ਮੀਨ ਰਾਸ਼ੀ ਵਾਲੇ ਬੇਤੁਕੇ ਖਾਣੇ ਤੋਂ ਕਰਨ ਪਰਹੇਜ਼, ਕੁੰਭ ਰਾਸ਼ੀ ਵਾਲਿਆਂ ਦਾ ਭਜਨ-ਕੀਰਤਨ ''ਚ ਲੱਗੇਗਾ ਮਨ
Sunday, Aug 11, 2024 - 02:00 AM (IST)
ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕਿਸੇ ਲਈ ਸੋਚ ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਰਹੇਗਾ।
ਬ੍ਰਿਖ :ਦੁਸ਼ਮਣਾਂ ਦੀਆਂ ਸ਼ਰਾਰਤਾਂ -ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡਣ ਤੋਂ ਪਿੱਛੇ ਨਾ ਹਟਣਗੇ।
ਮਿਥੁਨ : ਸੰਤਾਨ ਸਾਥ ਦੇਵੇਗੀ, ਤਾਲਮੇਲ ਰੱਖੇਗੀ, ਸਹਿਯੋਗ ਕਰੇਗੀ, ਇਸ ਲਈ ਉਸ ਦੀ ਕਿਸੇ ਵੀ ਕੋਸ਼ਿਸ਼ ’ਤੇ ਭਰੋਸਾ ਕਰਨਾ ਪ੍ਰੇਸ਼ਾਨੀ ਨਾ ਦੇਵੇਗਾ।
ਕਰਕ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਆਪ ਨੂੰ ਸ਼ੁਰੂਆਤੀ ਯਤਨ ਚੰਗਾ ਨਤੀਜਾ ਦੇ ਸਕਦੇ ਹਨ। ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਸਿੰਘ : ਕਿਸੇ ਵੱਡੇ ਆਦਮੀ ਦੇ ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਕੁਝ ਸਫਲਤਾ ਮਿਲੇਗੀ, ਦੁਸ਼ਮਣ ਕਮਜ਼ੋਰ ਰਹਿਣਗੇ।
ਕੰਨਿਆ : ਟੀਚਿੰਗ, ਕੋਚਿੰਗ,ਟੂਰਿਜ਼ਮ, ਏਅਰ ਟਿਕਟਿੰਗ, ਪ੍ਰਿੰਟਿੰਗ-ਪਬਲੀਸ਼ਿੰਗ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ : ਕਿਸੇ ਨਾ ਕਿਸੇ ਪੰਗੇ, ਝਮੇਲੇ , ਮੁਸ਼ਕਿਲ ’ਚ ਫਸਣ ਦਾ ਡਰ ਰਹੇਗਾ, ਇਸ ਲਈ ਕੋਈ ਇੰਪੋਰਟੈਂਟ ਕੰਮ ਹੱਥ ’ਚ ਨਾ ਲਓ।
ਧਨ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਪ੍ਰੋਗਰਾਮਿੰਗ ਪਲਾਨਿੰਗ ਵੀ ਚੰਗਾ ਨਤੀਜਾ ਦੇ ਸਕਦੀ ਹੈ ਪਰ ਡਿਗਣ-ਫਿਸਲਣ ਦਾ ਡਰ।
ਮਕਰ : ਸਰਕਾਰੀ ਕੰਮਾਂ ’ਚ ਪੱਖ ਮਜ਼ਬੂਤ, ਵੱਡੇ ਲੋਕ ਆਪ ਦੀ ਕਿਸੇ ਗੱਲ-ਸਮੱਸਿਆ ਨੂੰ ਧੀਰਜ ਅਤੇ ਧਿਆਨ ਨਾਲ ਸੁਣਨਗੇ।
ਕੁੰਭ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮੀਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
11 ਅਗਸਤ 2024, ਐਤਵਾਰ
ਸਾਉਣ ਸੁਦੀ ਤਿੱਥੀ ਸਪਤਮੀ (ਪੂਰਾ ਦਿਨ-ਰਾਤ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਤੁਲਾ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 20 (ਸਾਉਣ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 5, ਸੂਰਜ ਉਦੇ ਸਵੇਰੇ 5.55 ਵਜੇ, ਸੂਰਜ ਅਸਤ ਸ਼ਾਮ 7.10 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸੁਵਾਤੀ (ਪੂਰਾ ਦਿਨ ਰਾਤ) ਯੋਗ : ਸ਼ੁੱਭ (ਬਾਅਦ ਦੁਪਹਿਰ 3.49 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਰਾਤ ਦਿਨ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਗੋਸਵਾਮੀ ਤੁਲਸੀ ਦਾਸ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)