ਬ੍ਰਿਖ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਨਾ ਸਮਝਣ ਕਮਜ਼ੋਰ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
06/17/2024 2:24:35 AM
ਮੇਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ, ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ।
ਬ੍ਰਿਖ : ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਮਿਥੁਨ : ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ, ਤਾਲਮੇਲ ਰੱਖੇਗੀ ਅਤੇ ਉਸ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਹੱਲ ਹੋਣ ਦੇ ਨੇੜੇ ਪਹੁੰਚੇਗੀ।
ਕਰਕ : ਅਦਾਲਤੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਆਪ ਦੀ ਲਿਹਾਜ਼ਦਾਰੀ ਕਰਨਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਸਿੰਘ : ਮਿੱਤਰਾਂ ਅਤੇ ਕੰਮਕਾਜੀ ਸਾਥੀਆਂ ਦੀ ਮਦਦ ਅਤੇ ਸਹਿਯੋਗ ਨਾਲ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕੰਨਿਆ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਕੇਸ਼ਨ, ਕੇਟਰਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਠੰਢੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਕਿਉਂਕਿ ਗਲੇ ’ਚ ਖਰਾਬੀ ਦਾ ਡਰ ਰਹਿ ਸਕਦਾ ਹੈ।
ਬ੍ਰਿਸ਼ਚਕ : ਕਿਉਂਕਿ ਸਮਾਂ ਉਲਝਣਾਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਯਤਨ ਸ਼ੁਰੂ ਨਹੀਂ ਕਰਨਾ ਚਾਹੀਦਾ, ਨੁਕਸਾਨ ਦਾ ਡਰ।
ਧਨ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਫਰੂਟਫੁਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ।
ਮਕਰ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਸਾਫਟ ਸੁਪੋਰਟਿਵ ਅਤੇ ਹਮਦਰਦਾਨਾ ਰੁਖ ’ਤੇ ਭਰੋਸਾ ਕਰ ਸਕਦੇ ਹੋ।
ਕੁੰਭ : ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਰੁਚੀ ਵਧੇਗੀ।
ਮੀਨ : ਸਿਤਾਰਾ ਕਿਉਂਕਿ ਸਿਹਤ ਲਈ ਕਮਜ਼ੋਰ ਹੈ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਕਰਨਾ ਸਹੀ ਰਹੇਗਾ, ਸਫਰ ਵੀ ਨਾ ਕਰੋ।
17 ਜੂਨ 2024, ਸੋਮਵਾਰ
ਜੇਠ ਸੁਦੀ ਤਿੱਥੀ ਇਕਾਦਸ਼ੀ (ਪੂਰਾ ਦਿਨ ਰਾਤ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਤੁਲਾ ’ਚ
ਮੰਗਲ ਮੇਖ ’ਚ
ਬੁੱਧ ਬ੍ਰਿਖ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਹਾੜ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 27 (ਜੇਠ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 10, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਦੁਪਹਿਰ 1.51 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਪਰਿਧ (ਰਾਤ 9.34 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਸ਼ਾਮ 5.34 ’ਤੇ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)