰਿਖ : ਕਿਸੇ ਅਫਸਰ ਦੇ ਸੁਪੋਰਟਿਵ ਰੁਖ ਕਰਕੇ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿੱਧਾ ਹੋ ਕੇ ਕੁਝ ਅੱਗੇ ਵਧ ਸਕਦਾ ਹੈ,ਮਾਣ-ਸਨਮਾਨ ਦੀ ਪ੍ਰਾਪਤੀ, ਦੁਸ਼ਮਣ ਕਮਜ਼ੋਰ ਰਹਿਣਗੇ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਜਿੱਥੇ ਕੋਈ ਪੇਚੀਦਗੀ ਹਟ ਸਕਦੀ ਹੈ, ਉੱਥੇ ਉਸ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋ ਸਕਦੀ ਹੈ।
ਕਰਕ : ਸਿਤਾਰਾ ਸ਼ਾਮ ਤੱਕ ਢਿੱਡ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਬਾਅਦ ’ਚ ਹਰ ਮੋਰਚੇ’ਤੇ ਬਿਹਤਰੀ ਹੋ ਸਕਦੀ ਹੈ।
ਸਿੰਘ : ਸਿਤਾਰਾ ਸ਼ਾਮ ਤੱਕ ਅਰਥ ਅਤੇ ਕਾਰੋਬਾਰੀ ਦਸ਼ਾ ਠੀਕ ਰੱਖੇਗਾ, ਜਨਰਲ ਸਮਾਂ ਸੰਤੋਖਜਨਕ ਰਹੇਗਾ ਪਰ ਬਾਅਦ ’ਚ ਮਨ ਟੈਂਸ, ਪ੍ਰੇਸ਼ਾਨ ਰਹਿ ਸਕਦਾ ਹੈ।
ਕੰਨਿਆ : ਸ਼ਾਮ ਤੱਕ ਆਪਣੇ ਆਪ ਨੂੰ ਦੁਸ਼ਮਣਾਂ ਦੇ ਝਮੇਲਿਆਂ ਤੋਂ ਬਚਾ ਕੇ ਰੱਖੋ ਕਿਉਂਕਿ ਉਹ ਤੁਹਾਨੂੰ ਪ੍ਰੇਸ਼ਾਨ ਕਰਦੇ ਰਹਿ ਸਕਦੇ ਹਨ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਤੁਲਾ : ਸਿਤਾਰਾ ਸ਼ਾਮ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਸਕੀਮ ਕੁਝ ਅੱਗੇ ਵਧ ਸਕਦੀ ਹੈ ਪਰ ਬਾਅਦ ’ਚ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ।
ਬ੍ਰਿਸ਼ਚਕ : ਸਿਤਾਰਾ ਸ਼ਾਮੋ ਤੱਕ ਕੋਰਟ ਕਚਹਿਰੀ ਦੇ ਕੰਮ ’ਚ ਕਦਮ ਬੜ੍ਹਤ ਵਲ ਰੱਖੇਗਾ,ਪ੍ਰਭਾਵ ਦਬਦਬਾ ਵੀ ਬਣਿਆ ਰਹੇਗਾ,ਫਿਰ ਬਾਅਦ’ਚ ਵੀ ਸਮਾਂ ਬਿਹਤਰ ਬਣਿਆ ਰਹੇਗਾ।
ਧਨ : ਉਤਸ਼ਾਹ-ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਕੰਮਕਾਜੀ ਤੌਰ ’ਤੇ ਵੀ ਆਪ ਐਕਟਿਵ ਰਹੋਗੇ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਅਰਥ ਦਸ਼ਾ ਵੀ ਬਿਹਤਰ ਰਹੇਗੀ, ਫਿਰ ਬਾਅਦ ’ਚ ਵੀ ਜਨਰਲ ਹਾਲਾਤ ਸੁਧਰੇ ਰਹਿਣਗੇ।
ਕੁੰਭ : ਸਿਤਾਰਾ ਕਾਰੋਬਾਰੀ ਕੰਮਾਂ, ਕਾਰੋਬਾਰੀ ਟੂਰਿੰਗ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਿਲ ਵੀ ਹਟੇਗੀ।
ਮੀਨ : ਸਿਤਾਰਾ ਸ਼ਾਮ ਤੱਕ ਨੁਕਸਾਨ ਕਰਵਾਉਣ, ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਅਤੇ ਖਰਚ ਵਧਾਉਣ ਵਾਲਾ ਪਰ ਬਾਅਦ  ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।

4 ਮਈ 2024, ਸ਼ਨੀਵਾਰ
ਵਿਸਾਖ ਵਦੀ ਤਿੱਥੀ ਇਕਾਦਸ਼ੀ (ਰਾਤ8.39 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮੇਖ 'ਚ
ਚੰਦਰਮਾ    ਕੁੰਭ 'ਚ
ਮੰਗਲ       ਮੀਨ 'ਚ
ਬੁੱਧ          ਮੀਨ 'ਚ
ਗੁਰੂ        ਬ੍ਰਿਖ 'ਚ
ਸ਼ੁੱਕਰ      ਮੇਖ 'ਚ
ਸ਼ਨੀ        ਕੁੰਭ 'ਚ
ਰਾਹੂ       ਮੀਨ 'ਚ
ਕੇਤੂ       ਕੰਨਿਆ 'ਚ

ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ: 1946, ਮਿਤੀ : 14 (ਵਿਸਾਖ), ਹਿਜਰੀ ਸਾਲ 1445, ਮਹੀਨਾ : ਸ਼ਵਾਲ, ਤਰੀਕ: 24, ਸੂਰਜ ਉਦੇ ਸਵੇਰੇ 5.44 ਵਜੇ, ਸੂਰਜ ਅਸਤ ਸ਼ਾਮ 7.05 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾ ਭਾਦਰਪਦ (ਰਾਤ 10.07 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ: ਏਂਦਰ(ਸਵੇਰੇ 11.03 ਤੱਕ) ਅਤੇ ਮਗਰੋਂ ਯੋਗ ਵੈਧਿਤੀ, ਚੰਦਰਮਾ : ਕੁੰਭ ਰਾਸ਼ੀ 'ਤੇ (ਸ਼ਾਮ 4.38 ਤੱਕ) ਅਤੇ ਮਗਰੋਂ ਮੀਨ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ ਦਿਵਸ ਅਤੇ ਤਿਉਹਾਰ : ਵਰੁਬਿਨੀ ਇਕਾਦਸ਼ੀ ਵਰਤ, ਸ਼੍ਰੀ ਵੱਲਭ ਆਚਾਰੀਆ ਜਯੰਤੀ। 

(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Inder Prajapati

Content Editor

Related News