ਮਕਰ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਮਜ਼ਬੂਤ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

05/20/2024 2:54:02 AM

ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਕਿਸੇ ਨਾ ਕਿਸੇ ਕਾਰਨ ਮਨ ਅਸ਼ਾਂਤ, ਡਿਸਟਰਬ ਜਿਹਾ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਹਾਲਾਤ ਸੁਧਰਣਗੇ।

ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਦਾ ਚੰਗਾ ਨਤੀਜਾ ਦੇਣ ਅਤੇ ਬਿਹਤਰੀ ਕਰਨ ਵਾਲਾ ਪਰ ਬਾਅਦ ’ਚ ਫਿਕਰ-ਪ੍ਰੇਸ਼ਾਨੀ ਰਹਿਣ ਦਾ ਡਰ।

ਮਿਥੁਨ : ਬਾਅਦ ਦੁਪਹਿਰ ਤੱਕ ਹਰ ਕੰਮ ਜਾਂ ਕੋਸ਼ਿਸ਼ ਲਈ ਜ਼ਿਆਦਾ ਜ਼ੋਰ ਲਗਾਉਣਾ ਪੈ ਸਕਦਾ ਹੈ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।

ਕਰਕ : ਬਾਅਦ ਦੁਪਹਿਰ ਤੱਕ ਘਟੀਆ ਸੋਚ ਵਾਲੇ ਲੋਕਾਂ ਤੋਂ ਆਪ ਨੂੰ ਫਾਸਲਾ ਰੱਖਣਾ ਹੋਵੇਗਾ ਪਰ ਬਾਅਦ ’ਚ ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ।

ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਮੱਧਮ ਜਿਹੇ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ  ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।

ਕੰਨਿਆ : ਸਿਤਾਰਾ ਕੰਮਕਾਜੀ ਕੰਮਾਂ ਲਈ ਚੰਗਾ, ਕਾਰੋਬਾਰੀ ਟੂਰਿੰਗ ਪਲਾਨ ਕਰਨਾ ਸਹੀ ਰਹੇਗਾ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ, ਅਹਿਤਿਆਤ ਵਾਲਾ, ਮਨ ਵੀ ਪ੍ਰੇਸ਼ਾਨ ਰਹੇਗਾ ਪਰ ਬਾਅਦ ’ਚ ਹਾਲਾਤ ’ਚ ਬਿਹਤਰੀ ਹੋਵੇਗੀ।

ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਲਾਭ ਅਤੇ ਕਿਸੇ ਕੰਮਕਾਜੀ ਮੁਸ਼ਕਲ ਨੂੰ ਹਟਾਉਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਵਿਗਾੜ ਪੈਦਾ ਹੋਵੇਗਾ।

ਧਨ : ਕੋਈ ਵੀ ਯਤਨ, ਉਹ ਸਰਕਾਰੀ ਹੋਵੇ ਜਾਂ ਗੈਰ-ਸਰਕਾਰੀ, ਹਲਕੇ ਮਨ ਨਾਲ ਨਾ ਕਰੋ ਪਰ ਬਾਅਦ ’ਚ ਕਾਰੋਬਾਰੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ।

ਮਕਰ : ਜਨਰਲ ਸਿਤਾਰਾ ਮਜ਼ਬੂਤ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਤੇਜ਼ ਪ੍ਰਭਾਵ ਦਬਦਬਾ ਬਣਿਆ ਰਹੇਗਾ, ਅਰਥ ਦਸ਼ਾ ਵੀ ਠੀਕ-ਠਾਕ ਰਹੇਗੀ।

ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਸਿਹਤ ਦੀ ਅਹਿਤਿਆਤ ਰੱਖਣ ਵਾਲਾ ਪਰ ਬਾਅਦ ’ਚ ਜਿੱਥੇ ਭੱਜ-ਦੌੜ ਅਤੇ ਵਿਅਸਤਤਾ ਰਹੇਗੀ, ਉਥੇ ਇਰਾਦਿਆਂ ’ਚ ਮਜ਼ਬੂਤੀ ਰਹੇਗੀ।

ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਉਲਟ ਹਾਲਾਤ ਨਾਲ ਨਜਿੱਠਣਾ ਪੈ ਸਕਦਾ ਹੈ।

20 ਮਈ 2024, ਸੋਮਵਾਰ

ਵਿਸਾਖ ਸੁਦੀ ਤਿੱਥੀ ਦੁਆਦਸ਼ੀ (ਬਾਅਦ ਦੁਪਹਿਰ 3.59 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਬ੍ਰਿਖ ’ਚ

ਚੰਦਰਮਾ     ਕੰਨਿਆ ’ਚ 

ਮੰਗਲ       ਮੀਨ ’ਚ

ਬੁੱਧ          ਮੇਖ ’ਚ

ਗੁਰੂ         ਬ੍ਰਿਖ ’ਚ

ਸ਼ੁੱਕਰ       ਬ੍ਰਿਖ ’ਚ

ਸ਼ਨੀ        ਕੁੰਭ ’ਚ

ਰਾਹੂ        ਮੀਨ ’ਚ                                                    

ਕੇਤੂ        ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 30 (ਵਿਸਾਖ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ: 11, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ ਸ਼ਾਮ 7.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿੱਤਰਾ (ਪੂਰਾ ਦਿਨ ਰਾਤ), ਯੋਗ : ਸਿੱਧੀ (ਦੁਪਹਿਰ 12.10 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 4.35 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 


Harpreet SIngh

Content Editor

Related News