ਮੀਨ ਰਾਸ਼ੀ ਵਾਲੇ ਪੇਟ ਦੇ ਮਾਮਲੇ ''ਚ ਨਾ ਵਰਤਣ ਲਾਪਰਵਾਹੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

Tuesday, Jun 18, 2024 - 01:51 AM (IST)

ਮੇਖ : ਅਰਥ ਅਤੇ ਕਾਰੋਬਾਰੀ ਮੋਰਚੇ ’ਤੇ ਸਥਿਤੀ ਬਿਹਤਰ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਜਨਰਲ ਹਾਲਾਤ ਵੀ ਅਨੁਕੂਲ ਚਲਣਗੇ।

ਬ੍ਰਿਖ : ਖਰਚਿਆਂ ਦਾ ਜ਼ੋਰ, ਕਿਉਂਕਿ ਅਰਥ ਦਸ਼ਾ ’ਚ ਕਿਸੇ ਸਮੇਂ ਤੰਗੀ ਰਹਿ ਸਕਦੀ ਹੈ, ਇਸ ਲਈ ਟਾਲੇ ਜਾਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਚਾਹੀਦਾ ਹੈ।

ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕਰਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਕੰਮਕਾਜੀ ਵਿਅਸਤਤਾ ਵੀ ਰਹੇਗੀ।

ਕੰਨਿਆ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ ਪਰ ਫੈਮਿਲੀ ਫਰੰਟ ’ਤੇ ਤਣਾਤਣੀ-ਖਿਚਾਤਣੀ ਰਹੇਗੀ।

ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਰੇਸ਼ਾ-ਨਜ਼ਲਾ-ਜ਼ੁਕਾਮ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖੋ।

ਬ੍ਰਿਸ਼ਚਕ : ਸਮਾਂ ਨੁਕਸਾਨ ਵਾਲਾ, ਇਸ ਲਈ ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕਿਸੇ ਹੇਠ ਆਪਣੀ ਪੇਮੈਂਟ ਫਸਾਓ।

ਧਨ : ਟੀਚਿੰਗ-ਕੋਚਿੰਗ, ਸਟੇਸ਼ਨਰੀ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਕਰ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਰਕਾਰੀ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ।

ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ : ਪੇਟ ਦੇ ਮਾਮਲੇ ’ਚ ਲਾਪ੍ਰਵਾਹ ਨਾ ਰਹਿਣਾ ਸਹੀ ਰਹੇਗਾ, ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਖਾਣ-ਪੀਣ ’ਚ ਵਰਤੋਂ ਨਾ ਕਰੋ।

18 ਜੂਨ 2024, ਮੰਗਲਵਾਰ
ਜੇਠ ਸੁਦੀ ਤਿੱਥੀ ਇਕਾਦਸ਼ੀ (ਸਵੇਰੇ 6.25 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਮਿਥੁਨ ’ਚ 
ਚੰਦਰਮਾ     ਤੁਲਾ ’ਚ  
ਮੰਗਲ     ਮੇਖ ’ਚ
ਬੁੱਧ      ਮਿਥੁਨ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਮਿਥੁਨ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ                                                     
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 28 (ਜੇਠ), ਹਿਜਰੀ ਸਾਲ 1445, ਮਹੀਨਾ: ਜ਼ਿਲਹਿਜ, ਤਰੀਕ: 11, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸੁਵਾਤੀ (ਬਾਅਦ ਦੁਪਹਿਰ 3.56 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸ਼ਿਵ (ਰਾਤ 9.39 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 6.25 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਨਿਰਜਲਾ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News