ਕੰਨਿਆ ਰਾਸ਼ੀ ਵਾਲੇ ਪੇਮੈਂਟ ਫਸ ਜਾਣ ਦਾ ਰੱਖਣ ਖ਼ਾਸ ਧਿਆਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
Friday, May 17, 2024 - 03:35 AM (IST)
ਮੇਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕੰਮਕਾਜੀ ਦਸ਼ਾ ਚੰਗੀ, ਇਰਾਦਿਆਂ ’ਚ ਮਜ਼ਬੂਤੀ, ਵੈਸੇ ਵੀ ਆਪ ਦੇ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਮਿਥੁਨ : ਮਿੱਤਰ ਸੱਜਣ-ਸਾਥੀ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਹੈਲਪਫੁਲ ਰਹਿ ਸਕਦੇ ਹਨ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਸੰਵਾਰਨ ਵਾਲਾ, ਕੰਮਕਾਜੀ ਟੂਰਿੰਗ ਵੀ ਚੰਗਾ ਨਤੀਜਾ ਦੇ ਸਕਦੀ ਹੈ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕੰਨਿਆ : ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਲਿਖਣ-ਪੜ੍ਹਨ ਦਾ ਕੋਈ ਕੰਮ ਜਲਦਬਾਜ਼ੀ ’ਚ ਨਾ ਕਰੋ।
ਤੁਲਾ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗਾ ਰਿਜ਼ਲਟ ਦੇਵੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਬ੍ਰਿਸ਼ਚਕ : ਰਾਜਕੀ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਕੋਈ ਵੀ ਯਤਨ ਲਾਇਟਲੀ ਨਹੀਂ ਕਰਨਾ ਚਾਹੀਦਾ, ਵੈਸੇ ਤੇਜ ਪ੍ਰਭਾਅ-ਦਬਦਬਾ ਬਣਿਆ ਰਹੇਗਾ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਭੱਜਦੌੜ, ਵਿਅਸਤਤਾ ਵੀ ਬਣੀ ਰਹੇਗੀ।
ਮਕਰ : ਕਿਉਂਕਿ ਸਿਤਾਰਾ ਪੇਟ ’ਚ ਗੜਬੜੀ ਰੱਖਣ ਵਾਲਾ ਹੈ, ਇਸ ਲਈ ਖਾਣਾ-ਪੀਣਾ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ, ਸਫਰ ਵੀ ਨਾ ਕਰੋ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ ਪਰ ਤਬੀਅਤ ’ਚ ਤੇਜ਼ੀ ਰਹੇਗੀ।
ਮੀਨ : ਕਮਜ਼ੋਰ ਸਿਤਾਰੇ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਤੇ ਘਬਰਾਹਟ ਮਹਿਸੂਸ ਕਰ ਸਕਦੇ ਹੋ।
17 ਮਈ 2024, ਸ਼ੁੱਕਰਵਾਰ
ਵਿਸਾਖ ਸੁਦੀ ਤਿੱਥੀ ਨੌਮੀ (ਸਵੇਰੇ 8.49 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਸਿੰਘ ’ਚ
ਮੰਗਲ ਮੀਨ ’ਚ
ਬੁੱਧ ਮੇਖ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 27 (ਵਿਸਾਖ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ : 8, ਸੂਰਜ ਉਦੇ ਸਵੇਰੇ 5.34 ਵਜੇ, ਸੂਰਜ ਅਸਤ ਸ਼ਾਮ 7.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਰਾਤ 9.18 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ : ਵਿਆਘਾਤ (ਸਵੇਰੇ 9.21 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ: ਸਿੰਘ ਰਾਸ਼ੀ ’ਤੇ (17-18 ਮੱਧ ਰਾਤ 4.05 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੂਰਬ, ਦਿਵਸ ਅਤੇ ਤਿਉਹਾਰ :ਅੰਤਰਰਾਸ਼ਟਰੀ ਦੂਰਸੰਚਾਰ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)