ਸਿੰਘ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਨਾ ਸਮਝਣ ਕਮਜ਼ੋਰ, ਮਿਥੁਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਧਿਆਨ

Sunday, Aug 18, 2024 - 03:30 AM (IST)

ਸਿੰਘ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਨਾ ਸਮਝਣ ਕਮਜ਼ੋਰ, ਮਿਥੁਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਧਿਆਨ

ਮੇਖ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਤੇਜ ਪ੍ਰਭਾਅ-ਦਬਦਬਾ ਬਣਿਆ ਰਹੇਗਾ।

ਬ੍ਰਿਖ :ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।

ਮਿਥੁਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਸੁਚੇਤ ਰਹੋ, ਪਰ ਜਨਰਲ ਹਾਲਾਤ ਅਨੁਕੂਲ ਚਲਣਗੇ, ਨੇਕ ਕੰਮਾਂ ’ਚ ਧਿਆਨ।

ਕਰਕ : ਵਪਾਰ ਅਤੇ ਕੰਮਕਾਜ ਦੇ ਹਾਲਾਤ ਚੰਗੇ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।

ਸਿੰਘ : ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ, ਲਿਖਣ-ਪੜ੍ਹਨ ਦੇ ਕੰਮ ਵੀ ਸਾਵਧਾਨ ਰਹਿ ਕੇ ਨਿਪਟਾਓ।

ਕੰਨਿਆ : ਸੰਤਾਨ ਦੇ ਸਾਫਟ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ ਪਰ ਸੁਭਾਅ ’ਚ ਗੁੱਸੇ ਦਾ ਅਸਰ ਬਣਿਆ ਰਹੇਗਾ।

ਤੁਲਾ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਅਟੈਂਡ ਕਰਨ ਲਈ ਚੰਗਾ ਸਮਾਂ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ : ਕਿਸੇ ਸੱਜਣ ਮਿੱਤਰ ਦੀ ਮਦਦ-ਸਹਿਯੋਗ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।

ਧਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ, ਹਾਰਡ ਵੇਅਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।

ਕੁੰਭ : ਧਿਆਨ ਰੱਖੋ ਕਿ ਉਲਝਣਾਂ, ਝਮੇਲਿਆਂ ਕਰਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉੱਖੜ-ਵਿਗੜ ਨਾ ਜਾਵੇ।

ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ , ਕੰਮਕਾਜੀ ਟੂਰਿੰਗ-ਪਲਾਨਿੰਗ ਪ੍ਰੋਗਰਾਮਿੰਗ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।

18 ਅਗਸਤ 2024, ਐਤਵਾਰ
ਸਾਉਣ ਸੁਦੀ ਤਿਥੀ ਚੌਦਸ (18-19 ਮੱਧ ਰਾਤ 3.05 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ   ਸਿੰਘ ’ਚ 
ਚੰਦਰਮਾ   ਮਕਰ ’ਚ 
ਮੰਗਲ   ਬ੍ਰਿਖ ’ਚ
ਬੁੱਧ   ਸਿੰਘ ’ਚ
ਗੁਰੂ   ਬ੍ਰਿਖ ’ਚ 
ਸ਼ੁੱਕਰ   ਸਿੰਘ ’ਚ 
ਸ਼ਨੀ  ਕੁੰਭ ’ਚ
ਰਾਹੂ   ਮੀਨ ’ਚ                           
ਕੇਤੂ   ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 27 (ਸਾਉਣ), ਹਿਜਰੀ ਸਾਲ 1446, ਮਹੀਨਾ : ਸਫਰ, ਤਰੀਕ : 12, ਸੂਰਜ ਉਦੇ ਸਵੇਰੇ 5.59 ਵਜੇ, ਸੂਰਜ ਅਸਤ ਸ਼ਾਮ 7.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਖਾੜਾ (ਸਵੇਰੇ 10.15 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਆਯੁਸ਼ਮਾਨ (ਸਵੇਰੇ 7.51 ਤੱਕ) ਅਤੇ ਮਗਰੋਂ ਯੋਗ ਸੋਭਾਗਿਯ, ਚੰਦਰਮਾ: ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਸ਼ੁਰੂ ਹੋਵੇਗੀ (18-19 ਮੱਧ ਰਾਤ 3.05 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Harpreet SIngh

Content Editor

Related News