ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਦਸ਼ਾ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

06/27/2024 3:39:28 AM

ਮੇਖ : ਵ੍ਹੀਕਲਜ਼ ਦੀ ਸੇਲ-ਪਰਚੇਜ਼ ਅਤੇ ਵ੍ਹੀਕਲਜ਼ ਨਾਲ ਜੁੜੀ ਅਸੈਸਰੀਜ਼ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਸਰਕਾਰੀ ਕੰਮਾਂ ’ਚ ਆਪ ਦੀਆਂ ਮੁਸ਼ਕਲਾਂ ਰੁਕਾਵਟਾਂ ਨੂੰ ਹਟਾਉਣ ਵਾਲਾ ਪਰ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਕਰਕ : ਸਿਤਾਰਾ ਪੇਟ ’ਚ ਗੜਬੜੀ ਰੱਖਣ ਵਾਲਾ, ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਸਫਰ ਪ੍ਰੇਸ਼ਾਨੀ ਵਾਲਾ, ਇਸ ਲਈ ਉਸ ਨੂੰ ਟਾਲ ਦੇਣਾ ਸਹੀ ਰਹੇਗਾ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ।
ਕੰਨਿਆ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਦੁਸ਼ਮਣਾਂ ਨੂੰ ਲਾਇਟਲੀ ਟ੍ਰੀਟ ਨਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਤੁਲਾ : ਸਿਤਾਰਾ ਆਪ ਦੇ ਮਨੋਬਲ ਨੂੰ ਹਾਈ ਰੱਖੇਗਾ, ਵਿਰੋਧੀਆਂ ਨੂੰ ਕਮਜ਼ੋਰ ਰੱਖੇਗਾ, ਭੱਜਦੌੜ ਕਰਨ ’ਤੇ ਆਪ ਦੀਆਂ ਸਕੀਮਾਂ ਸਿਰੇ ਚੜ੍ਹਣਗੀਆਂ।
ਬ੍ਰਿਸ਼ਚਕ : ਕਿਸੇ ਜ਼ਮੀਨੀ ਕੰਮਾਂ ਲਈ ਆਪ ਵਲੋਂ ਕੀਤੀ ਗਈ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਵਿਰੋਧੀ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਧਨ : ਕਿਸੇ ਵੱਡੇ ਆਦਮੀ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ ਅਤੇ ਉਸ ਦਾ ਸੁਪੋਰਟਿਵ ਰੁਖ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦਗਾਰ ਹੋਵੇਗਾ।
ਮਕਰ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ-ਵੇਅਰ, ਸਰੀਆ, ਟਿੰਬਰ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਆਂ ਵਸਤਾਂ ਦੀ ਅਹਿਤਿਆਤ ਨਾਲ ਵਰਤੋਂ ਕਰੋ, ਕਿਉਂਕਿ ਗਲਾ ਖਰਾਬ ਹੋਣ ਦਾ ਡਰ ਰਹੇਗਾ।
ਮੀਨ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ , ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

27 ਜੂਨ 2024, ਵੀਰਵਾਰ
ਹਾੜ੍ਹ ਵਦੀ ਤਿੱਥੀ ਛੱਠ (ਸ਼ਾਮ 6.40 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ           ਮਿਥੁਨ ’ਚ 
ਚੰਦਰਮਾ       ਕੁੰਭ ’ਚ  
ਮੰਗਲ         ਮੇਖ ’ਚ
ਬੁੱਧ             ਮਿਥੁਨ ’ਚ
ਗੁਰੂ            ਬ੍ਰਿਖ ’ਚ 
ਸ਼ੁੱਕਰ          ਮਿਥੁਨ ’ਚ 
ਸ਼ਨੀ           ਕੁੰਭ ’ਚ
ਰਾਹੂ           ਮੀਨ ’ਚ                                                     
ਕੇਤੂ            ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 6 (ਹਾੜ੍ਹ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 20, ਸੂਰਜ ਉਦੇ ਸਵੇਰੇ 5.30ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਪੁਰਵ ਦੁਪਹਿਰ 11.37 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਆਯੁਸ਼ਮਾਨ (27-28 ਮੱਧ ਰਾਤ 12.28 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਕੁੰਭ ਰਾਸ਼ੀ ’ਤੇ (27-28 ਮੱਧ ਰਾਤ 4.32 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ, ਸ਼ਾਮ 6.40 ’ਤੇ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Inder Prajapati

Content Editor

Related News