ਕਰਕ ਤੇ ਮਕਰ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

Monday, Jul 22, 2024 - 02:06 AM (IST)

ਕਰਕ ਤੇ ਮਕਰ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

ਮੇਖ : ਕਿਸੇ ਅਫਸਰ ਦੇ ਸਾਫਟ ਅਤੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਰਸਤੇ ’ਚੋਂ ਹੱਟ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਇਰਾਦਿਆਂ  ’ਚ ਮਜ਼ਬੂਤੀ, ਸ਼ੁੱਭ ਕੰਮਾਂ’ ਚ ਧਿਆਨ।
ਮਿਥੁਨ : ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਬਾਈ ਵਸਤਾਂ ਅਤੇ ਪਾਣੀ ਦੀ ਵਰਤੋਂ ਪਰਹੇਜ਼ ਨਾਲ ਕਰਨੀ ਚਾਹੀਦੀਆਂ ਹਨ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਬਣਿਆ ਰਹੇਗਾ।
ਸਿੰਘ : ਡਾਵਾਂਡੋਲ ਅਤੇ ਅਸਥਿਰ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚੋਗੇ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਕੰਨਿਆ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਮਾਣ-ਸਨਮਾਣ ਦੀ ਪ੍ਰਾਪਤੀ।
ਤੁਲਾ : ਪ੍ਰਾਪਰਟੀ ਦੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਬ੍ਰਿਸ਼ਚਕ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਜਨਰਲ ਤੌਰ ’ਤੇ ਸਿਤਾਰਾ ਆਪ ਨੂੰ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ।
ਧਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਵੀ ਲਾਭ ਦੇਵੇਗੀ ਪਰ ਡਿਗਣ ਫਿਸਲਣ ਦਾ ਡਰ।
ਮਕਰ  : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ’ਚ ਸਫਰ ਦੀ ਚਾਹਤ ਵੀ ਰਹੇਗੀ।
ਕੁੰਭ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ ,ਲੈਣ-ਦੇਣ ਅਤੇ ਲਿਖਣ-ਪੜ੍ਹਣ ਦੇ ਕੰਮ ਧਿਆਨ ਨਾਲ ਫਾਈਨਲ ਕਰੋ, ਤਾਂ ਕਿ ਆਪ ਕਿਸੇ ਚੱਕਰ ’ਚ ਨਾ ਫਸ ਜਾਓ।
ਮੀਨ : ਵ੍ਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ ਦੀ ਬਿਹਤਰ ਰਿਟਰਨ ਮਿਲੇਗੀ।

22 ਜੁਲਾਈ 2024, ਸੋਮਵਾਰ
ਸਾਉਣ ਸੁਦੀ ਤਿੱਥੀ ਏਕਮ (ਦੁਪਹਿਰ 1.12 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਕਰਕ ’ਚ 
ਚੰਦਰਮਾ     ਮਕਰ ’ਚ  
ਮੰਗਲ     ਬ੍ਰਿਖ ’ਚ
ਬੁੱਧ      ਸਿੰਘ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਕਰਕ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ                                                     
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 31 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 14, ਸੂਰਜ ਉਦੇ ਸਵੇਰੇ 5.42 ਵਜੇ, ਸੂਰਜ ਅਸਤ ਸ਼ਾਮ 7.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਰਾਤ 10.21 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਪ੍ਰੀਤੀ (ਸ਼ਾਮ 5.58 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ) । ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ 7 ਤੋਂ 9 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸਾਉਣ ਵੁਦੀ ਪੱਖ ਅਤੇ ਸਾਉਣ ਸੋਮਵਾਰ ਵਰਤ ਸ਼ੁਰੂ, ਅਸੂਨਿਯ ਸ਼ਯਨ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Harpreet SIngh

Content Editor

Related News