ਕੰਨਿਆ ਰਾਸ਼ੀ ਵਾਲਿਆਂ ''ਤੇ ਖ਼ਰਚਿਆਂ ਦਾ ਰਹੇਗਾ ਜ਼ੋਰ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
Wednesday, Jul 10, 2024 - 12:48 AM (IST)

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ -ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਕਿਸੇ ਸਮੱਸਿਆ ਨੂੰ ਟੈਕਲ ਕਰਨ ਲਈ ਸੰਤਾਨ ਦੀ ਮਦਦ ਨਤੀਜਾ ਦੇ ਸਕਦੀ ਹੈ।
ਬ੍ਰਿਖ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਜਨਰਲ ਹਾਲਾਤ ਵੀ ਸੁਧਰਨਗੇ।
ਮਿਥੁਨ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਿੰਮਤ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਸਮਾਂ ਬਿਹਤਰ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ, ਕਿਉਂਕਿ ਗਲੇ ’ਚ ਖਰਾਬੀ ਦਾ ਡਰ।
ਕੰਨਿਆ : ਖਰਚਿਆਂ ਦਾ ਜ਼ੋਰ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਚਾਹੀਦਾ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।
ਤੁਲਾ : ਕਾਰੋਬਾਰੀ ਕੰਮਾਂ ’ਚ ਲਾਭ, ਕੰਮਕਾਜੀ ਟੂਰਿੰਗ ਵੀ ਲਾਭਕਾਰੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ।
ਬ੍ਰਿਸ਼ਚਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ ਵਧੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਦੱਬੇ ਰਹਿਣਗੇ।
ਮਕਰ : ਸਿਤਾਰਾ ਪੇਟ ਲਈ ਕਮਜ਼ੋਰ, ਨਾ ਤਾਂ ਸਫਰ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਉਧਾਰੀ ਦੇ ਚੱਕਰ ’ਚ ਨਾ ਫਸੋ
।ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮਾਣ-ਸਨਮਾਨ ਦੀ ਪ੍ਰਾਪਤੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਮੀਨ : ਮਨ ਉਦਾਸ ਅਤੇ ਡਾਵਾਂਡੋਲ ਜਿਹਾ ਰਹੇਗਾ, ਨੁਕਸਾਨ ਅਤੇ ਪ੍ਰਸ਼ਾਨੀ ਦਾ ਡਰ, ਕੋਈ ਵੀ ਨਵਾਂ ਯਤਨ ਸ਼ੁਰੂ ਨਹੀਂ ਕਰਨਾ ਚਾਹੀਦਾ।
10 ਜੁਲਾਈ 2024, ਬੁੱਧਵਾਰ
ਹਾੜ੍ਹ ਸੁਦੀ ਤਿੱਥੀ ਚੌਥ (ਸਵੇਰੇ 7.53 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਸਿੰਘ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 19 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ:3, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (ਸਵੇਰੇ 10.15 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਵਿਅਤੀਘਾਤ (10-11 ਮੱਧ ਰਾਤ 3.10 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 10.15 ਤਕ ਜੰਮੇ ਬੱਚੇ ਨੂੰ ਮੱਘਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ, (ਸਵੇਰੇ 7.53 ਤੱਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)