ਸਿੰਘ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖੋ ਧਿਆਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

06/28/2024 3:15:49 AM

ਅੱਜ ਦਾ ਰਾਸ਼ੀਫਲ
ਮੇਖ : ਸਿਤਾਰਾ ਨੁਕਸਾਨ ਦੇ ਸਕਦਾ ਹੈ, ਇਸ ਲਈ ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਸੁਚੇਤ ਰਹਿ ਕੇ ਕਰੋ, ਸਫਰ ’ਚ ਆਪਣੇ ਸਾਮਾਨ ਦਾ ਧਿਆਨ ਰੱਖਣਾ ਸਹੀ ਰਹੇਗਾ।
ਬ੍ਰਿਖ :ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ , ਪਬਲੀਸ਼ਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਕਾਰੋਬਾਰੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ।
ਮਿਥੁਨ : ਬੇਸ਼ੱਕ ਸਰਕਾਰੀ ਕੰਮਾਂ ਲਈ ਸਿਤਾਰਾ ਚੰਗਾ ਹੈ, ਤਾਂ ਵੀ ਕੋਈ ਕੰਮ ਜਾਂ ਕੋਸ਼ਿਸ਼ ਹਲਕੇ ’ਚ ਨਾ ਕਰੋ, ਸਗੋਂ ਪੂਰੇ ਜ਼ੋਰ ਨਾਲ ਹੀ ਕੋਸ਼ਿਸ਼ ਕਰੋ।
ਕਰਕ : ਮਨ ਟਾਰਗੈੱਟ ਤੋਂ ਭਟਕਦਾ ਰਹਿ ਸਕਦਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਨੁਕਸਾਨ ਦਾ ਵੀ ਡਰ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਸੁਚੇਤ ਰਹੋ ਅਤੇ ਸੀਮਾ ’ਚ ਕਰੋ, ਵ੍ਹੀਕਲਸ ਅਹਿਤਿਆਤ ਨਾਲ ਡਰਾਈਵ ਕਰੋ ਤਾਂ ਕਿ ਕੋਈ ਸਟ ਨਾ ਲੱਗ ਸਕੇ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ -ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫ੍ਰੰਟ ’ਤੇ ਤਣਾਅ-ਤਣਾਤਣੀ ਰਹਿਣ ਦਾ ਡਰ।
ਤੁਲਾ : ਸ਼ਤਰੂ ਆਪ ਦੇ ਖਿਲਾਫ ਸਰਗਰਮ ਰਹਿਣਗੇ ਅਤੇ ਆਪ ਨੂੰ ਪ੍ਰੇਸ਼ਾਨ ਰੱਖ ਸਕਦੇ ਹਨ, ਦੁਸ਼ਮਣਾਂ ਦੀ ਨਾ ਤਾਂ ਅਣਦੇਖੀ ਕਰੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ।
ਬ੍ਰਿਸ਼ਚਕ : ਸੰਤਾਨ ਪੱਖੋਂ ਪ੍ਰੇਸ਼ਾਨੀ ਰਹਿਣ ਦਾ ਡਰ, ਜੇ ਉਸ ਨਾਲ ਜੁੜੀ ਕੋਈ ਪ੍ਰਾਬਲਮ ਹੋਵੇ ਤਾਂ ਉਸ ਨੂੰ ਟੈਕਟਫੁਲੀ ਹੈਂਡਲ ਨਾ ਕਰੋ।
ਧਨ : ਅਦਾਲਤ ’ਚ ਜਾਣ ਜਾਂ ਅਦਾਲਤ ਨਾਲ ਜੁੜੇ ਕਿਸੇ ਅਫਸਰ ਸਾਹਮਣੇ ਜਾਣ ਤੋਂ ਬਚੋ, ਕਿਉਂਕਿ ਆਪ ਦੀ ਕੋਈ ਖਾਸ ਸੁਣਵਾਈ ਨਾ ਹੋਵੇਗੀ।
ਮਕਰ : ਹਲਕੀ ਸੋਚ ਅਤੇ ਨੇਚਰ ਵਾਲੇ ਕਿਸੇ ਸਾਥੀ-ਮਿੱਤਰ ਤੋਂ ਪ੍ਰੇਸ਼ਾਨੀ ਰਹਿ ਸਕਦੀ ਹੈ, ਕਿਉਂਕਿ ਉਹ ਆਪ ਦੀ ਲੱਤ ਖਿੱਚਣ ’ਚ ਲੱਗੇ ਰਹਿਣਗੇ।
ਕੁੰਭ : ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕੋਈ ਕਾਰੋਬਾਰੀ ਕੰਮ ਜਾਂ ਕੋਸ਼ਿਸ਼ ਬੇ-ਧਿਆਨੀ  ਨਾਲ ਕਰੋ, ਕਿਸੇ ਪੇਮੈਂਟ ਦੇ ਫਸਣ ਦਾ ਡਰ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਅਣਮੰਨੇ ਮਨ ਨਾਲ ਕੋਈ ਯਤਨ ਨਾ ਕਰੋ, ਸੁਭਾਅ ’ਚ ਗੁੱਸਾ ਬਣਿਆ ਰਹੇਗਾ।

28 ਜੂਨ 2024, ਸ਼ੁੱਕਰਵਾਰ
ਹਾੜ੍ਹ ਵਦੀ ਤਿੱਥੀ ਸਪਤਮੀ (ਸ਼ਾਮ 4.28 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ   ਮਿਥੁਨ ’ਚ 
ਚੰਦਰਮਾ   ਮੀਨ ’ਚ 
ਮੰਗਲ   ਮੇਖ ’ਚ
ਬੁੱਧ   ਮਿਥੁਨ ’ਚ
ਗੁਰੂ   ਬ੍ਰਿਖ ’ਚ 
ਸ਼ੁੱਕਰ   ਮਿਥੁਨ ’ਚ 
ਸ਼ਨੀ  ਕੁੰਭ ’ਚ
ਰਾਹੂ   ਮੀਨ ’ਚ
ਕੇਤੂ   ਕੰਨਿਆ ’ਚ 
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 7 (ਹਾੜ੍ਹ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 21, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਸਵੇਰੇ 11.10 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਸੌਭਾਗਿਯ (ਰਾਤ 9.39 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ) , ਭਦਰਾ ਰਹੇਗੀ (ਸਵੇਰੇ 5.34 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


Harpreet SIngh

Content Editor

Related News