ਧਨ ਰਾਸ਼ੀ ਵਾਲਿਆਂ ਦੇ ਕੋਰਟ-ਕਚਹਿਰੀ ਦੇ ਕੰਮਾਂ ''ਚ ਹੋਵੇਗੀ ਸੁਣਵਾਈ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

05/05/2024 3:22:18 AM

ਅੱਜ ਦਾ ਰਾਸ਼ੀਫਲ

ਮੇਖ : ਖਰਚਿਆਂ ਕਰ ਕੇ ਅਰਥ ਤੰਗੀ ਮਹਿਸੂਸ ਹੋ ਸਕਦੀ ਹੈ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਬ੍ਰਿਖ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ, ਟੂਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਿਥੁਨ : ਯਤਨ ਕਰਨ ’ਤੇ ਰਾਜਕੀ ਕੰਮਾਂ ’ਚੋਂ ਕੋਈ ਮੁਸ਼ਕਲ ਹਟੇਗੀ, ਸ਼ਤਰੂ ਆਪ ਦੇ ਅੱਗੇ ਠਹਿਰ ਨਾ ਸਕਣਗੇ।
ਕਰਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ,ਇਸ ਲਈ ਖਾਣ-ਪੀਣ ’ਚ ਬਣੀਆਂ ਵਸਤਾਂ ਅਤੇ ਪਾਣੀ ਦੀ ਵਰਤੋਂ ਸੀਮਾ ’ਚ ਰਹਿ ਕੇ ਕਰੋ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ ,ਫੈਮਿਲੀ ਫ੍ਰੰਟ ’ਤੇ ਤਾਲਮੇਲ ਰਹੇਗਾ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।
ਤੁਲਾ : ਕਿਸੇ ਵਿਰੋਧੀ ਦੇ ਟਕਰਾਵੀ ਮੂਡ ਕਰ ਕੇ ਆਪ ਦੀ ਫਿਕਰ, ਪ੍ਰੇਸ਼ਾਨੀ ਵਧਣ ਦਾ ਡਰ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਸ਼ਚਕ : ਕਿਸੇ ਪੈਂਡਿੰਗ ਪਏ ਪ੍ਰੋਗਰਾਮ ਨੂੰ ਸੁਲਝਾਉਣ ਲਈ ਸੰਤਾਨ ਦੀ ਮਦਦ ਬੜਾ ਵੱਡਾ ਸਹਿਯੋਗ ਸਿੱਧ ਹੋ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।
ਧਨ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ,ਤੇਜ ਪ੍ਰਭਾਵ ਬਣਿਆ ਰਹੇਗਾ,ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ।
ਮਕਰ : ਮਿੱਤਰ, ਸੱਜਣ ਸਾਥੀ ਆਪ ਨਾਲ ਸਹਿਯੋਗ ਅਤੇ ਤਾਲਮੇਲ ਰੱਖਣਗੇ, ਕੰਮਕਾਜੀ ਪ੍ਰਗਰਾਮਿੰਗ ਵੀ ਕੁਝ ਅੱਗੇ ਵਧੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਸੁਖਦ ਰੱਖਣ ਵਾਲਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ,ਕੋਸ਼ਿਸ਼ਾਂ-ਮਨੋਰਥਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮਨ ਵੀ ਕੁਝ ਡਿਸਟਰਬ ਜਿਹਾ ਰਹਿ ਸਕਦਾ ਹੈ।

5 ਮਈ 2024, ਐਤਵਾਰ
ਵਿਸਾਖ ਵਦੀ ਤਿੱਥੀ ਦੁਆਦਸ਼ੀ (ਸ਼ਾਮ5.42ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਮੇਖ ’ਚ 
ਚੰਦਰਮਾ   ਮੀਨ ’ਚ 
ਮੰਗਲ    ਮੀਨ ’ਚ
ਬੁੱਧ       ਮੀਨ ’ਚ
ਗੁਰੂ       ਬ੍ਰਿਖ ’ਚ 
ਸ਼ੁੱਕਰ     ਮੇਖ ’ਚ 
ਸ਼ਨੀ      ਕੁੰਭ ’ਚ
ਰਾਹੂ      ਮੀਨ ’ਚ                           
ਕੇਤੂ      ਕੰਨਿਆ ’ਚ 
ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ: 1946, ਮਿਤੀ : 15 (ਵਿਸਾਖ), ਹਿਜਰੀ ਸਾਲ 1445, ਮਹੀਨਾ : ਸ਼ਵਾਲ, ਤਰੀਕ: 25, ਸੂਰਜ ਉਦੇ ਸਵੇਰੇ 5.43ਵਜੇ, ਸੂਰਜ ਅਸਤ ਸ਼ਾਮ 7.06 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਸ਼ਾਮ7.57ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਵੈਧ੍ਰਿਤੀ (ਸਵੇਰੇ 7.37 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਵੇਗੀ (ਪੂਰਾ ਦਿਨ ਰਾਤ),ਸ਼ਾਮ 7.57 ਤੱਕ ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਗਿਆਨੀ ਜ਼ੈਲ ਸਿੰਘ ਜਨਮ ਦਿਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


Harpreet SIngh

Content Editor

Related News