ਮੀਨ ਰਾਸ਼ੀ ਵਾਲਿਆਂ ਨੂੰ ਮਨ ਲਗਾ ਕੇ ਕੀਤੇ ਕੰਮਾਂ ''ਚ ਮਿਲੇਗੀ ਸਫ਼ਲਤਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

Sunday, Jun 09, 2024 - 02:52 AM (IST)

ਮੀਨ ਰਾਸ਼ੀ ਵਾਲਿਆਂ ਨੂੰ ਮਨ ਲਗਾ ਕੇ ਕੀਤੇ ਕੰਮਾਂ ''ਚ ਮਿਲੇਗੀ ਸਫ਼ਲਤਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

ਅੱਜ ਦਾ ਰਾਸ਼ੀਫਲ

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਹਰ ਫ੍ਰੰਟ ’ਤੇ ਬੜ੍ਹਤ ਵੱਲ ਰੱਖਣ ਵਾਲਾ ਹੈ, ਸਫਲਤਾ ਅਤੇ ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਖ: ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ’ਚ ਲਾਭ ਦੇਣ ਅਤੇ ਹਰ ਫ੍ਰੰਟ ’ਤੇ ਵਿਜੇ ਦੇਣ ਵਾਲਾ, ਫਿਰ ਬਾਅਦ ’ਚ ਕੰਮਕਾਜੀ ਭੱਜਦੌੜ-ਵਿਅਸਤਤਾ ਬਣੀ ਰਹੇਗੀ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ਦੀ ਦਸ਼ਾ ਬਿਹਤਰ ਰੱਖਣ ਅਤੇ ਕਾਰੋਬਾਰੀ ਟੂਰਿੰਗ ਦਾ ਚੰਗਾ ਨਤੀਜਾ ਦੇਣ ਵਾਲਾ,ਤੇਜ ਪ੍ਰਭਾਵ ਬਣਿਆ ਰਹੇਗਾ।
ਕਰਕ : ਸਿਤਾਰਾ ਦੁਪਹਿਰ ਤੱਕ ਨੁਕਸਾਨ ਵਾਲਾ ਅਤੇ ਜਨਰਲ ਹਾਲਾਤ ਨੂੰ ਅਪਸੈੱਟ ਰੱਖਣ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ। 
ਸਿੰਘ : ਸਿਤਾਰਾ ਦੁਪਹਿਰ ਤੱਕ ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਬਿਹਤਰ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਮੁਸ਼ਕਲਾਂ ਸਿਰ ਚੁੱਕੀ ਰੱਖ ਸਕਦੀਆਂ ਹਨ।
ਕੰਨਿਆ : ਸਿਤਾਰਾ ਦੁਪਹਿਰ ਤੱਕ ਸਫਲਤਾ, ਇੱਜ਼ਤਮਾਣ ਵਾਲਾ ਅਤੇ ਦੁਸ਼ਮਣਾਂ ਨੂੰ ਕਮਜ਼ੋਰ ਰੱਖੇਗਾ ਪਰ ਬਾਅਦ ’ਚ ਫਾਇਨਾਂਸ਼ੀਅਲ ਸਥਿਤੀ ਬਿਹਤਰ ਬਣੇਗੀ।
ਤੁਲਾ : ਜਨਰਲ ਤੌਰ ’ਤੇ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖਣ ਵਾਲਾ ਹੈ ਪਰ ਆਪ ਦੀ ਪੈਠ ਧਾਕ ਬਣੀ ਰਹੇਗੀ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਸਿਹਤ ਦੇ ਪ੍ਰਤੀ ਸੁਚੇਤ ਰੱਖਣ ਵਾਲਾ ਪਰ ਬਾਅਦ ’ਚ ਉਲਝਣਾਂ ਮੁਸ਼ਕਲਾਂ ’ਤੇ ਆਪ ਦੀ ਪਕੜ ਮਜ਼ਬੂਤ ਬਣੇਗੀ।
ਧਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਸਿਹਤ ਡਿਸਟਰਬ ਜਿਹੀ ਰਹਿਣ ਦਾ ਡਰ ਰਹੇਗਾ।
ਮਕਰ : ਸਿਤਾਰਾ ਦੁਪਹਿਰ ਤੱਕ ਮਨ ਨੂੰ ਅਸ਼ਾਂਤ-ਪ੍ਰੇਸ਼ਾਨ-ਬੇਚੈਨ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਫ੍ਰੰਟ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਕੋਈ ਨਾ ਕੋਈ ਮੁਸ਼ਕਿਲ ਸਮੱਸਿਆ ਪੈਦਾ ਹੋ ਸਕਦੀ ਹੈ।
ਮੀਨ : ਜਨਰਲ ਸਿਤਾਰਾ ਮ਼ਜ਼ਬੂਤ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

9 ਜੂਨ 2024, ਐਤਵਾਰ
ਜੇਠ ਸੁਦੀ ਤਿੱਥੀ ਤੀਜ (ਬਾਅਦ ਦੁਪਹਿਰ 3.45 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ   ਬ੍ਰਿਖ ’ਚ 
ਚੰਦਰਮਾ   ਮਿਥੁਨ ’ਚ 
ਮੰਗਲ   ਮੇਖ ’ਚ
ਬੁੱਧ   ਬ੍ਰਿਖ ’ਚ
ਗੁਰੂ   ਬ੍ਰਿਖ ’ਚ 
ਸ਼ੁੱਕਰ   ਬ੍ਰਿਖ ’ਚ 
ਸ਼ਨੀ  ਕੁੰਭ ’ਚ
ਰਾਹੂ   ਮੀਨ ’ਚ                           
ਕੇਤੂ   ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 19 (ਜੇਠ), ਹਿਜਰੀ ਸਾਲ 1445, ਮਹੀਨਾ : ਜ਼ਿਲਹਿਜ, ਤਰੀਕ : 2, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਰਾਤ 8.21 ਤੱਕ) ਅਤੇ ਮਗਰੋਂ ਨਕਸ਼ੱਤਰ ਪੁਖ, ਯੋਗ : ਵ੍ਰਿਧੀ (ਸ਼ਾਮ 5.21 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਮਿਥੁਨ ਰਾਸ਼ੀ ’ਤੇ (ਦੁਪਹਿਰ 2.07 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ,ਭਦਰਾ ਸ਼ੁਰੂ ਹੋਵੇਗੀ (10 ਜੂਨ ਤੜਕੇ 4.01 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਹਾਰਾਣਾ ਪ੍ਰਤਾਪ ਜਯੰਤੀ, ਉਸ਼ਾ ਅਵਤਾਰ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Harpreet SIngh

Content Editor

Related News