ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

Tuesday, Jul 16, 2024 - 03:09 AM (IST)

ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

ਮੇਖ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਉਲਟ ਹਾਲਾਤ ਬਣ ਸਕਦੇ ਹਨ, ਸਫਰ ਵੀ ਟਾਲ ਦਿਓ।

ਬ੍ਰਿਖ : ਜਨਰਲ ਸਿਤਾਰਾ ਕਮਜ਼ੋਰ, ਕਿਸੇ ਨਾ ਕਿਸੇ ਫਿਕਰ-ਪ੍ਰੇਸ਼ਾਨੀ, ਟੈਨਸ਼ਨ ਦੇ ਬਣੇ ਰਹਿਣ ਦਾ ਡਰ ਰਹੇਗਾ, ਅਣਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਕੰਮ ਸਿਰੇ ਚੜ੍ਹ ਸਕੇਗਾ।

ਮਿਥੁਨ : ਸਿਤਾਰਾ ਸ਼ਾਮ ਤੱਕ ਬਿਹਤਰ, ਹਰ ਮੋਰਚੇ ’ਤੇ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਵਿਪਰੀਤ ਹਾਲਾਤ ਬਣ ਸਕਦੇ ਹਨ, ਅਹਿਤਿਆਤ ਰੱਖੋ।

ਕਰਕ : ਸਿਤਾਰਾ ਸ਼ਾਮ ਤੱਕ ਪ੍ਰਾਪਰਟੀ ਦੇ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਆਪ ਦੀ ਸੋਚ ’ਤੇ ਨੈਗੇਟਿਵਿਟੀ ਵਧ ਸਕਦੀ ਹੈ।

ਸਿੰਘ : ਸ਼ਾਮ ਤੱਕ ਆਪ ਆਪਣੇ ਕੰਮਾਂ ਨੂੰ ਪੂਰੇ ਜੋਸ਼-ਉਤਸ਼ਾਹ ਨਾਲ ਨਿਪਟਾ ਸਕੋਗੇ ਪਰ ਬਾਅਦ ’ਚ ਵੱਡੇ ਲੋਕਾਂ ਤੋਂ ਪ੍ਰੇਸ਼ਾਨੀ ਮਿਲਣ ਦਾ ਡਰ।

ਕੰਨਿਆ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਸਾਥੀਆਂ ਦੀ ਲੈੱਗ-ਪੁਲਿੰਗ ਵਧ ਸਕਦੀ ਹੈ।

ਤੁਲਾ : ਸਿਤਾਰਾ ਸ਼ਾਮ ਤੱਕ ਕੰਮਕਾਜੀ ਤੌਰ ’ਤੇ ਆਪ ਦਾ ਕਦਮ ਸਹੀ ਦਿਸ਼ਾ ਵੱਲ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਮੁਸ਼ਕਲ ਵਧੇਗੀ।

ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਨੁਕਸਾਨ ਦੇਣ, ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਪਰ ਬਾਅਦ ’ਚ ਮਨ ਡਾਵਾਂਡੋਲ ਜਿਹਾ ਰਹੇਗਾ।

ਧਨ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ, ਕੰਮਕਾਜੀ ਪਲਾਨਿੰਗ, ਟੂਰਿੰਗ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।

ਮਕਰ : ਸਿਤਾਰਾ ਸ਼ਾਮ ਤੱਕ ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ, ਫਿਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰਨ ਦੀ ਆਸ।

ਕੁੰਭ : ਸਿਤਾਰਾ ਸ਼ਾਮ ਤੱਕ ਬਿਹਤਰ, ਉਦੇਸ਼ ਮਨੋਰਥ ਸਿਰੇ ਚੜ੍ਹ ਸਕਦੇ ਹਨ ਪਰ ਬਾਅਦ ’ਚ ਕੋਈ ਸਰਕਾਰੀ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ।

ਮੀਨ : ਸਿਤਾਰਾ ਸ਼ਾਮ ਤੱਕ ਸਿਹਤ ਲਈ ਕਮਜ਼ੋਰ, ਸੀਮਾ ’ਚ ਖਾਣਾ-ਪੀਣਾ ਕਰੋ ਪਰ ਬਾਅਦ ’ਚ ਸੋਚ ਵਿਚਾਰ ’ਚ ਨੈਗੇਟਿਵਿਟੀ ਵਧੇਗੀ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਾ ਲਓ।

ਜੁਲਾਈ 2024, ਮੰਗਲਵਾਰ
ਹਾੜ੍ਹ ਸੁਦੀ ਤਿੱਥੀ ਦਸਮੀ (ਰਾਤ 8.34 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ   ਮਿਥੁਨ ’ਚ
ਚੰਦਰਮਾ   ਤੁਲਾ ’ਚ
ਮੰਗਲ   ਬ੍ਰਿਖ ’ਚ
ਬੁੱਧ   ਕਰਕ ’ਚ
ਗੁਰੂ   ਬ੍ਰਿਖ ’ਚ
ਸ਼ੁੱਕਰ   ਕਰਕ ’ਚ
ਸ਼ਨੀ  ਕੁੰਭ ’ਚ
ਰਾਹੂ   ਮੀਨ ’ਚ
ਕੇਤੂ   ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 25 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 9, ਸੂਰਜ ਉਦੇ ਸਵੇਰੇ 5.39 ਵਜੇ, ਸੂਰਜ ਅਸਤ ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (16-17 ਮੱਧ ਰਾਤ 2.14 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਸਾਧਿਯ (ਸਵੇਰੇ 7.18 ਵਜੇ ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ: ਤੁਲਾ ਰਾਸ਼ੀ ’ਤੇ (ਸ਼ਾਮ 7.52 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਬਿਕ੍ਰਮੀ ਸਾਉਣ ਸੰਕ੍ਰਾਂਤੀ, ਸੂਰਜ ਪੁਰਵ ਦੁਪਹਿਰ 11.19 (ਜਲੰਧਰ ਟਾਈਮ) ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਨਿਰਯਣ ਦਕਸ਼ਣਾਈਨ ਸ਼ੁਰੂ, ਮੇਲਾ ਨਾਗਨੀ (ਨੂਰਪੁਰ, ਕਾਂਗੜਾ, ਹਿਮਾਚਲ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Harpreet SIngh

Content Editor

Related News