ਕਰਕ ਰਾਸ਼ੀ ਵਾਲਿਆਂ ਨੂੰ ਵਪਾਰ ''ਚ ਮਿਲੇਗਾ ਲਾਭ, ਮਕਰ ਰਾਸ਼ੀ ਵਾਲੇ ਰੱਖਣ ਖਾਣ-ਪੀਣ ਦਾ ਧਿਆਨ

Wednesday, Aug 07, 2024 - 03:41 AM (IST)

ਮੇਖ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਆਪ ਦੀ ਸੋਚ-ਵਿਚਾਰ ’ਚ ਵੀ ਮਜ਼ਬੂਤੀ ਝਲਕੇਗੀ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।

ਬ੍ਰਿਖ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ਨੂੰ ਅੱਗੇ ਵਧਾਉਣ ’ਚ ਕੁਝ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਅਨੁਕੂਲ ਚੱਲਗਣਗੇ।

ਮਿਥੁਨ : ਮਿੱਤਰ-ਕੰਮਕਾਜੀ ਸਾਥੀ ਆਪ ਨਾਲ ਸਹਿਯੋਗ ਕਰਨਗੇ, ਤਾਲਮੇਲ ਰੱਖਣਗੇ ਅਤੇ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦਗਾਰ ਹੋਣਗੇ।

ਕਰਕ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਟੂਰਿੰਗ ਅਤੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਇੱਜ਼ਤ ਮਾਣ ਦੀ ਪ੍ਰਾਪਤੀ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਆਪ ਦੀ ਸੋਚ-ਵਿਚਾਰ ’ਚ ਪਾਜ਼ੇਟੀਵਿਟੀ ਦਿਸੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਸਫਰ ਵੀ ਨਾ ਕਰੋ।

ਤੁਲਾ : ਮਿੱਟੀ,ਰੇਤਾ, ਬਜਰੀ, ਕੰਸਟ੍ਰਕਸ਼ਨ ਮਟੀਰੀਅਲ, ਟਿੰਬਰ, ਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।

ਬ੍ਰਿਸ਼ਚਕ : ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ  ਰਹੋਗੇ।

ਧਨ :  ਜਨਰਲ ਸਿਤਾਰਾ ਮਜ਼ਬੂਤ, ਸਕੀਮਾਂ ਪ੍ਰੋਗਰਾਮਾਂ ਸਿਰੇ ਚੜ੍ਹਣਗੇ, ਜਨਰਲ ਤੌਰ ’ਤੇ ਪ੍ਰਭਾਵ-ਦਬਦਬਾ ਪੈਠ ਬਣੀ  ਰਹੇਗੀ।

ਮਕਰ  :  ਪੇਟ ਦੇ ਮਾਮਲੇ ’ਚ ਅਹਿਤਿਆਤ ਰੱਖਣੀ ਜ਼ਰੂਰੀ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਸਹੀ ਰਹੇਗਾ, ਵੈਸੇ ਸ਼ੁੱਭ ਕੰਮਾਂ ’ਚ ਧਿਆਨ।

ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ।

ਮੀਨ : ਅਸ਼ਾਂਤ-ਡਿਸਟਰਬ, ਅਸਥਿਰ , ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।

7 ਅਗਸਤ 2024, ਬੁੱਧਵਾਰ
ਸਾਉਣ ਸੁਦੀ ਤਿੱਥੀ ਤੀਜ (ਰਾਤ 10.06 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਕਰਕ ’ਚ 
ਚੰਦਰਮਾ     ਸਿੰਘ ’ਚ  
ਮੰਗਲ     ਬ੍ਰਿਖ ’ਚ
ਬੁੱਧ      ਸਿੰਘ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਸਿੰਘ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ                                                     
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 16 (ਸਾਉਣ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 1, ਸੂਰਜ ਉਦੇ ਸਵੇਰੇ 5.52 ਵਜੇ, ਸੂਰਜ ਅਸਤ ਸ਼ਾਮ 7.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਰਾਤ 8.31 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਪਰਿਧ (ਪੁਰਵ ਦੁਪਹਿਰ 11.41 ਵਜੇ ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਸਿੰਘ ਰਾਸ਼ੀ ’ਤੇ (7-8 ਮੱਧ ਰਾਤ 3.15 ਤਕ)ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਧੁ ਸ਼੍ਰਵਾ ਤੀਜ, ਹਰਿਆਲੀ ਤੀਜ, ਸਿੰਧਾਰਾ ਤੀਜ, ਸਵਰਣ ਗੌਰ ਤੀਜ, ਮੇਲਾ ਗੌਰੀ ਤੀਜ (ਜੈਪੁਰ) ਸਫਰ  (ਇਸਲਾਮੀ) ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News