ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਟੈਨਸ਼ਨ ਤੇ ਪਰੇਸ਼ਾਨੀ ਵਾਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
05/25/2024 3:54:49 AM
![](https://static.jagbani.com/multimedia/2024_4image_02_50_259435175horoscope.jpg)
ਮੇਖ : ਸਿਤਾਰਾ ਸਵੇਰ ਤੱਕ ਕਮਜ਼ੋਰ, ਮਨ ਡਰਿਆ ਰਹੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ ਅਤੇ ਆਪ ਦਾ ਹਰ ਦਾਅ ਬਿਹਤਰ ਨਤੀਜਾ ਦੇਵੇਗਾ।
ਬ੍ਰਿਖ : ਜਨਰਲ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਸਿਹਤ ਬਾਰੇ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।
ਮਿਥੁਨ : ਸਿਤਾਰਾ ਸਵੇਰ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਰਹੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਕਰਕ : ਜਨਰਲ ਸਿਤਾਰਾ ਕਮਜ਼ੋਰ, ਮਨ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਰਹੇਗਾ, ਸ਼ਤਰੂ ਵੀ ਉਭਰ ਕੇ ਆਪ ਲਈ ਮੁਸ਼ਕਲਾਂ ਪੈਦਾ ਕਰਦੇ ਰਹਿਣਗੇ।
ਸਿੰਘ : ਸਵੇਰ ਤੱਕ ਸਮਾਂ ਸਰਕਾਰੀ ਕੰਮਾਂ ਲਈ ਕਮਜ਼ੋਰ ਪਰ ਬਾਅਦ ’ਚ ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ।
ਕੰਨਿਆ : ਸਿਤਾਰਾ ਸਵੇਰ ਤੱਕ ਕਮਜ਼ੋਰ, ਮਿੱਤਰ ਹੋਣ ਜਾਂ ਸਾਥੀ, ਉਨ੍ਹਾਂ ’ਤੇ ਭਰੋਸਾ ਘੱਟ ਹੀ ਕਰੋ ਪਰ ਬਾਅਦ ’ਚ ਅਦਾਲਤੀ ਕੰਮਾਂ ’ਚ ਸਫਲਤਾ ਮਿਲੇਗੀ।
ਤੁਲਾ : ਸਿਤਾਰਾ ਦੁਪਹਿਰ ਤੱਕ ਅਰਥ ਦਸ਼ਾ ਲਈ ਕਮਜ਼ੋਰ ਪਰ ਬਾਅਦ ’ਚ ਮਿੱਤਰ-ਕੰਮਕਾਜੀ ਸਾਥੀ ਕੋ-ਆਪ੍ਰੇਟ ਕਰਨਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਸਿਤਾਰਾ ਟੀਚਿੰਗ, ਕੋਚਿੰਗ, ਪਬਲਿਕੇਸ਼ਨ, ਮੈਡੀਸਨ, ਟੂਰਿਜ਼ਮ ,ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਧਨ : ਸਿਤਾਰਾ ਸਵੇਰ ਤੱਕ ਟੈਨਸ਼ਨ, ਪ੍ਰੇਸ਼ਾਨੀ ਵਾਲਾ ਪਰ ਕਾਰੋਬਾਰੀ ਕੰਮਾਂ ਦੀ ਦਸ਼ਾ ਸੰਤੋਖਜਨਕ,ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਸਿਤਾਰਾ ਸਵੇਰ ਤੱਕ ਅਰਥ ਦਸ਼ਾ ਬਿਹਤਰ ਰੱਖੇਗਾ ਪਰ ਬਾਅਦ ’ਚ ਉਲਝਣਾਂ ਮੁਸ਼ਕਲਾਂ ਉਭਰ ਕੇ ਵਿਪਰੀਤ ਹਾਲਾਤ ਬਣਾਉਂਦੀਆਂ ਰਹਿ ਸਕਦੀਆਂ ਹਨ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਮੀਨ : ਸਿਤਾਰਾ ਸਵੇਰ ਤੱਕ ਮਾਨਸਿਕ ਤੌਰ ’ਤੇ ਪ੍ਰੇਸ਼ਾਨੀ ਰੱਖ ਸਕਦਾ ਹੈ ਪਰ ਬਾਅਦ ’ਚ ਸਮਾਂ ਸਫਲਤਾ-ਇੱਜ਼ਤਮਾਣ ਦੇਣ ਵਾਲਾ ਅਤੇ ਸ਼ਤਰੂਆਂ ਨੂੰ ਕਮਜ਼ੋਰ ਰੱਖਣ ਵਾਲਾ।
25 ਮਈ 2024, ਸ਼ਨੀਵਾਰ
ਜੇਠ ਵਦੀ ਤਿੱਥੀ ਦੂਜ (ਸ਼ਾਮ 6.59 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮੀਨ ’ਚ
ਬੁੱਧ ਮੇਖ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 4 (ਜੇਠ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ: 16, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ ਸ਼ਾਮ 7.19 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਸਵੇਰੇ 10.36 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਸਿੱਧ (ਸਵੇਰੇ 10.06 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸਵੇਰੇ 10.36 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 10.36 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਨਾਰਦ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)