ਬ੍ਰਿਖ ਰਾਸ਼ੀ ਵਾਲਿਆਂ ਦਾ ਸਿਹਤ ਸਿਤਾਰਾ ਕਮਜ਼ੋਰ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
05/26/2024 3:27:18 AM
![](https://static.jagbani.com/multimedia/2024_4image_03_01_166152677horoscope.jpg)
ਮੇਖ : ਜਨਰਲ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ- ਪ੍ਰਭਾਵੀ- ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।
ਬ੍ਰਿਖ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਬਣਿਆ ਰਹੇਗਾ।
ਕਰਕ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰਨਾ ਚਾਹੀਦਾ ਹੈ, ਮਨ ਟੈਂਸ ਅਤੇ ਕਮਜ਼ੋਰ ਰਹੇਗਾ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਇਰਾਦਿਆਂ ’ਚ ਮਜ਼ਬੂਤੀ, ਮਨੋਬਲ-ਪੈਠ ਦਬਦਬਾ ਵੀ ਬਣਿਆ ਰਹੇਗਾ, ਕੰਮਕਾਜੀ ਮਾਮਲੇ ’ਚ ਸਥਿਤੀ ਬਿਹਤਰ ਬਣੇਗੀ।
ਕੰਨਿਆ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ ਮਾਣ-ਸਨਮਾਨ ਦੀ ਪ੍ਰਾਪਤੀ ਪਰ ਸੁਭਾਅ ’ਚ ਗੁੱਸੇ ਦਾ ਅਸਰ ਰਹੇਗਾ।
ਤੁਲਾ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ-ਧੀਰਜ ਨਾਲ ਸੁਣੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਡੈਕੋਰੇਸ਼ਨ,ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਸਥਿਤੀ ਚੰਗੀ, ਜਿਹੜੇ ਕੰਮਾਂ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ।
ਮਕਰ : ਕਿਉਂਕਿ ਸਿਤਾਰਾ ਉਲਝਣਾਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕਿਸੇ ਨਵੇਂ ਕੰਮ ਦੀ ਸ਼ੁਰੂਆਤ ਕਰੋ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸੋ।
ਕੁੰਭ : ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਵੀ ਹਟ ਸਕਦੀ ਹੈ ਪਰ ਤਬੀਅਤ ’ਚ ਤੇਜ਼ੀ।
ਮੀਨ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫਲਤਾ-ਅਫਸਰ ਮਿਹਰਬਾਨ- ਸਾਫਟ ਰਹਿਣਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
26 ਮਈ 2024, ਐਤਵਾਰ
ਜੇਠ ਵਦੀ ਤਿੱਥੀ ਤੀਜ (ਸ਼ਾਮ 6.07 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਧਨ ’ਚ
ਮੰਗਲ ਮੀਨ ’ਚ
ਬੁੱਧ ਮੇਖ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 5 (ਜੇਠ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ: 17, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ ਸ਼ਾਮ 7.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਸਵੇਰੇ 10.36 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਸਾਧਿਯ (ਸਵੇਰੇ 8.31 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਧਨ ਰਾਸ਼ੀ’ਤੇ (ਪੂਰਾ ਦਿਨ ਰਾਤ), ਸਵੇਰੇ 10.36 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ,ਭਦਰਾ ਰਵੇਗੀ (ਸਵੇਰੇ 6.33 ਤੋਂ ਲੈ ਕੇ ਸ਼ਾਮ 6.07 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)