ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

06/10/2024 3:14:23 AM

ਅੱਜ ਦਾ ਰਾਸ਼ੀਫਲ

ਮੇਖ : ਅਦਾਲਤੀ ਕੰਮਾਂ ’ਚ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕਾਂ ਦੇ ਰੁਖ ’ਚ ਲਿਹਾਜ਼ਦਾਰੀ ਬਣੀ ਰਹੇਗੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

ਬ੍ਰਿਖ : ਜੇ ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧੀਰਜ ਨਾਲ ਸੁਣੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ : ਡ੍ਰਿੰਕਸ, ਕੈਮੀਕਲਜ਼, ਰੰਗ-ਰੋਗਨ, ਪੈਟ੍ਰੋਲੀਅਮ, ਥਿੰਦੀਆਂ ਵਸਤਾਂ ਅਤੇ ਸੀ ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।

ਸਿੰਘ : ਉਲਝਣਾਂ-ਝਮੇਲਿਆਂ ਕਰਕੇ ਆਪ ਦਾ ਮਨ ਕਿਸੇ ਵੀ ਕੰਮ ਨੂੰ ਪੂਰੇ ਜ਼ੋਰ ਨਾਲ ਕਰਨ ਲਈ ਰਾਜ਼ੀ ਨਾ ਹੋਵੇਗਾ, ਨੁਕਸਾਨ ਦਾ ਵੀ ਡਰ।

ਕੰਨਿਆ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ।

ਤੁਲਾ : ਰਾਜਕੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਅਫਸਰਾਂ ’ਚ ਇੱਜ਼ਤ-ਮਾਣ, ਪੈਠ ਬਣੀ ਰਹੇਗੀ, ਡਿੱਗਣ-ਫਿਸਲਣ ਦਾ ਡਰ।

ਬ੍ਰਿਸ਼ਚਕ : ਧਾਰਮਿਕ ਕੰਮਾਂ ਅਤੇ ਧਾਰਮਿਕ ਲਿਟਰੇਚਰ ਪੜ੍ਹਨ ’ਚ ਜੀ ਲੱਗੇਗਾ, ਯਤਨ ਕਰਨ ’ਤੇ ਕੋਈ ਸਕੀਮ, ਪ੍ਰੋਗਰਾਮ ਵੀ ਸਿਰੇ ਚੜ੍ਹੇਗਾ।

ਧਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਮਨ ਵੀ ਪ੍ਰੇਸ਼ਾਨ ਅਤੇ ਅਪਸੈੱਟ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਮਕਰ  :  ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ ਰਹੇਗੀ।

ਕੁੰਭ : ਕਿਸੇ ਪ੍ਰਬਲ ਸ਼ਤਰੂ ਕਰਕੇ ਜਿੱਥੇ ਮਾਨਸਿਕ ਪ੍ਰੇਸ਼ਾਨੀ ਰਹੇਗੀ, ਉਥੇ ਉਲਟ ਹਾਲਾਤ ਨਾਲ ਵੀ ਆਪ ਨੂੰ ਨਜਿੱਠਣਾ ਪਵੇਗਾ।

ਮੀਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਅਤੇ ਸਹਿਯੋਗ ਕਰੇਗੀ, ਉਸ ਦੇ ਪਾਜ਼ੇਟਿਵ ਰੁਖ ’ਤੇ ਭਰੋਸਾ ਕਰ ਲੈਣਾ ਸਹੀ ਰਹੇਗਾ।

10 ਜੂਨ 2024, ਸੋਮਵਾਰ
ਜੇਠ ਸੁਦੀ ਤਿੱਥੀ ਚੌਥ (ਸ਼ਾਮ 4.16 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ          ਬ੍ਰਿਖ ’ਚ 
ਚੰਦਰਮਾ      ਕਰਕ ’ਚ  
ਮੰਗਲ        ਮੇਖ ’ਚ
ਬੁੱਧ           ਬ੍ਰਿਖ ’ਚ
ਗੁਰੂ          ਬ੍ਰਿਖ ’ਚ 
ਸ਼ੁੱਕਰ        ਬ੍ਰਿਖ ’ਚ 
ਸ਼ਨੀ         ਕੁੰਭ ’ਚ
ਰਾਹੂ         ਮੀਨ ’ਚ                                                     
ਕੇਤੂ         ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 20 (ਜੇਠ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 3, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (ਰਾਤ 9.40 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਧਰੁਵ (ਸ਼ਾਮ 4.47 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 9.40 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭੱਦਰਾ ਰਹੇਗੀ (ਸ਼ਾਮ 4.16 ਤੱਕ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ, ਬਲੀਦਾਨ ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ (ਪ੍ਰਾਚੀਨ ਪ੍ਰੰਪਰਾ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News