ਕੰਨਿਆ ਰਾਸ਼ੀ ਵਾਲਿਆਂ ਦੇ ਪਰਿਵਾਰ ''ਚ ਆ ਸਕਦੀ ਹੈ ਕੋਈ ਪਰੇਸ਼ਾਨੀ, ਬ੍ਰਿਖ ਰਾਸ਼ੀ ਵਾਲੇ ਰੱਖਣ ਖਾਣ-ਪੀਣ ਦਾ ਧਿਆਨ
Saturday, Aug 17, 2024 - 03:02 AM (IST)
ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ -ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ , ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਬ੍ਰਿਖ : ਸ਼ਾਮ ਤੱਕ ਪੇਟ ਅਤੇ ਖਾਣ-ਪੀਣ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਕਿਸੇ ਦੀ ਜ਼ਮਾਨਤ ਜਾਂ ਜ਼ਿੰਮੇਵਾਰੀ ’ਚ ਫਸਣ ਤੋਂ ਵੀ ਬਚਣਾ ਚਾਹੀਦਾ ਹੈ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਦੀ ਕੋਸ਼ਿਸ਼ ਪਾਜ਼ੇਟਿਵ ਨਤੀਜਾ ਦੇਵੇਗੀ, ਨੇਕ ਕੰਮਾਂ ’ਚ ਧਿਆਨ , ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਕਰਕ : ਸ਼ਾਮ ਤੱਕ ਕਿਉਂਕਿ ਆਪ ਦਾ ਕੋਈ ਵਿਰੋਧੀ ਆਪ ਨੂੰ ਕਿਸੇ ਝਮੇਲੇ ’ਚ ਫਸਾ ਸਕਦਾ ਹੈ, ਇਸ ਲਈ ਆਪਣੇ ਆਪ ਨੂੰ ਬਚਾਅ ਦੇ ਮੂਡ ’ਚ ਰੱਖੋੋ, ਪਰ ਮਗਰੋਂ ਸਮਾਂ ਬਿਹਤਰ।
ਸਿੰਘ : ਸ਼ਾਮ ਤੱਕ ਜਨਰਲ ਸਿਤਾਰਾ ਸਟ੍ਰਾਂਗ, ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ -ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਕੋਈ ਸਕੀਮ ਵੀ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ।
ਕੰਨਿਆ :ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜੀ ਆਪ ਦੀ ਕੋਈ ਕੋਸ਼ਿਸ਼ ਅੱਗੇ ਵਧ ਸਕਦੀ ਹੈ ਪਰ ਫੈਮਿਲੀ ਫ੍ਰੰਟ ’ਤੇ ਕੁਝ ਪ੍ਰੇਸ਼ਾਨੀ ਰਹਿਣ ਦਾ ਡਰ।
ਤੁਲਾ : ਕੰਮਕਾਜੀ ਸਾਥੀ ਆਪ ਨਾਲ ਸਹਿਯੋਗ ਕਰਨਗੇ, ਤਾਲਮੇਲ ਰੱਖਣਗੇ ਅਤੇ ਜ਼ਰੂਰਤ ਦੇ ਹਰ ਮੌਕੇ ’ਤੇ ਨਾਲ ਖੜ੍ਹੇ ਨਜ਼ਰ ਆਉਣਗੇ।
ਬ੍ਰਿਸ਼ਚਕ : ਸ਼ਾਮ ਤੱਕ ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ ਵੀ ਲਾਭ ਦੇਵੇਗੀ ਫਿਰ ਬਾਅਦ ’ਚ ਜਨਰਲ ਹਾਲਾਤ ਅਨੁਕੂਲ ਚਲਣਗੇ।
ਧਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ।
ਮਕਰ : ਸ਼ਾਮ ਤੱਕ ਖਰਚਿਆਂ ਦਾ ਜ਼ੋਰ ਇਸ ਲਈ ਜਿਹੜੇ ਖਰਚ ਟਾਲ ਸਕੋ, ਉਨ੍ਹਾਂ ਨੂੰ ਟਾਲ ਦੇਣਾ ਚਾਹੀਦਾ, ਨੁਕਸਾਨ ਦਾ ਡਰ, ਸਫਰ ਵੀ ਨਾ ਕਰੋ ਪਰ ਬਾਅਦ ’ਚ ਸਮਾਂ ਸੁਧਰੇਗਾ।
ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਡਿਜ਼ਾਈਨਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਮੀਨ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ ਪਰ ਤਬੀਅਤ ’ਚ ਕੁਝ ਤੇਜ਼ੀ ਰਹਿ ਸਕਦੀ ਹੈ।
17 ਅਗਸਤ 2024, ਸ਼ਨੀਵਾਰ
ਸਾਉਣ ਸੁਦੀ ਦੁਆਦਸ਼ੀ (ਸਵੇਰੇ 8.06 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ (ਜਿਹੜੀ ਖਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 26 (ਸਾਉਣ), ਹਿਜਰੀ ਸਾਲ 1446, ਮਹੀਨਾ : ਸਫਰ, ਤਰੀਕ : 11, ਸੂਰਜ ਉਦੇ ਸਵੇਰੇ 5.59 ਵਜੇ, ਸੂਰਜ ਅਸਤ ਸ਼ਾਮ 7.04 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਪੁਰਵ ਦੁਪਹਿਰ 11.49 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ, ਯੋਗ : ਪ੍ਰੀਤੀ (ਸਵੇਰੇ 10.47 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ: ਧਨ ਰਾਸ਼ੀ ’ਤੇ (ਸ਼ਾਮ 5.29 ਤੱਕ) ਅਤੇ ਮਗਰੋਂਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼ਨੀ ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)