ਕੁੰਭ ਰਾਸ਼ੀ ਵਾਲਿਆਂ ਨੂੰ ਕੋਰਟ-ਕਚਹਿਰੀ ਦੇ ਕੰਮਾਂ ''ਚ ਮਿਲੇਗੀ ਸਫ਼ਲਤਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

Tuesday, Jul 30, 2024 - 02:26 AM (IST)

ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਸ਼ਿੰਗ, ਕੈਟਰਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।

ਮਿਥੁਨ : ਉਲਝਣਾਂ, ਝਮੇਲਿਆਂ, ਪੇਚੀਦਗੀਆਂ ਕਰ ਕੇ ਆਪ ਲਈ ਕਿਸੇ ਨਾ ਕਿਸੇ ਪੰਗੇ ਦੇ ਜਾਗਣ ਦਾ ਖਤਰਾ ਬਣਿਆ ਰਹੇਗਾ, ਦੂਜਿਆਂ ਦੇ ਚੱਕਰ ’ਚ ਜਾਂ ਝਾਂਸੇ ’ਚ ਵੀ ਨਾ ਫਸੋ।

ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪਲਾਨਿੰਗ ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ।

ਸਿੰਘ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ, ਸੁਪੋਰਟਿਵ, ਕੰਸੀਡ੍ਰੇਚ ਰਹਿਣਗੇ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।

ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਇਰਾਦਿਆਂ ’ਚ ਸਫਲਤਾ ਮਿਲੇਗੀ।

ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਹਰ ਫਰੰਟ ’ਤੇ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ-ਅਪਰੋਚ ਰਹੇਗੀ।

ਧਨ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆ-ਮੁਸ਼ਕਲਾਂ ਦੇ ਵਧਣ ਦਾ ਡਰ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਅਤੇ ਡਰਿਆ-ਡਰਿਆ ਰਹੇਗਾ।

ਮਕਰ : ਜਨਰਲ ਸਿਤਾਰਾ ਬਿਹਤਰ, ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ, ਸੁਪਰੋਟਿਵ ਰੁਖ ਰੱਖੇਗੀ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਸਿਰੇ ਚੜ੍ਹੇਗਾ।

ਕੁੰਭ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਫੇਵਰੇਬਲ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।

ਮੀਨ : ਮਿੱਤਰ ਅਤੇ ਸੱਜਣ ਸਾਥੀ ਆਪ ਨਾਲ ਮੇਲ-ਜੋਲ ਰੱਖਣਗੇ ਅਤੇ ਆਪ ਦੀ ਗੱਲ ਧੀਰਜ ਨਾਲ ਅਤੇ ਗੰਭੀਰਤਾ ਨਾਲ ਸੁਣਨਗੇ।

30 ਜੁਲਾਈ 2024, ਮੰਗਲਵਾਰ
ਸਾਉਣ ਵਦੀ ਤਿੱਥੀ ਦਸਮੀ (ਸ਼ਾਮ 4.45 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਕਰਕ ’ਚ 
ਚੰਦਰਮਾ     ਬ੍ਰਿਖ ’ਚ  
ਮੰਗਲ     ਬ੍ਰਿਖ ’ਚ
ਬੁੱਧ      ਸਿੰਘ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਕਰਕ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ                                                     
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 8 (ਸਾਉਣ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ:  23, ਸੂਰਜ ਉਦੇ ਸਵੇਰੇ 5.47 ਵਜੇ, ਸੂਰਜ ਅਸਤ ਸ਼ਾਮ 7.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਸਵੇਰੇ 10.23 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਵ੍ਰਿਧੀ (ਬਾਅਦ ਦੁਪਹਿਰ 3.56 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ: ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ (ਸ਼ਾਮ  4.45 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News