ਬ੍ਰਿਖ ਰਾਸ਼ੀ ਵਾਲਿਆਂ ਦੇ ਮਨ ''ਚ ਛਾਈ ਰਹੇਗੀ ਨੇਗਟੇਵਿਟੀ, ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ

Friday, Aug 09, 2024 - 03:43 AM (IST)

ਬ੍ਰਿਖ ਰਾਸ਼ੀ ਵਾਲਿਆਂ ਦੇ ਮਨ ''ਚ ਛਾਈ ਰਹੇਗੀ ਨੇਗਟੇਵਿਟੀ, ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ

ਮੇਖ : ਜਨਰਲ ਸਿਤਾਰਾ ਕਮਜ਼ੋਰ, ਮਨ ਸ਼ਾਂਤ-ਪ੍ਰੇਸ਼ਾਨ-ਡਾਵਾਂਡੋਲ ਜਿਹਾ ਰਹੇਗਾ, ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ। 
ਬ੍ਰਿਖ : ਕਿਉਂਕਿ ਮਨ ਅਤੇ ਬੁੱਧੀ ’ਤੇ ਨੈਗੇਟਿਵਿਟੀ ਦਾ ਅਸਰ ਵਧੇਗਾ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ।
ਮਿਥੁਨ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਕੋਈ ਖਾਸ ਨਤੀਜਾ ਨਾ ਦੇਵੇਗੀ, ਇਸ ਲਈ ਕੋਈ ਇੰਪੋਰਟੈਂਟ ਜਾਇਦਾਦੀ ਕੋਸ਼ਿਸ਼ ਹੱਥ ’ਚ ਨਹੀਂ ਲੈਣੀ ਸਹੀ ਰਹੇਗੀ।
ਕਰਕ : ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਤਾਂ ਰਹੇਗੀ ਪਰ ਘਟੀਆ ਅਤੇ ਸ਼ਰਾਰਤੀ ਲੋਕ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਤਰ੍ਹਾਂ ਦੇ ਦਾਅ ਖੇਡ ਸਕਦੇ ਹਨ।
ਸਿੰਘ : ਕਾਰੋਬਾਰੀ ਕੋਸ਼ਿਸ਼ਾਂ ਅਤੇ ਭੱਜਦੌੜ ਬੇ-ਨਤੀਜਾ ਸਿੱਧ ਹੋਵੇਗੀ ਕਿਉਂਕਿ ਸਿਤਾਰਾ ਕਮਜ਼ੋਰ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਆਪਣੇ ਕਿਸੇ ਕੰਮ ਨੂੰ ਨਿਪਟਾਉਣ ਲਈ ਕੋਸ਼ਿਸ਼ ਤਾਂ ਜ਼ਰੂਰ ਕਰੋਗੇ ਪਰ ਕੋਈ ਨਤੀਜਾ ਨਹੀਂ ਮਿਲੇਗਾ।
ਤੁਲਾ : ਸਮਾਂ ਕਿਉਂਕਿ ਨੁਕਸਾਨ ਵਾਲਾ ਹੈ, ਇਸ ਲਈ ਨਾ ਸਿਰਫ ਲੈਣ-ਦੇਣ ਦੇ ਕੰਮ ਹੀ ਸੁਚੇਤ ਰਹਿ ਕੇ ਕਰੋ ਬਲਕਿ ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਪਲਾਨਿੰਗ -ਪ੍ਰੋਗਰਾਮਿੰਗ, ਟੂਰਿੰਗ ਫਰੂਟਫੁਲ ਰਹੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਧਨ : ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਧਿਆਨ ਰੱਖੋ ਕਿ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ ਵਿਗੜ ਨਾ ਜਾਵੇ।
ਮਕਰ  : ਸਮਾਂ ਕਿਉਂਕਿ ਉਲਝਣਾਂ-ਰੁਕਾਵਟਾਂ ਵਾਲਾ ਹੈ, ਇਸ ਲਈ ਟਾਰਗੈੱਟ ਦੇ ਨੇੜੇ ਪਹੁੰਚ ਚੁੱਕਿਆ ਆਪ ਦਾ ਕੋਈ ਪ੍ਰੋਗਰਾਮ ਫਿਰਤੋਂ ਉਲਝ ਨਾ ਜਾਵੇ।
ਕੁੰਭ : ਸਮਾਂ ਪੇਟ ਲਈ ਕਮਜ਼ੋਰ ਹੈ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ, ਠੰਡੀਆਂ ਵਸਤਾਂ ਵੀ ਅਹਿਤਿਆਤ ਨਾਲ ਵਰਤੋਂ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਫੈਮਿਲੀ ਫ੍ਰੰਟ ’ਤੇ ਕੁਝ ਤਣਾਤਣੀ ਰਹਿ ਸਕਦੀ ਹੈ।

9 ਅਗਸਤ 2024, ਸ਼ੁੱਕਰਵਾਰ
ਸਾਉਣ ਸੁਦੀ ਤਿੱਥੀ ਪੰਚਮੀ (9-10ਮੱਧ ਰਾਤ3.15 ਤੱਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਕਰਕ ’ਚ 
ਚੰਦਰਮਾ     ਕੰਨਿਆ ’ਚ  
ਮੰਗਲ     ਬ੍ਰਿਖ ’ਚ
ਬੁੱਧ      ਸਿੰਘ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਸਿੰਘ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ                                                     
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 18 (ਸਾਉਣ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 3, ਸੂਰਜ ਉਦੇ ਸਵੇਰੇ 5.54 ਵਜੇ, ਸੂਰਜ ਅਸਤ ਸ਼ਾਮ 7.12 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (9-10 ਮੱਧ ਰਾਤ2.45ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਸਿੱਧ (ਦੁਪਹਿਰ 1.45 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਨਾਗ ਪੰਚਮੀ, ਮੇਲਾ ਨਾਗ ਪੰਚਮੀ (ਮਥੁਰਾ,ਡੋਡਾ, ਜੰਮੂ-ਕਸ਼ਮੀਰ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


 


author

Harpreet SIngh

Content Editor

Related News