ਬ੍ਰਿਖ ਰਾਸ਼ੀ ਵਾਲੇ ਨਾ ਕਰਨ ਦੁਸ਼ਮਣ ਨੂੰ ਕਮਜ਼ੋਰ ਸਮਝਣ ਦੀ ਗ਼ਲਤੀ, ਬਾਕੀ ਵੀ ਦੇਖੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ

Tuesday, May 21, 2024 - 03:59 AM (IST)

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਅਤੇ ਪਾਣੀ ਦੀ ਵਰਤੋਂ ਪਰਹੇਜ਼ ਨਾਲ ਕਰੋ।
ਬ੍ਰਿਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਦੇ ਨਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਵੀ ਮੌਕਾ ਕਦੇ ਵੀ ਹੱਥੋਂ ਜਾਣ ਨਾ ਦੇਣਗੇ।
ਮਿਥੁਨ : ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ ਅਤੇ ਉਸ ਦੇ ਸੁਪਰੋਟਿਵ ਰੁਖ ਕਰ ਕੇ ਆਪ ਦੀ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਕਰਕ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ ਪਰ ਢਈਆ ਕਰ ਕੇ ਕਿਸੇ ਨਾ ਕਿਸੇ ਪੇਚੀਦਗੀ ਨਾਲ ਨਿਪਟਣਾ ਪੈ ਸਕਦਾ ਹੈ।
ਸਿੰਘ : ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧੀਰਜ ਨਾਲ ਸੁਣੇਗਾ।
ਕੰਨਿਆ : ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਕਾਜੀ ਕੰਮਾਂ ’ਚ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਕਿਉਂਕਿ ਸਿਤਾਰਾ ਉਲਝਣਾਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਲਿਖਣ-ਪੜ੍ਹਨ ਅਤੇ ਲੈਣ-ਦੇਣ ਦੇ ਕੰਮਾਂ ’ਚ ਪੂਰੀ ਚੌਕਸੀ ਵਰਤਣਾ ਸਹੀ ਰਹੇਗਾ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਕਿਸੇ ਸਟ੍ਰਾਂਗ ਸ਼ਤਰੂ ਨਾਲ ਪੰਗਾ ਪੈ ਸਕਦਾ ਹੈ।
ਮਕਰ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਵੀ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕੁੰਭ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮੀਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ, ਉਂਝ ਮਨ ਵੀ ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ।

21 ਮਈ 2024, ਮੰਗਲਵਾਰ
ਵਿਸਾਖ ਸੁਦੀ ਤਿੱਥੀ ਤਰੋਦਸ਼ੀ (ਸ਼ਾਮ 5.40 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਬ੍ਰਿਖ ’ਚ 
ਚੰਦਰਮਾ    ਤੁਲਾ ’ਚ 
ਮੰਗਲ      ਮੀਨ ’ਚ
ਬੁੱਧ         ਮੇਖ ’ਚ
ਗੁਰੂ         ਬ੍ਰਿਖ ’ਚ 
ਸ਼ੁੱਕਰ       ਬ੍ਰਿਖ ’ਚ 
ਸ਼ਨੀ        ਕੁੰਭ ’ਚ
ਰਾਹੂ        ਮੀਨ ’ਚ
ਕੇਤੂ        ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 31 (ਵਿਸਾਖ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ: 12, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ ਸ਼ਾਮ 7.17 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿੱਤਰਾ (ਸਵੇਰੇ 5.46 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਵਿਅਤੀਪਾਤ (ਦੁਪਹਿਰ 12.35 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਨਰਸਿੰਘ ਜੈਅੰਤੀ, ਸ਼੍ਰੀ ਰਾਜੀਵ ਗਾਂਧੀ ਬਲਿਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News