ਕੰਨਿਆ ਰਾਸ਼ੀ ਵਾਲਿਆਂ ਦੀ ਕੰਮਕਾਜੀ ਤੇ ਆਰਥਿਕ ਦਸ਼ਾ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

Wednesday, Jun 19, 2024 - 02:24 AM (IST)

ਮੇਖ : ਪੁਰਵ ਦੁਪਹਿਰ ਤਕ ਕਾਰੋਬਾਰੀ ਦਸ਼ਾ ਸੰਤੋਖਜਨਕ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ, ਸਫਰ ਵੀ ਨਾ ਕਰੋ।

ਬ੍ਰਿਖ : ਜਨਰਲ ਸਿਤਾਰਾ ਕਮਜ਼ੋਰ, ਜਿਹੜਾ ਮਨ ਨੂੰ ਅਸ਼ਾਂਤ-ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰੱਖੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਿਥੁਨ : ਪੁਰਵ ਦੁਪਹਿਰ ਤਕ ਸਮਾਂ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਪਰ ਬਾਅਦ ’ਚ ਸਮਾਂ ਹਰ ਫਰੰਟ ’ਤੇ ਕਮਜ਼ੋਰ ਅਤੇ ਪ੍ਰੇਸ਼ਾਨੀ ਰੱਖਣ ਵਾਲਾ ਬਣੇਗਾ।

ਕਰਕ : ਪੁਰਵ ਦੁਪਹਿਰ ਤਕ ਸਮਾਂ ਸਫਲਤਾ ਅਤੇ ਇੱਜ਼ਤ ਮਾਣ ਦੇਣ ਵਾਲਾ ਪਰ ਬਾਅਦ ’ਚ ਗਲਤ ਕੰਮਾਂ ਵਲ ਭਟਕਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਸਿੰਘ : ਪੁਰਵ ਦੁਪਹਿਰ ਤਕ ਕੰਮਕਾਜੀ ਭੱਜਦੌੜ ਅਤੇ ਵਿਅਸਤਾ ਬਣੀ ਰਹੇਗੀ ਪਰ ਬਾਅਦ ’ਚ ਸਮਾਂ ਅਦਾਲਤੀ ਕੰਮਾਂ ਲਈ ਕਮਜ਼ੋਰ ਬਣੇਗਾ।

ਕੰਨਿਆ : ਸਿਤਾਰਾ ਪੁਰਵ ਦੁਪਹਿਰ ਤਕ ਅਰਥ ਅਤੇ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਕੰਮਕਾਜੀ ਸਾਥੀ ਪ੍ਰੇਸ਼ਾਨੀ ਦੇ ਸਕਦਾ ਹੈ।

ਤੁਲਾ : ਸਿਤਾਰਾ ਪੁਰਵ ਦੁਪਹਿਰ ਤਕ ਕੰਮਕਾਜੀ ਦਸ਼ਾ ਠੀਕ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ਵੱਲ ਜ਼ਿਆਦਾ ਧਿਆਨ ਦੇਣ ਦੀ ਜ਼ਰੂਰਤ ਹੋਵੇਗੀ।

ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤਕ ਕਮਜ਼ੋਰ, ਇਸ ਲਈ ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਨਾ ਕਰਨ ’ਚ ਬਿਹਤਰੀ ਹੋਵੇਗੀ ਪਰ ਬਾਅਦ ’ਚ ਅਰਥ ਦਸ਼ਾ ਠੀਕ ਰਹੇਗੀ।

ਧਨ : ਸਿਤਾਰਾ ਪੁਰਵ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਬਿਹਤਰ ਪਰ ਬਾਅਦ ’ਚ ਹਰ ਫਰੰਟ ’ਤੇ ਸੁਚੇਤ ਰਹਿਣਾ ਸਹੀ ਰਹੇਗਾ।

ਮਕਰ : ਸਿਤਾਰਾ ਪੁਰਵ ਦੁਪਹਿਰ ਤਕ ਸਰਕਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਲਾਭਕਾਰੀ।

 ਕੁੰਭ : ਸਿਤਾਰਾ ਪੁਰਵ ਦੁਪਹਿਰ ਤਕ ਸਫਲਤਾ ਦੇਣ ਅਤੇ ਬਿਹਤਰੀ ਰੱਖਣ ਵਾਲਾ ਪਰ ਬਾਅਦ ’ਚ ਸਰਕਾਰੀ ਕੰਮਾਂ ਲਈ ਕਮਜ਼ੋਰ ਬਣੇਗਾ।

ਮੀਨ : ਸਿਤਾਰਾ ਪੁਰਵ ਦੁਪਹਿਰ ਤਕ ਪੇਟ ਲਈ ਕਮਜ਼ੋਰ ਪਰ ਬਾਅਦ ’ਚ ਵੀ ਸਮਾਂ ਰੁਕਾਵਟਾਂ ਮੁਸ਼ਕਲਾਂ ਵਾਲਾ ਬਣੇਗਾ, ਪ੍ਰੇਸ਼ਾਨੀ ਵੀ ਰਹੇਗੀ।

19 ਜੂਨ 2024, ਬੁੱਧਵਾਰ
ਜੇਠ ਸੁਦੀ ਤਿੱਥੀ ਦੁਆਦਸ਼ੀ (ਸਵੇਰੇ 7.29 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ   ਮਿਥੁਨ ’ਚ 
ਚੰਦਰਮਾ   ਤੁਲਾ ’ਚ 
ਮੰਗਲ   ਮੇਖ ’ਚ
ਬੁੱਧ    ਮਿਥੁਨ ’ਚ
ਗੁਰੂ   ਬ੍ਰਿਖ ’ਚ 
ਸ਼ੁੱਕਰ   ਮਿਥੁਨ ’ਚ 
ਸ਼ਨੀ  ਕੁੰਭ ’ਚ
ਰਾਹੂ   ਮੀਨ ’ਚ                           
ਕੇਤੂ   ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 29 (ਜੇਠ), ਹਿਜਰੀ ਸਾਲ 1445, ਮਹੀਨਾ: ਜ਼ਿਲਹਿਜ, ਤਰੀਕ: 12, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ: ਵਿਸ਼ਾਖਾ (ਸ਼ਾਮ 5.23 ਤਕ) ਅਤੇ ਮਗਰੋਂ ਨਕੱਸ਼ਤਰ ਅਨੁਰਾਧਾ, ਯੋਗ : ਸਿੱਧ (ਰਾਤ 9.12 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਤੁਲਾ ਰਾਸ਼ੀ ’ਤੇ (ਪੁਰਵ ਦੁਪਹਿਰ 11.05 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਚੰਪਕ ਦੁਆਦਸ਼ੀ, ਵਟ ਸਾਵਿਤਰੀ ਵਰਤ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News