ਧਨ ਰਾਸ਼ੀ ਵਾਲਿਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

07/03/2024 3:05:07 AM

ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ-ਭੱਜਦੌੜ ਦੀ ਪੂਰੀ ਰਿਟਰਨ ਮਿਲੇਗੀ।
ਬ੍ਰਿਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ।
ਮਿਥੁਨ : ਖਰਚਿਆਂ ਦਾ ਜ਼ੋਰ ਪਰ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਪੂਰੇ ਸੁਚੇਤ ਰਹਿ ਕੇ ਕੋਈ ਡੀ-ਐਗਰੀਮੈਂਟ ਕਰਨਾ ਚਾਹੀਦਾ ਹੈ, ਸਫਰ ਵੀ ਟਾਲ ਦਿਓ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ਅਤੇ ਟੂਰਿੰਗ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਰਾਜਕੀ ਕੰਮਾਂ ’ਚ ਆਪ ਦੀ ਪੈਠ, ਬੋਲਬਾਲਾ ਬਣਿਆ ਰਹੇਗਾ, ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਰਸਤੇ ’ਚੋਂ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ : ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਰੁਚੀ, ਉੱਚੇ ਮਨੋਬਲ ਕਰ ਕੇ ਆਪ ਹਰ ਮੁਸ਼ਕਲ ਨੂੰ ਟੈਕਲ ਕਰਨ ਦੀ ਹਿੰਮਤ ਰੱਖੋਗੇ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ  ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ  ਕਰਦੀਆਂ ਹੋਣ।
ਬ੍ਰਿਸ਼ਚਕ : ਕਾਰੋਬਾਰੀ ਦਸ਼ਾ ਚੰਗੀ, ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ ਬਣਿਆ ਰਹੇਗਾ।
ਧਨ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧਣ ਦਾ ਡਰ, ਅਸਮੰਜਸ ਕਰ ਕੇ ਕਿਸੇ ਵੀ ਫੈਸਲੇ ’ਤੇ ਪਹੁੰਚਾਉਣ ’ਚ ਮੁਸ਼ਕਲ ਹੋਵੇਗੀ।
ਮਕਰ  :  ਜਨਰਲ ਸਿਤਾਰਾ ਸਟ੍ਰਾਂਗ, ਸੰਤਾਨ ਦਾ ਰੁਖ ਕੋ-ਆਪ੍ਰੇਟਿਵ ਰਹੇਗਾ, ਉਹ ਹਰ ਮੌਕੇ ’ਤੇ ਆਪ ਨਾਲ ਖੜ੍ਹੀ ਨਜ਼ਰ ਆਵੇਗੀ।
ਕੁੰਭ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਮੀਨ : ਕਿਸੇ ਵੱਡੇ ਆਦਮੀ ਦਾ ਹੈਲਪਿੰਗ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ  ਹੋ ਸਕਦਾ ਹੈ ਪਰ ਤਬੀਅਤ ’ਚ ਤੇਜ਼ੀ ਦਾ ਅਸਰ।

3 ਜੁਲਾਈ 2024, ਬੁੱਧਵਾਰ
ਹਾੜ੍ਹ ਵਦੀ ਤਿੱਥੀ ਦੁਆਦਸ਼ੀ (ਸਵੇਰੇ 7.11 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ           ਮਿਥੁਨ ’ਚ 
ਚੰਦਰਮਾ       ਮੇਖ ’ਚ  
ਮੰਗਲ         ਮੇਖ ’ਚ
ਬੁੱਧ             ਕਰਕ ’ਚ
ਗੁਰੂ            ਬ੍ਰਿਖ ’ਚ 
ਸ਼ੁੱਕਰ          ਮਿਥੁਨ ’ਚ 
ਸ਼ਨੀ           ਕੁੰਭ ’ਚ
ਰਾਹੂ           ਮੀਨ ’ਚ                                                     
ਕੇਤੂ           ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 12 (ਹਾੜ੍ਹ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 26, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (3-4 ਮੱਧ ਰਾਤ 4.08 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਸ਼ੂਲ (ਸਵੇਰੇ 9.02 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Inder Prajapati

Content Editor

Related News