ਤੁਲਾ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖੋ ਧਿਆਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

05/10/2024 3:59:32 AM

ਮੇਖ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ, ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ।
ਬ੍ਰਿਖ : ਕਾਰੋਬਾਰੀ ਦਸ਼ਾ ਚੰਗੀ, ਕਾਰੋਬਾਰੀ ਟੂਰ ਵੀ ਲਾਭਕਾਰੀ, ਸਫਲਤਾ ਸਾਥ ਦੇਵੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਖੁਸ਼ਦਿਲ ਮੂਡ ਕਰ ਕੇ ਹਰ ਕੰਮ ਆਸਾਨ ਨਜ਼ਰ ਆਵੇਗਾ।
ਮਿਥੁਨ : ਉਲਝਣਾਂ, ਪੇਚਦੀਗੀਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ, ਮੈਨ ਪਾਵਰ ਬਾਹਰ ਭਿਜਵਾਉਣ ਵਾਲੇ ਕਿਸੇ ਨਾ ਕਿਸੇ ਝਮੇਲੇ ਪ੍ਰੇਸ਼ਾਨੀ ’ਚ ਫਸੇ ਰਹਿਣਗੇ।
ਕਰਕ : ਟੀਚਿੰਗ, ਕੋਚਿੰਗ, ਪ੍ਰਕਾਸ਼ਨ ਫੋਟੋਗ੍ਰਾਫੀ, ਡੈਕੋਰੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਸਿੰਘ :ਸਰਕਾਰੀ ਕੰਮਾਂ ’ਚ ਅਤੇ ਅਫਸਰਾਂ ’ਚ ਆਪ ਦਾ ਬੋਲਬਾਲਾ ਬਣਿਆ ਰਹੇਗਾ, ਆਪ ਦੀ ਗੱਲ, ਆਪ ਦੇ ਪੱਖ ਦੀ ਦਲੀਲ ਨੂੰ ਧਿਆਨ ਨਾਲ ਸੁਣਿਆ ਜਾਵੇਗਾ।
ਕੰਨਿਆ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਨੇਕ ਕੰਮਾਂ ’ਚ ਧਿਆਨ, ਪੈਠ-ਮਨੋਬਲ ਬਣਿਆ ਰਹੇਗਾ।
ਤੁਲਾ : ਪਾਣੀ, ਬਾਈ-ਵਸਤਾਂ, ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਹੀ ਕਰੋ, ਕਿਉਂਕਿ ਪੇਟ ’ਚ ਕੁਝ ਨਾ ਕੁਝ ਗੜਬੜ੍ਹੀ ਬਣੇ ਰਹਿਣ ਦਾ ਡਰ ਰਹੇਗਾ, ਸਫਰ ਵੀ ਟਾਲ ਦਿਓ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ’ਚ ਵਿਜਯ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਧਨ : ਟੈਂਸ, ਅਸ਼ਾਂਤ, ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਪਸੰਦ ਕਰੋਗੇ, ਨੁਕਸਾਨ ਦਾ ਡਰ।
ਮਕਰ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਅਤੇ ਵਿਜਈ ਰੱਖੇਗਾ, ਤੇਜ ਪ੍ਰਭਾਅ ਦਬਦਬਾ ਬਣਿਆ ਰਹੇਗਾ, ਅਰਥ ਦਸ਼ਾ ਸੁਖਦ ਰਹੇਗੀ।
ਕੁੰਭ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਮਿੱਤਰਾਂ, ਸੱਜਣ ਸਾਥੀਆਂ ਦਾ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਦੇਣ ਵਾਲਾ ਹੋਵੇਗਾ, ਸ਼ਤਰੂ ਕਮਜ਼ੋਰ ਰਹਿਣਗੇ।

10 ਮਈ 2024, ਸ਼ੁੱਕਰਵਾਰ
ਵਿਸਾਖ ਵਦੀ ਤਿੱਥੀ ਤੀਜ (10-11 ਮੱਧ ਰਾਤ 2.51 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਮੇਖ ’ਚ 
ਚੰਦਰਮਾ   ਬ੍ਰਿਖ ’ਚ 
ਮੰਗਲ     ਮੀਨ ’ਚ
ਬੁੱਧ         ਮੀਨ ’ਚ
ਗੁਰੂ        ਬ੍ਰਿਖ ’ਚ 
 ਸ਼ੁੱਕਰ     ਮੇਖ ’ਚ 
ਸ਼ਨੀ       ਕੁੰਭ ’ਚ
ਰਾਹੂ       ਮੀਨ ’ਚ
ਕੇਤੂ       ਕੰਨਿਆ ’ਚ 
ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ: 1946, ਮਿਤੀ : 20 (ਵਿਸਾਖ), ਹਿਜਰੀ ਸਾਲ 1445, ਮਹੀਨਾ : ਜਿਲਕਾਦ, ਤਰੀਕ: 1, ਸੂਰਜ ਉਦੇ ਸਵੇਰੇ 5.39 ਵਜੇ, ਸੂਰਜ ਅਸਤ ਸ਼ਾਮ 7.09 ਵਜੇ (ਜਲੰਧਰ ਟਾਈਮ), ਨਕਸ਼ੱਤਰ: ਰੋਹਿਣੀ (ਸਵੇਰੇ 10.47ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ :ਅਤਿਗੰਡ (ਦੁਪਹਿਰ 12.06 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਰਾਤ 10.26 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰੇਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਕਸ਼ੈ ਤੀਜ, ਭਗਵਾਨ ਸ਼੍ਰੀ ਪਰਸ਼ੂਰਾਮ ਜੈਅੰਤੀ, ਕੇਦਾਰ-ਬਦਰੀ ਯਾਤਰਾ ਸ਼ੁਰੂ, ਜਿਲਦਾਦ (ਮੁਸਲਿਮ) ਮਹੀਨਾ ਸ਼ੁਰੂ
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


Harpreet SIngh

Content Editor

Related News