ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਖ਼ਰਚੇ ਵਧਾਉਣ ਵਾਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

06/04/2024 4:07:23 AM

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਐਕਟਿਵ, ਹਿੰਮਤੀ, ਉਤਸ਼ਾਹੀ ਬਣੇ ਰਹੋਗੇ, ਸ਼ਤਰੂ ਵੀ ਆਪ ਦੇ ਅੱਗੇ ਠਹਿਰ ਨਾ ਸਕਣਗੇ।

ਬ੍ਰਿਖ : ਸਿਤਾਰਾ ਖਰਚਿਆਂ ਨੂੰ ਵਧਾਉਣ ਵਾਲਾ, ਉਂਝ ਖਰਚ ਜਾਇਜ਼ ਅਤੇ ਫਿਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।

ਮਿਥੁਨ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਵੀ ਫਰੂਟਫੁਲ ਰਹੇਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ, ਪ੍ਰਭਾਵੀ ਰਹੋਗੇ।

ਕਰਕ : ਕਿਸੇ ਅਫਸਰ ਦਾ ਸਾਫਟ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫੁਲ ਹੋ ਸਕਦਾ ਹੈ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।

ਸਿੰਘ : ਕੰਮਕਾਜੀ ਮਾਮਲੇ ਦੀ ਸਥਿਤੀ ਚੰਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਵੀ ਹਟੇਗੀ, ਵਿਰੋਧੀ ਨਿਸਤੇਜ ਰਹਿਣਗੇ।

ਕੰਨਿਆ : ਸਿਤਾਰਾ ਸਿਹਤ ਲਈ ਠੀਕ ਨਹੀਂ, ਸਿਹਤ ਨਾਲ ਜੁੜੀ ਕੋਈ ਸਮੱਸਿਆ ਪ੍ਰੇਸ਼ਾਨੀ ਰੱਖ ਸਕਦੀ ਹੈ, ਸਫਰ ਵੀ ਨਹੀਂ ਕਰਨਾ ਚਾਹੀਦਾ।

ਤੁਲਾ : ਵਪਾਰ ਅਤੇ ਕੰਮਕਾਜ ਦੀ ਸਥਿਤੀ ਚੰਗੀ, ਕੋਸ਼ਿਸ਼ਾਂ ਮਨੋਰਥਾਂ ’ਚ ਸਫਲਤਾ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।

ਬ੍ਰਿਸ਼ਚਕ : ਆਪ ਨੂੰ ਨੁਕਸਾਨ ਪਹੁੰਚਾਉਣ ਜਾਂ ਪ੍ਰੇਸ਼ਾਨ ਕਰਨ ਦੀ ਸ਼ਤਰੂਆਂ ਦੀ ਕੋਈ ਚਾਲ-ਸ਼ਰਾਰਤ ਸਿਰੇ ਨਾ ਚੜ੍ਹ ਸਕੇਗੀ, ਜਨਰਲ ਹਾਲਾਤ ਅਨੁਕੂਲ ਚਲਣਗੇ।

ਧਨ : ਸੰਤਾਨ ਦੇ ਹੈਲਪਿੰਗ ਅਤੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹ ਸਕੇਗੀ।

ਮਕਰ :  ਕਿਸੇ ਰੁਕੇ ਪਏ ਜਾਂ ਪੈਂਡਿੰਗ ਚੱਲ ਰਹੇ ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ : ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ।

ਮੀਨ : ਮਿੱਟੀ, ਰੇਤਾ, ਬਜਰੀ, ਕੰਟਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।\

4 ਜੂਨ 2024, ਮੰਗਲਵਾਰ
ਜੇਠ ਵਦੀ ਤਿੱਥੀ ਤਰੋਦਸ਼ੀ (ਰਾਤ 10.02 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਬ੍ਰਿਖ ’ਚ 
ਚੰਦਰਮਾ     ਮੇਖ ’ਚ  
ਮੰਗਲ       ਮੇਖ ’ਚ
ਬੁੱਧ          ਬ੍ਰਿਖ ’ਚ
ਗੁਰੂ         ਬ੍ਰਿਖ ’ਚ 
ਸ਼ੁੱਕਰ       ਬ੍ਰਿਖ ’ਚ 
ਸ਼ਨੀ        ਕੁੰਭ ’ਚ
ਰਾਹੂ        ਮੀਨ ’ਚ                                                     
ਕੇਤੂ        ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 14 (ਜੇਠ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ: 26, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਰਾਤ 10.35 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸ਼ੋਭਨ (ਸਵੇਰੇ 6.11 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮੇਖ ਰਾਸ਼ੀ ’ਤੇ (4-5 ਮੱਧ ਰਾਤ 4.14 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ 10.02 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ: ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭੋਮ ਪ੍ਰਦੋਸ਼ ਵਰਤ, ਮਾਸਿਕ ਸ਼ਿਵਰਾਤਰੀ ਵਰਤ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News