ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

06/13/2024 5:35:34 AM

ਮੇਖ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਤੇਜ ਪ੍ਰਭਾਵ ਵਧੇਗਾ, ਸ਼ਤਰੂ ਚਾਹ ਕੇ ਵੀ ਆਪ ਨੂੰ ਨੁਕਸਾਨ ਨਾ ਪਹੁੰਚਾ ਸਕਣਗੇ।
ਬ੍ਰਿਖ : ਪ੍ਰਾਪਰਟੀ ਦੇ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਸੁਪਰੋਟ ਕਰਨਗੇ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ : ਮਿੱਤਰਾਂ ਨਾਲ ਮੇਲ-ਮਿਲਾਪ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁੱਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਇੱਜ਼ਤ ਮਾਣ ਦੀ ਪ੍ਰਾਪਤੀ।
ਕਰਕ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ, ਕੰਮਕਾਜੀ ਭੱਜਦੌੜ ਵੀ ਚੰਗਾ ਰਿਜ਼ਲਟ ਦੇਵੇਗੀ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ਵੀ ਟੈਂਸ, ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹਿ ਸਕਦਾ ਹੈ।
ਕੰਨਿਆ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਲਿਖਣ-ਪੜ੍ਹਨ ਅਤੇ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਸਫਰ ਵੀ ਟਾਲ ਦਿਓ।
ਤੁਲਾ : ਸਿਤਾਰਾ ਵਪਾਰ ਕਾਰੋਬਾਰ, ਕੰਮਕਾਜੀ ਟੂਰਿੰਗ, ਕਾਰੋਬਾਰੀ ਪ੍ਰੋਗਰਾਮਿੰਗ ’ਚ ਵੀ ਲਾਭ ਦੇਣ ਵਾਲਾ, ਹਰ ਪੱਖੋਂ ਬਿਹਤਰੀ ਹੋਵੇਗੀ।
ਬ੍ਰਿਸ਼ਚਕ : ਕਿਸੇ ਅਫਸਰ ਦੇ ਸਾਫਟ ਅਤੇ ਸੁਪੋਰਟਿਵ, ਹਮਦਰਦਾਨਾ ਰੁਖ ਕਰ ਕੇ ਕਿਸੇ ਸਰਕਾਰੀ ਕੰਮਾਂ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।
ਮਕਰ : ਪੇਟ ’ਚ ਗੜਬੜੀ ਦਾ ਡਰ ਰਹਿ ਸਕਦਾ ਹੈ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਮੀਨ : ਡਿਸਟਰਬ, ਟੈਂਸ ਅਤੇ ਕਮਜ਼ੋਰ, ਮਨੋਬਲ  ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ  ਦਾ ਹੌਸਲਾ ਨਾ ਰੱਖੋਗੇ।

13 ਜੂਨ 2024, ਵੀਰਵਾਰ
ਜੇਠ ਸੁਦੀ ਤਿੱਥੀ ਸਪਤਮੀ (ਰਾਤ 9.34 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ          ਬ੍ਰਿਖ ’ਚ 
ਚੰਦਰਮਾ      ਸਿੰਘ ’ਚ  
ਮੰਗਲ        ਮੇਖ ’ਚ
ਬੁੱਧ            ਬ੍ਰਿਖ ’ਚ
ਗੁਰੂ           ਬ੍ਰਿਖ ’ਚ 
ਸ਼ੁੱਕਰ         ਮਿਥੁਨ ’ਚ 
ਸ਼ਨੀ          ਕੁੰਭ ’ਚ
ਰਾਹੂ          ਮੀਨ ’ਚ
ਕੇਤੂ          ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 23 (ਜੇਠ), ਹਿਜਰੀ ਸਾਲ 1445, ਮਹੀਨਾ : ਜ਼ਿਲਹਿਜ, ਤਰੀਕ: 6, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (13 ਜੂਨ ਦਿਨ ਰਾਤ ਅਤੇ ਅਗਲੇ ਦਿਨ (14 ਜੂਨ) ਸਵੇਰੇ 5.09  ਤਕ ਅਤੇ ਮਗਰੋਂ ਨਕੱਸ਼ਤਰ ਉਤਰਾ ਫਾਲਗੁਣੀ ਯੋਗ : ਵਜਰ (ਸ਼ਾਮ 6.05 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ: ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 9.34 ’ਤੇ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Inder Prajapati

Content Editor

Related News