ਮੀਨ ਰਾਸ਼ੀ ਵਾਲੇ ਨਾ ਕਰਨ ਕਿਸੇ ''ਤੇ ਜ਼ਿਆਦਾ ਭਰੋਸਾ, ਬਾਕੀ ਵੀ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ

Friday, Jun 14, 2024 - 03:56 AM (IST)

ਅੱਜ ਦਾ ਰਾਸ਼ੀਫਲ

ਮੇਖ : ਪੁਰਵ ਦੁਪਹਿਰ ਤੱਕ ਜਨਰਲ ਸਿਤਾਰਾ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਦੇਣ ਅਤੇ ਵਿਪਰੀਤ ਹਾਲਾਤ ਬਣਾਉਣ ਵਾਲਾ ਬਣੇਗਾ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਹਰ ਫਰੰਟ ’ਤੇ ਆਪ ਦੀ ਪੈਠ-ਧਾਕ-ਦਬਦਬਾ ਬਣਿਆ ਰਹੇਗਾ।
ਮਿਥੁਨ : ਕੰਮਕਾਜੀ ਭੱਜਦੌੜ ਪੁਰਵ ਦੁਪਹਿਰ ਤੱਕ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਕਰਕ : ਸਿਤਾਰਾ ਪੁਰਵ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਫਿਰ ਬਾਅਦ ’ਚ ਵੀ ਭੱਜਦੌੜ ਬਣੀ ਰਹੇਗੀ।
ਸਿੰਘ : ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਹਰ ਪੱਖੋਂ ਬਿਹਤਰੀ ਹੋਵੇਗੀ।
ਕੰਨਿਆ : ਸਿਤਾਰਾ ਪੁਰਵ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਬਿਹਤਰ, ਹਰ ਕੋਸ਼ਿਸ਼ ਜਾਂ ਯਤਨ ਦਾ ਬਿਹਤਰ ਨਤੀਜਾ ਮਿਲੇਗਾ, ਪਰ ਬਾਅਦ ’ਚ ਸਮਾਂ ਉਲਝਣਾਂ ਵਾਲਾ ਬਣੇਗਾ।
ਬ੍ਰਿਸ਼ਚਕ :ਸਿਤਾਰਾ ਪੁਰਵ ਦੁਪਹਿਰ ਤੱਕ ਸਰਕਾਰੀ ਕੰਮਾਂ ’ਚ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਸਮਾਂ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਮਾਣ-ਸਨਮਾਨ ਵਾਲਾ।
ਧਨ : ਜਨਰਲ ਸਿਤਾਰਾ ਬਿਹਤਰ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਦੇਣ ਵਾਲਾ, ਤੇਜ਼ ਪ੍ਰਭਾਅ ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਸਿਤਾਰਾ ਪੁਰਵ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਬੇਤੁਕੇ ਖਾਣ-ਪੀਣ ਤੋਂ ਬਚਣਾ ਠੀਕ ਰਹੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਪੁਰਵ ਦੁਪਹਿਰ ਤੱਕ ਮਜ਼ਬੂਤ, ਕਾਰੋਬਾਰੀ ਦਸ਼ਾ ਚੰਗੀ ਪਰ ਬਾਅਦ ’ਚ ਸਿਹਤ ਦੇ ਪ੍ਰਤੀ ਸੁਚੇਤ ਰਹਿਣਾ ਸਹੀ ਰਹੇਗਾ।
ਮੀਨ : ਸਿਤਾਰਾ ਪੁਰਵ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

14 ਜੂਨ 2024, ਸ਼ੁੱਕਰਵਾਰ
ਜੇਠ ਸੁਦੀ ਤਿੱਥੀ ਅਸ਼ਟਮੀ (14-15 ਮੱਧ ਰਾਤ 12.05 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ     ਬ੍ਰਿਖ ’ਚ 
ਚੰਦਰਮਾ   ਸਿੰਘ ’ਚ 
ਮੰਗਲ    ਮੇਖ ’ਚ
ਬੁੱਧ     ਬ੍ਰਿਖ ’ਚ
ਗੁਰੂ     ਬ੍ਰਿਖ ’ਚ 
ਸ਼ੁੱਕਰ    ਮਿਥੁਨ ’ਚ 
ਸ਼ਨੀ    ਕੁੰਭ ’ਚ
ਰਾਹੂ    ਮੀਨ ’ਚ
ਕੇਤੂ    ਕੰਨਿਆ ’ਚ 
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 24 (ਜੇਠ), ਹਿਜਰੀ ਸਾਲ 1445, ਮਹੀਨਾ : ਜ਼ਿਲਹਿਜ, ਤਰੀਕ: 7, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (ਪੂਰਾ ਦਿਨ ਰਾਤ), ਯੋਗ : ਸਿੱਧੀ (ਸ਼ਾਮ 7.07 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ ਚੰਦਰਮਾ: ਸਿੰਘ ਰਾਸ਼ੀ ’ਤੇ (ਪੁਰਵ ਦੁਪਹਿਰ 11.55 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 10.50 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ :ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਬਿਕ੍ਰਮੀ ਹਾੜ੍ਹ ਸੰਕ੍ਰਾਂਤੀ, ਸੂਰਜ 14-15 ਮੱਧ ਰਾਤ 12.27 (ਜਲੰਧਰ ਟਾਈਮ)’ਤੇ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼੍ਰੀ ਦੁਰਗਾ ਅਸ਼ਟਮੀ, ਸ਼੍ਰੀ ਧੂਮਵਤੀ ਜਯੰਤੀ, ਮੇਲਾ ਕਸ਼ੀਰ ਭਵਾਨੀ (ਜੰਮੂ ਕਸ਼ਮੀਰ), ਘੰਟਾਕਰਣ ਉਤਸਵ (ਸ਼੍ਰੀ ਬਦਰੀ ਨਾਥ ਧਾਮ), ਵਰਲਡ ਬਲੱਡ ਡੋਨਰ ਡੇਅ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 


Harpreet SIngh

Content Editor

Related News