ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ ਵਾਲਾ, ਮਕਰ ਰਾਸ਼ੀ ਵਾਲੇ ਰੱਖਣ ਸਿਹਤ ਦਾ ਖ਼ਾਸ ਧਿਆਨ
Tuesday, Aug 06, 2024 - 02:11 AM (IST)
ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਜਨਰਲ ਹਾਲਾਤ ਵੀ ਅਨੁਕੂਲ ਚਲਣਗੇ।
ਬ੍ਰਿਖ : ਕੋਰਟ ਕਚਹਿਰੀ ਦੇ ਕੰਮ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਵਿਰੋਧੀ ਕਮਜ਼ੋਰ ਰਹਿਣਗੇ।
ਕਰਕ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ ਮਟਰੀਅਲ, ਟਿੰਬਰ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਸਿੰਘ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਕੰਨਿਆ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਆਪ ਨੂੰ ਹਰ ਫਰੰਟ ’ਤੇ ਅਹਿਤਿਆਤ ਰੱਖਣੀ ਚਾਹੀਦੀ ਹੈ, ਨੁਕਸਾਨ ਦਾ ਡਰ।
ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਟੂਰਿੰਗ, ਕੰਮਕਾਜੀ ਪਲਾਨਿੰਗ ਅਤੇ ਪ੍ਰੋਗਰਾਮਿੰਗ ਵੀ ਫਰੂਟਫੁਲ ਰਹੇਗੀ।
ਬ੍ਰਿਸ਼ਚਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਯਤਨ ਕਰਨ ’ਤੇ ਪੇਸ਼ ਆ ਰਹੀ ਕਿਸੇ ਸਮੱਸਿਆ ’ਤੇ ਆਪ ਦਾ ਕੰਟਰੋਲ ਵਧੇਗਾ।
ਧਨ : ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ।
ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਸਾਵਧਾਨੀ ਵਰਤਣੀ ਚਾਹੀਦੀ ਹੈ, ਕੰਮਕਾਜੀ ਟੂਰਿੰਗ ਤੋਂ ਵੀ ਬਚਣਾ ਚਾਹੀਦਾ ਹੈ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਕੰਮਕਾਜੀ ਸਫਰ ਵੀ ਠੀਕ-ਠਾਕ ਰਹੇਗਾ।
ਮੀਨ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
6 ਅਗਸਤ 2024, ਮੰਗਲਵਾਰ
ਸਾਉਣ ਸੁਦੀ ਤਿੱਥੀ ਦੂਜ (ਸ਼ਾਮ 7.53 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਸਿੰਘ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 15 (ਸਾਉਣ), ਹਿਜਰੀ ਸਾਲ 1446, ਮਹੀਨਾ: ਮੁਹੱਰਮ, ਤਰੀਕ : 30, ਸੂਰਜ ਉਦੇ ਸਵੇਰੇ 5.52 ਵਜੇ, ਸੂਰਜ ਅਸਤ ਸ਼ਾਮ 7.15 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (ਸ਼ਾਮ 5.44 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਵਰਿਯਾਨ (ਪੁਰਵ ਦੁਪਹਿਰ 11 ਵਜੇ ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 5.44 ਤੱਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)