ਕੰਨਿਆ ਰਾਸ਼ੀ ਵਾਲੇ ਆਪਣੀ ਔਲਾਦ ''ਤੇ ਰੱਖਣ ਭਰੋਸਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

06/24/2024 2:19:29 AM

ਮੇਖ : ਸਰਕਾਰੀ ਕੰਮਾਂ ਲਈ ਆਪ ਦੇ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇ ਸਕਦੀ ਹੈ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਖ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਣ ’ਚ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ।

ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇ-ਤਰੀਕਾ ਖਾਣ-ਪੀਣ ਤੋਂ ਬਚਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸਿਡ੍ਰੇਟ ਅਤੇ ਲਿਹਾਜ਼ਦਾਰ ਰਹਿਣਗੇ।

ਸਿੰਘ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਮੌਕੇ ਭਾਲਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਨਾ ਕਰੋ ਤੇ ਨਾ ਹੀ ਮੇਲਜੋਲ ਰੱਖੋ।

ਕੰਨਿਆ : ਸੰਤਾਨ ਨਾਲ ਤਾਲਮੇਲ ਅਤੇ ਉਸ ਦੇ ਰੁਖ ’ਤੇ ਭਰੋਸਾ ਕਰ ਲੈਣ ’ਤੇ ਆਪ ਦੀ ਕੋਈ ਸਮੱਸਿਆ ਸੁਲਝਣ ਦੇ ਨੇੜੇ ਪਹੁੰਚ ਸਕਦੀ ਹੈ।

ਤੁਲਾ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ : ਕਿਸੇ ਮਿੱਤਰ ਨਾਲ ਮੇਲ-ਮਿਲਾਪ ਫਰੂਟਫੁਲ ਅਤੇ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫੁਲ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਧਨ : ਲੋਹਾ, ਲੋਹਾ-ਮਸ਼ੀਨਰੀ, ਹਾਰਡ-ਵੇਅਰ, ਸਰਿਆ ਆਦਿ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ।

ਕੁੰਭ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪਣੇ ਆਪ ਨੂੰ ਝਮੇਲਿਆਂ ਪੇਚੀਦਗੀਆਂ ਤੋਂ ਬਚਾ ਕੇ ਰੱਖੋ, ਨੁਕਸਾਨ, ਧਨ ਹਾਨੀ ਦਾ ਵੀ ਡਰ।

ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਭੱਜ-ਦੌੜ, ਪਲਾਨਿੰਗ, ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇਵੇਗੀ ਪਰ ਸੁਭਾਅ ’ਚ ਗੁੱਸਾ ਰਹੇਗਾ।

24 ਜੂਨ 2024, ਸੋਮਵਾਰ
ਹਾੜ ਵਦੀ ਤਿੱਥੀ ਤੀਜ (24-25 ਮੱਧ ਰਾਤ 1.24 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਮਿਥੁਨ ’ਚ 
ਚੰਦਰਮਾ     ਮਕਰ ’ਚ  
ਮੰਗਲ     ਮੇਖ ’ਚ
ਬੁੱਧ      ਮਿਥੁਨ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਮਿਥੁਨ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ                                                     
ਕੇਤੂ     ਕੰਨਿਆ ’ਚ  
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 3 (ਹਾੜ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 17, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾਖਾੜਾ (ਬਾਅਦ ਦੁਪਹਿਰ 3.54 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਏਂਦਰ (ਪੁਰਵ ਦੁਪਹਿਰ 11.51 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ 2.26 ਤੋਂ ਲੈ ਕੇ 24-25 ਮੱਧ ਰਾਤ 1.24 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News