ਕਰਕ ਰਾਸ਼ੀ ਵਾਲਿਆਂ ਨੂੰ ਸੰਤਾਨ ਕਰ ਸਕਦੀ ਹੈ ਪ੍ਰੇਸ਼ਾਨ, ਕੰਨਿਆ ਰਾਸ਼ੀ ਵਾਲੇ ਹਲਕੀ ਸੋਚ ਵਾਲਿਆਂ ਤੋਂ ਬਣਾ ਕੇ ਰੱਖੋ ਦੂਰੀ
Tuesday, Aug 13, 2024 - 02:17 AM (IST)
ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਸਾਵਧਾਨੀ ਵਰਤਣੀ ਸਹੀ ਰਹੇਗੀ, ਲੈਣ-ਦੇਣ ਦੇ, ਲਿਖਣ-ਪੜ੍ਹਨ ਦੇ ਕੰਮ ਸੁਚੇਤ ਰਹਿ ਕੇ ਫਾਈਨਲ ਕਰੋ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਸਥਿਤੀ ਚੰਗੀ, ਕੋਈ ਵੀ ਕੰਮ ਜਾਂ ਯਤਨ ਅੱਧੇ ਮਨ ਨਾਲ ਨਾ ਕਰੋ, ਫੈਮਿਲੀ ਫਰੰਟ ’ਤੇ ਵੀ ਕੁਝ ਪ੍ਰੇਸ਼ਾਨੀ ਰਹਿਣ ਦਾ ਡਰ।
ਮਿਥੁਨ : ਕਮਜ਼ੋਰ ਦਿਸਣ ਵਾਲਾ ਸ਼ਤਰੂ ਵੀ ਕਿਸੇ ਸਮੇਂ ਆਪ ਨੂੰ ਦਿਨ ’ਚ ਤਾਰੇ ਦਿਖਾ ਸਕਦਾ ਹੈ, ਇਸ ਲਈ ਵਿਰੋਧੀਆਂ ਤੋਂ ਕਦੇ ਵੀ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ।
ਕਰਕ : ਸੰਤਾਨ ਕੁਝ ਡਿਸਟਰਬੈਂਸ ਰੱਖ ਸਕਦੀ ਹੈ, ਇਸ ਲਈ ਉਸ ਨਾਲ ਸਮਝਦਾਰੀ ਨਾਲ ਡੀਲ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਸਿੰਘ : ਕੋਰਟ ਕਚਹਿਰੀ ’ਚ ਜਾਣ ਜਾਂ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਸਿਤਾਰਾ ਕਮਜ਼ੋਰ ਹੈ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਸਾਥੀਆਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਐਕਟਿਵ ਰਹਿਣਗੇ।
ਤੁਲਾ : ਨਾ ਤਾਂ ਆਪਣੀ ਕਿਸੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਓ ਅਤੇ ਨਾ ਹੀ ਕੋਈ ਕਾਰੋਬਾਰੀ ਟੂਰ ਕਰੋ ਕਿਉਂਕਿ ਸਿਤਾਰਾ ਅਰਥ ਮੋਰਚੇ ’ਤੇ ਪ੍ਰੇਸ਼ਾਨੀ ਰੱਖਣ ਵਾਲਾ ਹੈ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਤਾਂ ਚੰਗੀ ਰਹੇਗੀ ਪਰ ਡਰੇ-ਡਰੇ ਮਨ ਅਤੇ ਟੁੱਟੇ ਮਨੋਬਲ ਕਰਕੇ ਕਿਸੇ ਕੰਮ ਨੂੰ ਕਰਨ ਲਈ ਮਨ ਰਾਜ਼ੀ ਨਾ ਰਹੇਗਾ।
ਧਨ : ਸਿਤਾਰਾ ਉਲਝਣਾਂ, ਮੁਸ਼ਕਲਾਂ, ਪੰਗਿਆਂ, ਝਮੇਲਿਆਂ ਵਾਲਾ ਹੈ, ਇਸ ਲਈ ਆਪ ਤੋਂ ਕੋਈ ਵੀ ਯਤਨ ਨਿਪਟ ਨਾ ਸਕੇਗਾ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਮਕਰ : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਬਿਹਤਰ ਇਹ ਹੀ ਹੋਵੇਗਾ ਕਿ ਕੋਈ ਸਰਕਾਰੀ ਕੰਮ ਹੱਥ ’ਚ ਨਾ ਲਿਆ ਜਾਵੇ।
ਮੀਨ : ਮਨ ’ਤੇ ਪ੍ਰਭਾਵੀ ਨੈਗੇਟਿਵਿਟੀ ਕਰਕੇ ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਨਾਰਮਲ ਬਣੇ ਰਹਿਣਗੇ।
13 ਅਗਸਤ 2024, ਮੰਗਲਵਾਰ
ਸਾਉਣ ਸੁਦੀ ਤਿੱਥੀ ਅਸ਼ਟਮੀ (ਸਵੇਰੇ 9.32 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 22 (ਸਾਉਣ), ਹਿਜਰੀ ਸਾਲ 1446, ਮਹੀਨਾ : ਸਫਰ, ਤਰੀਕ : 7, ਸੂਰਜ ਉਦੇ ਸਵੇਰੇ 5.56 ਵਜੇ, ਸੂਰਜ ਅਸਤ ਸ਼ਾਮ 7.08 ਵਜੇ (ਜਲੰਧਰ ਟਾਈਮ), ਨਕਸ਼ੱਤਰ: ਵਿਸ਼ਾਖਾ (ਸਵੇਰੇ 10.44 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਬ੍ਰਹਮ (ਸ਼ਾਮ 4.33 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ, ਮੇਲਾ ਚਿੰਤਪੁਰਨੀ ਅਤੇ ਮੇਲਾ ਚਾਮੁੰਡਾ (ਹਿਮਾਚਲ) ਸਮਾਪਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)