ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਖ਼ਰਚੇ ਵਧਾਉਣ ਵਾਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

Monday, Jul 08, 2024 - 02:27 AM (IST)

ਮੇਖ : ਸਿਤਾਰਾ ਕੋਰਟ ਕਚਹਿਰੀ ਦੇ ਕੰਮਾਂ ਲਈ ਚੰਗਾ, ਕਿਸੇ ਵੱਡੇ ਆਦਮੀ ਦੇ ਨਰਮ-ਹਮਦਰਦਾਨਾ ਰੁਖ ਕਰਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ।

ਬ੍ਰਿਖ : ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਆਪ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰਹੋਗੇ।

ਮਿਥੁਨ : ਸਿਤਾਰਾ ਵਪਾਰ ਕਾਰੋਬਾਰੀ ਦਸ਼ਾ ਸੰਵਾਰਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ।

ਸਿੰਘ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।

ਕੰਨਿਆ : ਡ੍ਰਿੰਕਸ, ਕੈਮਿਕਲਜ਼, ਰੰਗ-ਰੋਗਨ, ਪੈਟਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਤੁਲਾ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫਲਤਾ, ਅਫਸਰ ਮਿਹਰਬਾਨ, ਕੰਸਿਡ੍ਰੇਟ ਰਹਿਣਗੇ। ਸ਼ਤਰੂ ਕਮਜ਼ੋਰ ਰਹਿਣਗੇ, ਹਰ ਪੱਖੋਂ ਬਿਹਤਰੀ ਹੋਵੇਗੀ।

ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ।

ਧਨ : ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ ਕਿਉਂਕਿ ਸਿਤਾਰਾ ਪੇਟ ਲਈ ਕਮਜ਼ੋਰ ਹੈ।

ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਰੰਗੀਨੀ-ਜ਼ਿੰਦਾਦਿਲੀ ਰਹੇਗੀ।

ਕੁੰਭ : ਮਨ ਟੈਂਸ, ਅਸ਼ਾਂਤ, ਪ੍ਰੇਸ਼ਾਨ, ਡਿਸਟਰਬ, ਡਾਵਾਂਡੋਲ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ।

ਮੀਨ : ਜਨਰਲ ਸਿਤਾਰਾ ਬਿਹਤਰ, ਉਦੇਸ਼ ਮਨੋਰਥ ਹੱਲ ਹੋਣਗੇ, ਹਰ ਪੱਖੋਂ ਬਿਹਤਰੀ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ।

8 ਜੁਲਾਈ 2024, ਸੋਮਵਾਰ
ਹਾੜ੍ਹ ਸੁਦੀ ਤਿੱਥੀ ਤੀਜ (ਪੂਰਾ ਦਿਨ ਰਾਤ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ   ਮਿਥੁਨ ’ਚ 
ਚੰਦਰਮਾ   ਕਰਕ ’ਚ 
ਮੰਗਲ   ਮੇਖ ’ਚ
ਬੁੱਧ   ਕਰਕ ’ਚ
ਗੁਰੂ   ਬ੍ਰਿਖ ’ਚ 
ਸ਼ੁੱਕਰ   ਕਰਕ ’ਚ 
ਸ਼ਨੀ  ਕੁੰਭ ’ਚ
ਰਾਹੂ   ਮੀਨ ’ਚ                           
ਕੇਤੂ   ਕੰਨਿਆ ’ਚ 
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 17 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਮੁਹਰਰਮ, ਤਰੀਕ: 1, ਸੂਰਜ ਉਦੇ ਸਵੇਰੇ 5.34 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (ਸਵੇਰੇ 6.03 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਵਜਰ (8-9 ਮੱਧ ਰਾਤ 2.06 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 6.03 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਮੁਹਰਰਮ (ਮੁਸਲਿਮ) ਮਹੀਨਾ ਅਤੇ ਹਿਜਰੀ (ਮੁਸਲਿਮ) ਸਾਲ 1446 ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News