ਮਕਰ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਨਾ ਸਮਝਣ ਕਮਜ਼ੋਰ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

06/07/2024 3:58:51 AM

ਅੱਜ ਦਾ ਰਾਸ਼ੀਫਲ

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਬ੍ਰਿਖ: ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ -ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਭਰਪੂਰ ਲਾਭ ਮਿਲਣ ਦੀ ਆਸ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਪਰ ਪਾਣੀ ਦੀ ਵਰਤੋਂ ਸੀਮਾ ’ਚ ਰਹਿ ਕੇ ਕਰੋ।
ਕਰਕ : ਉਲਝਣਾਂ-ਝਮੇਲਿਆਂ, ਪੇਚੀਦਗੀਆਂ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ -ਵਿਗੜ ਸਕਦਾ ਹੈ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਸਿੰਘ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਟੂਰਿੰਗ ਵੀ ਲਾਭ ਦੇਵੇਗੀ, ਯਤਨ ਕਰਨ ’ਤੇ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ।
ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਤੇਜ਼ ਪ੍ਰਭਾਅ ਦਬਦਬਾ ਬਣਿਆ ਰਹੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਤੁਲਾ : ਆਪ ਦੀ ਭੱਜਦੌੜ ਅਤੇ ਪਲਾਨਿੰਗ ਸਿਰੇ ਚੜ੍ਹੇਗੀ, ਇਰਾਦਿਆਂ ’ਚ ਮਜ਼ਬੂਤੀ, ਕੰਮਕਾਜੀ ਦਸ਼ਾ ਵੀ ਸਹੀ ਰਹੇਗੀ, ਸਫਰ ਵੀ ਸਫਲ ਰਹੇਗਾ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਲਿਮਟ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਸਫਰ ਵੀ ਟਾਲ ਦਿਓ। 
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਸ਼ੁੱਭ ਕੰਮਾਂ ’ਚ ਧਿਆਨ।
ਮਕਰ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨੀ ਸਹੀ ਰਹੇਗੀ, ਆਪਣੇ ਡਾਵਾਂਡੋਲ ਹੁੰਦੇ ਮਨ ਕਰ ਕੇ ਆਪ ਕੋਈ ਵੀ ਕੋਸ਼ਿਸ਼ ਸ਼ੁਰੂ ਨਾ ਕਰ ਸਕੋਗੇ।
ਕੁੰਭ : ਆਪਣੇ ਪਾਜ਼ੇਟਿਵ ਸੋਚ ਅਤੇ ਅਪਰੋਚ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਪ੍ਰਾਪਰਟੀ ਦੇ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕਾਂ ਦੇ ਰੁਖ ’ਚ ਵੀ ਨਰਮੀ- ਲਿਹਾਜ਼ਦਾਰੀ ਬਣੀ ਰਹੇਗੀ।

ਅੱਜ ਦਾ ਰਾਸ਼ੀਫਲ
7 ਜੂਨ 2024, ਸ਼ੁੱਕਰਵਾਰ 
ਜੇਠ ਵਦੀ ਤਿੱਥੀ ਏਕਮ (ਸਵੇਰੇ 4.46 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਬ੍ਰਿਖ ’ਚ 
ਚੰਦਰਮਾ    ਬ੍ਰਿਖ ’ਚ 
ਮੰਗਲ      ਮੇਖ ’ਚ
ਬੁੱਧ          ਬ੍ਰਿਖ ’ਚ
ਗੁਰੂ         ਬ੍ਰਿਖ ’ਚ 
ਸ਼ੁੱਕਰ     ਬ੍ਰਿਖ ’ਚ 
ਸ਼ਨੀ        ਕੁੰਭ ’ਚ
ਰਾਹੂ        ਮੀਨ ’ਚ                           
ਕੇਤੂ       ਕੰਨਿਆ ’ਚ 
ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 17 (ਜੇਠ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ: 29, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸ਼ਾਮ 7.43 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ: ਸ਼ੂਲ (ਰਾਤ 8.04 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸਵੇਰੇ 7.56 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਜੇਠ ਸੁਦੀ ਪੱਖ ਅਤੇ ਸ਼੍ਰੀ ਗੰਗਾ ਸਨਾਨ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


Harpreet SIngh

Content Editor

Related News