ਤੁਲਾ ਰਾਸ਼ੀ ਵਾਲਿਆਂ ਨੂੰ ਹੋਵੇਗੀ ਇੱਜ਼ਤ-ਮਾਣ ਦੀ ਪ੍ਰਾਪਤੀ, ਦੇਖੋ ਆਪਣੀ ਰਾਸ਼ੀ ਦਾ ਹਾਲ

05/30/2024 2:55:33 AM

ਮੇਖ : ਵਹੀਕਲਸ ਦੀ ਸੇਲ ਪਰਚੇਜ਼ ਦੇ ਕੰਮ ਧੰਦੇ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਕਾਜੀ ਮਿਹਨਤ ਅਤੇ ਭੱਜਦੌੜ ਦੀ ਚੰਗੀ ਰਿਟਰਨ  ਮਿਲੇਗੀ।
ਬ੍ਰਿਖ : ਕਿਸੇ ਸਰਕਾਰੀ ਸਮੱਸਿਆ ਨੂੰ ਟੈਕਲ ਕਰਨ ਲਈ ਸਮਾਂ ਚੰਗਾ, ਵੱਡੇ ਲੋਕ ਆਪ ਦੀ ਸਮੱਸਿਆ ਨੂੰ ਧਿਆਨ ਨਾਲ ਸੁਣਨਗੇ।
ਮਿਥੁਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਨੋਬਲ-ਦਬਦਬਾ ਬਣਿਆ ਰਹੇਗਾ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਅਤੇ ਗੈਰ-ਮਰਿਆਦਤ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਅਤੇ ਇੱਜ਼ਤਮਾਣ ਦੀ ਪ੍ਰਾਪਤੀ, ਫੈਮਿਲੀ ਫਰੰਟ ’ਤੇ ਆਪ ਦੀ ਪੈਠ ਬਣੀ ਰਹੇਗੀ।
ਕੰਨਿਆ : ਬੇਸ਼ਕ ਸ਼ਤਰੂ ਆਪ ਨੂੰ ਨੁਕਸਾਨ ਨਾ ਪਹੁੰਚਾ ਸਕਣਗੇ, ਤਾਂ ਵੀ ਉਹ ਆਪ ਦੇ ਖਿਲਾਫ ਕਾਫੀ ਐਕਟਿਵ ਰਹਿਣਗੇ, ਮਨ ਵੀ ਪ੍ਰੇਸ਼ਾਨ ਜਿਹਾ ਰਹੇਗਾ।
ਤੁਲਾ : ਸੰਤਾਨ ਸਾਥ ਦੇਵੇਗੀ, ਸੁਪਰੋਟ ਕਰੇਗੀ,ਸਹਿਯੋਗ ਦੇਵੇਗੀ, ਸੰਤਾਨ ਦੀ ਮਦਦ ਵਾਲੇ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇੱਜ਼ਤ -ਮਾਣ ਦੀ ਪ੍ਰਾਪਤੀ।
ਬ੍ਰਿਸ਼ਚਕ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਪਾਜ਼ੇਟਿਵ ਨਤੀਜਾ ਮਿਲ ਸਕਦਾ ਹੈ।
ਧਨ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁੱਲ, ਸ਼ਤਰੂ ਆਪ ਦੇ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ, ਕੰਮਕਾਜੀ ਦਸ਼ਾ ਵੀ ਸੰਤੋਖਜਨਕ।
ਮਕਰ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ, ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗ, ਕੋਸ਼ਿਸ਼ਾਂ-ਮਨੋਰਥਾਂ ’ਚ ਸਫਲਤਾ  ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮੀਨ : ਕਿਉਂਕਿ ਸਿਤਾਰਾ ਨੁਕਸਾਨ ਪ੍ਰੇਸ਼ਾਨੀ ਦੇਣ, ਅਰਥ ਦਸ਼ਾ ਤੰਗ ਰੱਖਣ ਵਾਲਾ ਹੈ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਸਹੀ ਰਹੇਗਾ।

30 ਮਈ 2024, ਵੀਰਵਾਰ 
ਜੇਠ ਵਦੀ ਤਿੱਥੀ ਸਪਤਮੀ (ਪੁਰਵ ਦੁਪਹਿਰ 11.44 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ          ਬ੍ਰਿਖ ’ਚ 
ਚੰਦਰਮਾ      ਕੁੰਭ ’ਚ  
ਮੰਗਲ        ਮੀਨ ’ਚ
ਬੁੱਧ            ਮੇਖ ’ਚ
ਗੁਰੂ           ਬ੍ਰਿਖ ’ਚ 
ਸ਼ੁੱਕਰ         ਬ੍ਰਿਖ ’ਚ 
ਸ਼ਨੀ          ਕੁੰਭ ’ਚ
ਰਾਹੂ          ਮੀਨ ’ਚ                                                     
ਕੇਤੂ          ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 17,  ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 9 (ਜੇਠ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ: 21, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਸਵੇਰੇ 7.31 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ: ਵੈਧ੍ਰਿਤੀ (ਰਾਤ 8.53 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ)ਪੰਚਕ  ਲੱਗੀ ਰਹੇਗਾ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ :  ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Inder Prajapati

Content Editor

Related News